12 ਜੁਲਾਈ 1992 ਨੂੰ ਉੱਤਰ ਪ੍ਰਦੇਸ਼ ਦੀ ਪੁਲਿਸ ਵੱਲੋਂ 11 ਸਿੱਖ ਨੌਜਵਾਨਾਂ ਨੂੰ ਝੂਠਾ ਮੁਕਾਬਲਾ ਬਣਾ ਕੇ ਖਤਮ ਕਰ ਦਿਤਾ ਗਿਆ। ਇਹ ਸਿੱਖ ਆਪਣੇ ਪਰਿਵਾਰਾਂ ਨਾਲ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਉੱਤੇ ਗਏ ਹੋਏ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ੁੱਕਰਵਾਰ ਅੰਮ੍ਰਿਤਸਰ ਵਿਖੇ 1991 ਵਿਚ ਪੀਲੀਭੀਤ (ਉੱਤਰ ਪ੍ਰਦੇਸ਼) ਵਿੱਚ ਫ਼ਰਜ਼ੀ ਪੁਲਿਸ ਮੁਕਾਬਲੇ ‘ਚ ਮਾਰੇ ਗਏ 11 ਸਿੱਖਾਂ ਵਿਚੋਂ ਗੁਰਦਾਸਪੁਰ ਜ਼ਿਲ੍ਹੇ ਦੇ ਚਾਰ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇ ਚੈੱਕ ਦਿੱਤੇ। ਚੈਕ ਹਾਸਲ ਕਰਨ ਵਾਲੇ ਪਰਿਵਾਰਾਂ ਵਿਚ ਪਿੰਡ ਖਹਿਰਾ ਦੇ ਭਾਈ ਕਰਤਾਰ ਸਿੰਘ, ਪਿੰਡ ਮਾਨੇਪੁਰ ਦੇ ਭਾਈ ਸੁਰਜਨ ਸਿੰਘ, ਪਿੰਡ ਸਤਕੋਹਾ ਦੇ ਭਾਈ ਹਰਮਿੰਦਰ ਸਿੰਘ ਅਤੇ ਪਿੰਡ ਰੌੜ ਖਹਿਰਾ ਦੇ ਭਾਈ ਸੁਖਵਿੰਦਰ ਸਿੰਘ ਦੇ ਪਰਿਵਾਰ ਸ਼ਾਮਲ ਹਨ।
ਪੀਲੀਭੀਤ ਜ਼ਿਲ੍ਹਾ ਜੇਲ੍ਹ ਵਿੱਚ ਸਾਲ 1994 ਵਿੱਚ 7 ਸਿੱਖ ਕੈਦੀਆਂ ਦੀਆਂ ਹੋਈਆਂ ਹਿਰਾਸਤੀ ਮੌਤਾਂ ’ਤੇ ਅਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਸੂਬਾ ਸਰਕਾਰ ਨੂੰ 7 ਜੁਲਾਈ ਤੱਕ ਜਵਾਬ ਦੇਣ ਲਈ ਕਿਹਾ ਹੈ। ਇਨ੍ਹਾਂ ਹਿਰਾਸਤੀ ਮੌਤਾਂ ਬਾਰੇ ਸੁਖਬੀਰ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਸਿੰਘ ਕਾਹਲੋਂ ਤੇ ਹੋਰਨਾਂ ਦੀ ਪਟੀਸ਼ਨ ’ਤੇ ਜਸਟਿਸ ਰਮੇਸ਼ ਸਿਨਹਾ ਤੇ ਉਮੇਸ਼ ਚੰਦਰ ਸ੍ਰੀਵਾਸਤਵਾ ਆਧਾਰਤ ਬੈਂਚ ਨੇ ਇਹ ਨੋਟਿਸ ਜਾਰੀ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਅਗਵਾਈ ਵਿੱਚ 12 ਅਗਸਤ ਨੂੰ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਪੀਲੀਭੀਤ (ਯੂ.ਪੀ.) ਵਿਖੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਯਾਤਰੀਆਂ ਨੂੰ ਇੱਕ-ਇੱਕ ਲੱਖ ਰੁਪਏ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬੀ ਅਮੈਰਿਕਨ ਹੈਰੀਟੇਜ ਸੁਸਾਇਟੀ, ਯੂਬਾ ਸਿਟੀ ਅਤੇ ਕੈਲੀਫੋਰਨੀਆ ਦੇ ਕਈ ਗੁਰਦੁਆਰਿਆਂ ਨੇ ਪੱਤਰਕਾਰ ਵਿਸ਼ਵਾ ਮਿੱਤਰ ਟੰਡਨ ਦਾ ਸਨਮਾਨ ਕਰਨ ਦਾ ਫੈਸਲਾ ਲਿਆ ਹੈ। ਵਿਸ਼ਵਾ ਮਿੱਤਰ ਟੰਡਨ ਉਹ ਖੋਜੀ ਪੱਤਰਕਾਰ ਹਨ ਜਿਨ੍ਹਾਂ ਨੇ ਯੂ.ਪੀ. ਪੁਲਿਸ ਵਲੋਂ 1991 ਵਿਚ ਪੀਲੀਭੀਤ ਵਿਖੇ 11 ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਮੁਕਾਇਆ ਸੀ।
