ਬੀਤੇ ਦਿਨੀ ਪਿੰਡ ਬਚਾਓ, ਪੰਜਾਬ ਬਚਾਓ ਸੰਸਥਾ ਵੱਲੋਂ "ਪੰਚਾਇਤਾਂ ਭੰਗ ਕਰਨਾ ਗੈਰ ਜਮਹੂਰੀਅਤ ਕਿਉਂ? ਵਿਸ਼ੇ ਤੇ 'ਕੇਦਰੀਂ ਸਿੰਘ ਸਭਾ, ਚੰਡੀਗੜ ਵਿਖੇ ਵਿਚਾਰ ਚਰਚਾ ਕਰਵਾਈ ਗਈ।
ਪੰਜਾਬ ਦੇ ਖੇਤੀ ਸੰਕਟ ਸਬੰਧੀ ਆਪਣੀ ਤਰ੍ਹਾਂ ਦੇ ਪਹਿਲੇ ਸੰਵਾਦ ਵਿੱਚ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਖੇਤੀ ਨੂੰ ਸਥਿਰਤਾ ਵਿੱਚੋਂ ਕੱਢਣ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਦਾ ਵਾਅਦਾ ਕੀਤਾ। ਉਘੇ ਖੇਤੀ ਅਰਥਸ਼ਾਸਤਰੀਆਂ ਨੇ ਸਿਆਸੀ ਆਗੂਆਂ, ਕਿਸਾਨਾਂ ਅਤੇ ਸਮਾਜਿਕ ਕਾਰਕੁਨਾਂ ਦੀ ਮੌਜ਼ੂਦਗੀ ਵਿੱਚ ਖੇਤੀ ਨੀਤੀਆਂ ਦੇ ਬਣਾਉਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਪੈਦਾ ਹੋਏ ਵਿਗਾੜਾਂ ਨੂੰ ਖੁੱਲ੍ਹ ਕੇ ਪੇਸ਼ ਕੀਤਾ। ਇਸ ਮੌਕੇ ਕਿਸਾਨਾਂ ਅਤੇ ਸਮਾਜਿਕ ਕਾਰਕੁਨਾਂ ਵੱਲੋਂ ਉਠਾਏ ਸਵਾਲਾਂ ਕਾਰਨ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ ਵਿੱਚ ਲਿਆਉਣ ਦੀ ਮੰਗ ਉ¤ਤੇ ਸਹਿਮਤੀ ਬਣੀ।
4 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ‘ਪਿੰਡ ਬਚਾਓ ਪੰਜਾਬ ਬਚਾਓ ਮੁਹਿੰਮ' ਤਹਿਤ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਅਲਾਹਾਬਾਦ ਹਾਈਕੋਰਟ ਦੇ ਇਕ ਫੈਸਲੇ ਦੇ ਹਵਾਲੇ ਨਾਲ ਸਿੱਖਿਆ ਦੇ ਵਿਸ਼ੇ ’ਤੇ ਇਕ ਵਿਚਾਰ ਚਰਚਾ ਕਰਵਾਈ ਗਈ। ਇਸ ਮੌਕੇ ਇਕ ਦਸਤਾਵੇਜ਼ ਵੀ ਜਾਰੀ ਕੀਤਾ ਗਿਆ ਜੋ ਪਾਠਕਾਂ ਦੀ ਜਾਣਕਾਰੀ ਲਈ ਸਾਂਝਾ ਕਰ ਰਹੇ ਹਾਂ: ਸਿੱਖ ਸਿਆਸਤ ਬਿਊਰੋ