ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ 'ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ ।
ਜਵਹਾਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਆਗੂ ਕਨੂਈਆ ਕੁਮਾਰ ਦੀ ਜ਼ਮਾਨਤ ਦਾ ਦਿੱਲੀ ਪੁਲਿਸ ਵਿਰੋਧ ਨਹੀਂ ਕਰੇਗੀ। ਇਹ ਬਿਆਨ ਦਿੱਲੀ ਪੁਲਿਸ ਮੁਖੀ ਬੱਸੀ ਨੇ ਪ੍ਰਧਾਨ ਮੰਤਰੀ ਦਫਤਰ ਤੋਨ ਨਿਕਲਣ ਸਮੇਂ ਦਿੱਤਾ। ਦੂਸਰੇ ਪਾਸੇ ਉਨ੍ਹਾਂ ਕਿਹਾ ਕਿ ਜੇ. ਐਨ. ਯੂ. ਐਸ. ਯੂ. ਪ੍ਰਧਾਨ ਨੂੰ ਕਲੀਨ ਚਿੱਟ ਦੇਣ ਦਾ ਕੋਈ ਸਵਾਲ ਨਹੀਂ ਹੈ।
ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਬਰਸੀ ‘ਤੇ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ਾਂ ਅਧੀਨ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਦਿੱਲੀ ਯੁਨੀਵਰਸਿਟੀ ਦੇ ਸਬਾਕਾ ਪ੍ਰੋ. ਐੱਸ ਏ ਆਰ ਗਿਲਾਨੀ ਦੀ ਰਿਹਾਈ ਦੀ ਮੰਗ ਕਰਦਿਆਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਉਨ੍ਹਾਂ 'ਤੇ ਲਾਏ ਦੇਸ਼ ਧ੍ਰੋਹ ਦੇ ਦੋਸ਼ਾਂ ਨੂੰ ਵਾਪਸ ਲੈਣਾ ਚਾਹੀਦਾ ਹੈ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ਾਂ ਅਧੀਨ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਜੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨੱਈਆ ਕੁਮਾਰ 'ਤੇ ਪਟਿਆਲਾ ਹਾਊਸ ਅਦਾਲਤ 'ਚ ਪੁਲਿਸ ਦੇ ਭਾਰੀ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵਕੀਲਾਂ ਨੇ ਇਕ ਵਾਰ ਫਿਰ ਹਮਲਾ ਕਰ ਦਿੱਤਾ ਪਰ ਪੁਲਿਸ ਨੇ ਕਨੱਈਆ ਕੁਮਾਰ ਨੂੰ ਬਚਾ ਲਿਆ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤੀ ਵਿਰੋਧੀ ਨਾਅਰੇ ਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਪ੍ਰਧਾਨ ਕਨਹੀਆ ਕੁਮਾਰ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਮਾਮਲਾ ਗੰਭੀਰ ਰੁਖ ਅਖਤਿਆਰ ਕਰਦਾ ਜਾ ਰਿਹਾ ਹੈ।