ਬਾਦਲ ਦਲ 1997 ਵਿਚ ਇਸ ਵਾਅਦੇ ਨਾਲ ਸੱਤਾ ਵਿਚ ਆਇਆ ਸੀ ਕਿ ਜੇ ਅਸੀਂ ਸੱਤਾ ਵਿਚ ਆਏ ਤਾਂ ਦੋਸ਼ੀਆਂ ਨੂੰ ਸਜ਼ਾ ਦਿਵਾਵਾਂਗੇ। ਸਜ਼ਾ ਤਾਂ ਕੀ ਦਿਵਾਉਣੀ ਸੀ ਸਗੋਂ ਸੁਮੇਧ ਸੈਣੀ ਵਰਗੇ ਅਫਸਰਾਂ ਨੂੰ ਤਰੱਕੀਆਂ ਦੇ ਕੇ ਪੁਲਿਸ ਮੁਖੀ ਲਾ ਦਿੱਤਾ ਗਿਆ। ਇਨਸਾਫ ਨਾ ਦੇਣ ਦਾ ਇਹ ਇਕ ਜਿਉਂਦਾ ਜਾਗਦਾ ਉਦਾਹਰਣ ਹੈ। ਸੈਣੀ ਨੇ ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੇ ਰਿਸ਼ਤੇਦਾਰਾਂ ਦਾ ਕਤਲ ਕੀਤਾ ਅਤੇ ਇਸ ’ਤੇ ਸੀ.ਬੀ.ਆਈ ਨੇ ਕੇਸ ਵੀ ਦਰਜ ਕੀਤਾ ਹੋਇਆ ਹੈ।
ਪੀਲੀਭੀਤ ਵਿਖੇ 1994 ਵਿਚ ਜੇਲ ਵਿਚ ਬੰਦ 7 ਸਿੱਖ ਕੈਦੀਆਂ ਨੂੰ ਜੇਲ ਸਟਾਫ਼ ਵੱਲੋਂ ਬੁਰੀ ਤਰ੍ਹਾਂ ਕੁੱਟ ਮਾਰ ਕਰਕੇ ਜਾਨ ਤੋਂ ਮਾਰਨ ਦਾ ਖੁਲਾਸਾ ਮੀਡੀਆ ਰਿਪੋਰਟਾਂ ਵਿਚ ਆਉਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਨੂੰਨੀ ਤੌਰ ’ਤੇ ਮਸਲੇ ਨੂੰ ਚੁੱਕਣ ਦਾ ਫੈਸਲਾ ਲਿਆ ਹੈ।
ਸਾਲ 1994 ਵਿਚ ਪੀਲੀਭੀਤ ਜੇਲ੍ਹ ਅੰਦਰ ਸੱਤ ਸਿੱਖ ਨਜ਼ਰਬੰਦਾਂ ਜੇਲ੍ਹ ਅਧਿਕਾਰੀਆਂ ਦੀ ਅਗਵਾਈ ਵਿਚ ਜੇਲ੍ਹ ਕਰਮਚਾਰੀਆਂ ਵੱਲੋਂ ਨੂੰ ਕੁੱਟ ਕੁੱਟ ਕੇ ਮਾਰੇ ਜਾਣ ਦਾ ਮਾਮਲਾ ਬੀਤੇ ਦਿਨ ਅਖਬਾਰਾਂ ਵਿਚ ਨਸ਼ਰ ਹੋਇਆ ਸੀ।
ਪੀਲੀਭੀਤ ਝੂਠੇ ਪੁਲਿਸ ਮੁਕਾਬਲੇ ਵਿਚ ਸੀ. ਬੀ. ਆਈ ਅਦਾਲਤ ਵੱਲੋਂ 4 ਅਪ੍ਰੈਲ ਨੂੰ ਆਏ ਫੈਸਲੇ ਨੇ 1990ਵਿਆਂ ਦੌਰਾਨ ਭਾਰਤੀ ਉਪਮਹਾਂਦੀਪ ਦੇ ਇਸ ਖਿੱਤੇ ਵਿਚ ਸਰਕਾਰੀ ਫੋਰਸਾਂ ਵੱਲੋਂ ਸਿੱਖ ਉੱਤੇ ਕੀਤੇ ਗਏ ਅੰਤਾਂ ਦੇ ਤਸ਼ੱਦਦ ਨੂੰ ਵੱਲ ਇਕ ਵਾਰ ਮੁੜ ਧਿਆਨ ਦੁਆਇਆ ਹੈ। ਪੀਲੀਭੀਤ ਨਾਲ ਹੀ ਜੁੜਿਆ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਪੀਲੀਭੀਤ ਜਿਲ੍ਹਾ ਜੇਲ੍ਹ ਵਿਚ ਸਿੱਖ ਨਜ਼ਰਬੰਦਾਂ ਉੱਤੇ ਜੇਲ੍ਹ ਦੇ ਅਮਲੇ ਨੇ ਘੋਰ ਤਸ਼ੱਦਦ ਢਾਹਿਆ ਸੀ।
ਪੀਲੀਭੀਤ ਝੂਠੇ ਮੁਕਾਬਲੇ ਵਿਚ ਬੀਤੇ ਦਿਨੀਂ ਇਕ ਅਦਾਲਤ ਨੇ 12 ਜੁਲਾਈ, 1991 ਨੂੰ 11 ਸਿੱਖ ਯਾਤਰੂਆਂ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਵਾਲੇ 47 ਪੁਲਿਸ ਵਾਲ਼ਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਪੇਸ਼ਕਸ਼ ਇਸ ਮੁਕਦਮੇਂ ਦੇ ਫੈਸਲੇ ਅਤੇ ਇਸ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਸਿੱਖ ਸਿਆਸਤ ਵੱਲੋਂ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਮਾਮਲਿਆਂ ਨਾਲ ਜੁੜੇ ਵਕੀਲਾਂ ਨਾਲ ਕੀਤੀ ਗਈ ਗੱਲਬਾਤ ਉੱਤੇ ਅਧਾਰਤ ਹੈ।
Next Page »