ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਦਿੱਲੀ: ਕਾਂਗਰਸ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮਹਾਰਾਜਾ ਦਲੀਪ ਸਿੰਘ ਦੀਆਂ ਇੰਗਲੈਂਡ ਪਈਆਂ ਅਸਥੀਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪ੍ਰਧਾਨ ਮੰਤਰੀ ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਛੋਟਾ ਘੱਲੂਘਾਰਾ ਮਾਮਲੇ ਵਿੱਚ ਵੱਡੀ ਗਿਣਤੀ ਸੰਗਤ ਖ਼ਿਲਾਫ਼ ਕੇਸ ਦਰਜ ਹੋਣ ਦੀ ਨਿਖੇਧੀ ਕਰਦਿਆਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਹੋਰਾਂ ਖ਼ਿਲਾਫ਼ ਬੇਅਦਬੀ ਦੇ ਦੋਸ਼ ਹੇਠ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰੋ. ਬਡੂੰਗਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਝੂਠੇ ਕੇਸਾਂ ਦੀ ਬਜਾਏ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਦੇਣ।
ਰਾਜ ਸਭਾ ਦੀਆਂ ਪੰਜਾਬ ਤੋਂ ਖਾਲੀ ਹੋਣ ਵਾਲੀਆਂ ਸੀਟਾਂ ਲਈ ਐਲਾਨੇ ਗਏ ਪ੍ਰੋਗਰਾਮ ਅਨੁਸਾਰ 21 ਮਾਰਚ ਨੂੰ ਚੋਣ ਹੋਣੀ ਤੈਅ ਹੈ । ਕਾਂਗਰਸ ਹਾਈਕਮਾਨ ਨੇ ਪੰਜਾਬ 'ਚੋਂ ਰਾਜ ਸਭਾ ਵਿਚ ਦੋ ਮੈਂਬਰ ਭੇਜੇ ਜਾਣ ਬਾਰੇ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਉੱਘੇ ਗਾਇਕ ਸ੍ਰੀ ਹੰਸ ਰਾਜ ਹੰਸ ਨੂੰ ਉਮੀਦਵਾਰ ਬਣਾਏ ਜਾਣ ਦਾ ਐਲਾਨ ਕੀਤਾ ਹੈ ।
ਨਵੀਂ ਦਿੱਲੀ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਮੁਖੀ ਸੁਨੀਲ ਜਾਖੜ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।ਇਨ੍ਹਾਂ ਅਸਤੀਫਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਦੇ ਨਜ਼ਰ ਆ ਰਹੇ ਹਨ।
ਨਵੀਂ ਦਿੱਲੀ/ਚੰਡੀਗੜ੍ਹ: ਕੱਲ੍ਹ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਕਿ ਕਾਂਗਰਸ ਵੱਖਵਾਦੀ ਜਐਬੰਦੀਆਂ ਨਾਲ ਮਿਲਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਗੰਢਤੁੱਪ ਕਰਨ ਕਾਰਨ ਕਾਂਗਰਸ ਦੀ ਮਾਨਤਾ ਰੱਦ ਕਰਨ ਲਈ ਰਾਸ਼ਟਰਪਤੀ ਨੂੰ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਵੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਬਾਦਲ ਤੇ ਜਵਾਬੀ ਹਮਲਾ ਕੀਤਾ ਗਿਆ।