ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਆਰੰਭਿਆ ਸੰਘਰਸ਼ ਅਜਾਈਂ ਨਹੀਂ ਜਾਣਾ ਚਾਹੀਦਾ ਅਤੇ ਸਾਂਝੇ ਯਤਨਾਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਤੋਂ ਸਬਕ ਲੈਂਦੇ ਹੋਏ ਹਕੂਮਤੀ ਸਰਕਾਰਾਂ ਨੂੰ ਜੇਲ੍ਹਾਂ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।
ਭਾਈ ਜਗਤਾਰ ਸਿੰਘ ਹਵਾਰਾ ਦੇ ਇਕ 12 ਸਾਲ ਪੁਰਾਣੇ ਮੁਕੱਦਮੇ 'ਚ ਥਾਣਾ ਬੱਧਨੀ ਕਲਾਂ, ਜ਼ਿਲ੍ਹਾ ਮੋਗਾ ਪੁਲਿਸ ਨੇ ਬੀਤੇ ਕੱਲ੍ਹ (29 ਨਵੰਬਰ, 2017) ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟਰੇਟ, ਨਿਹਾਲ ਸਿੰਘ ਵਾਲਾ ਪੰਕਜ਼ ਵਰਮਾ ਦੀ ਅਦਾਲਤ ’ਚ ਦੋਸ਼ ਪੱਤਰ ਦਾਇਰ ਕੀਤਾ। ਇਸ ਮੌਕੇ ਭਾਈ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।
ਸਿਆਸੀ ਸਿੱਖ ਬੰਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਆਪਣੇ ਪੈਂਡਿੰਗ (ਬਚੇ ਹੋਏ) ਕੇਸਾਂ ਦੀ ਸਥਿਤੀ ਜਾਣਨ ਲਈ ਖਰੜ ਅਦਾਲਤ 'ਚ ਪਹੁੰਚ ਕੀਤੀ ਸੀ।
ਸਿੱਖ ਸਿਆਸੀ ਕੈਦੀ ਹਰਮਿੰਦਰ ਸਿੰਘ ਮਿੰਟੂ ਨੂੰ ਸੋਮਵਾਰ ਨੂੰ ਸਿਹਤ ਖਰਾਬ ਹੋਣ ਕਰਕੇ ਪੀ.ਜੀ.ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ ਹੈ। ਛਾਤੀ 'ਚ ਦਰਦ ਅਤੇ ਬਲੱਡ ਪ੍ਰੈਸ਼ਰ ਘਟਣ ਕਰਕੇ ਐਤਵਾਰ ਨੂੰ ਉਨ੍ਹਾਂ ਨੂੰ ਪਹਿਲਾਂ ਰਜਿੰਦਰਾ ਹਸਪਤਾਲ ਪਟਿਆਲਾ ਭੇਜਿਆ ਗਿਆ ਸੀ।
22 ਅਪ੍ਰੈਲ (ਸ਼ਨੀਵਾਰ) ਨੂੰ ਲੁਧਿਆਣਾ 'ਚ ਰਾਜ ਸਿੰਘ ਸਹਿਣਾ ਅਤੇ ਮਨਜਿੰਦਰ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਰਾਜ ਸਿੰਘ ਦੇ ਘਰੋਂ ਚੁੱਕ ਲਿਆ ਸੀ। ਰਾਜ ਸਿੰਘ ਨੂੰ 23 ਅਪ੍ਰੈਲ ਰਾਤ ਨੂੰ ਛੱਡ ਦਿੱਤਾ ਪਰ ਮਨਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਪਿੰਡ ਹੁਸੈਨਪੁਰ, ਪਟਿਆਲਾ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਅਤੇ ਅਸਲਾ ਐਕਟ ਦੀ ਧਾਰਾ ਲਾ ਕੇ ਗ੍ਰਿਫਤਾਰ ਦਿਖਾ ਦਿੱਤਾ ਗਿਆ ਅਤੇ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ।
ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਅੱਜ ਲੁਧਿਆਣਾ ਦੇ ਐਡੀਸ਼ਨਲ ਸੈਸ਼ਨਜ਼ ਜੱਜ ਅਮਰਿੰਦਰ ਸਿੰਘ ਸ਼ੇਰਗਿੱਲ ਨੇ ਹਲਵਾਰਾ ਏਅਰ ਫੋਰਸ ਸਟੇਸ਼ਨ ਦੇ ਬਾਹਰੋਂ ਬਾਰੂਦ ਸਮੇਤ ਖੜ੍ਹੀ ਲਾਵਾਰਿਸ ਗੱਡੀ ਦੇ ਕੇਸ ਵਿਚੋਂ ਬਰੀ ਕਰ ਦਿੱਤਾ ਹੈ। ਭਾਈ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਸੁਧਾਰ ਪੁਲਿਸ ਨੇ 24 ਜਨਵਰੀ 2010 ਨੂੰ ਹਲਵਾਰਾ ਏਅਰ ਫੋਰਸ ਸਟੇਸ਼ਨ ਦੇ ਬਾਹਰੋਂ ਇਕ ਮਾਰੂਤੀ ਕਾਰ ਲਾਵਾਰਸ ਹਾਲਤ ਵਿਚ ਖੜ੍ਹੀ ਬਰਾਮਦ ਕੀਤੀ ਸੀ ਜਿਸ ਸਬੰਧੀ ਸੁਧਾਰ ਥਾਣਾ ਵਿਚ ਮੁਕੱਦਮਾ ਨੰਬਰ 8 ਮਿਤੀ 25 ਜਨਵਰੀ 2010 ਨੂੰ ਧਾਰਾਵਾਂ 4/5 ਧਮਾਕਾਖੇਜ਼ ਸਮੱਗਰੀ ਅਧੀਨ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤਾ ਗਿਆ ਸੀ। ਬਾਅਦ ਵਿਚ ਇਸ ਮੁਕੱਦਮੇ ਵਿਚ ਬਾਬਾ ਬਖਸ਼ੀਸ਼ ਸਿੰਘ, ਪਰਗਟ ਸਿੰਘ ਭਲਵਾਨ, ਜਸਬੀਰ ਸਿੰਘ ਜੱਸਾ ਮਾਣਕੀ, ਹਰਜੰਤ ਸਿੰਘ ਬਿਜਲੀਵਾਲ ਤੇ ਹਰਮਿੰਦਰ ਸਿੰਘ ਮਿੰਟੂ ਨੂੰ ਨਾਮਜ਼ਦ ਕੀਤਾ ਗਿਆ ਸੀ।
ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਸ਼ਨੀਵਾਰ 22 ਅਪ੍ਰੈਲ, 2017 ਨੂੰ ਰਾਜ ਸਿੰਘ ਸਹਿਣਾ ਅਤੇ ਮਨਜਿੰਦਰ ਸਿੰਘ ਹੁਸੈਨਪੁਰ ਨੂੰ ਰਾਜ ਸਿੰਘ ਦੇ ਘਰੋਂ ਸਵੇਰੇ 5 ਵਜੇ ਚੁੱਕ ਲਿਆ ਸੀ। ਰਾਜ ਸਿੰਘ ਨੂੰ ਤਾਂ ਐਤਵਾਰ ਸ਼ਾਮ ਨੂੰ ਛੱਡ ਦਿੱਤਾ ਗਿਆ ਪਰ ਮਨਜਿੰਦਰ ਸਿੰਘ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
14 ਮਾਰਚ 1991 ਨੂੰ ਆਰੀਆ ਸਕੂਲ ਖੰਨਾ ਦੇ ਪ੍ਰਿੰਸੀਪਲ ਨਰੇਸ਼ ਚੰਦਰ ਦੇ ਕਤਲ ਕੇਸ ਵਿਚ ਨਾਮਜ਼ਦ ਚਾਰ ਸਿੱਖਾਂ 1) ਬਲਜਿੰਦਰ ਸਿੰਘ ਉਰਫ ਬੰਟੀ ਪੁੱਤਰ ਹਰਨੇਕ ਸਿੰਘ ਵਾਸੀ ਭਾਦਲਾ ਉੱਚਾ, ਖੰਨਾ 2) ਜੰਗ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਭਾਦਲਾ ਉੱਚਾ, ਖੰਨਾ 3) ਰਣਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਹਰਗਣਾਂ, ਫਤਿਹਗੜ੍ਹ ਸਾਹਿਬ 4) ਇਕਬਾਲ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਕੋਟ ਗੰਗੂ ਰਾਏ, ਸਾਹਨੇਵਾਲ ਨੂੰ ਅੱਜ ਲੁਧਿਆਣਾ ਦੀ ਟਾਡਾ ਕੋਰਟ 'ਚ ਐਡੀਸ਼ਨਲ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਨੇ ਦੋਸ਼ ਮੁਕਤ ਕਰ ਦਿੱਤਾ।
ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਥਾਣਾ ਖਰੜ ਦੀ ਪੁਲਿਸ ਨੇ ਭਾਈ ਹਵਾਰਾ 'ਤੇ 15/6/2005 ਨੂੰ ਐਫ.ਆਈ.ਆਰ. ਨੰ: 144 ਤਹਿਤ ਇਕ ਕੇਸ ਦਰਜ ਕੀਤਾ ਸੀ। ਇਸ ਕੇਸ ਵਿਚ ਅਸਲਾ ਐਕਟ ਦੀ ਧਾਰਾ 25, ਧਮਾਕਾਖੇਜ਼ ਸਮੱਗਰੀ (ਬਰੂਦ) ਦੀ ਧਾਰਾ 4/5 ਲਈ ਗਈ ਸੀ। ਪਰ ਕੇਸ ਦਰਜ ਹੋਣ ਤੋਂ ਬਾਅਦ ਨਾ ਭਾਈ ਹਵਾਰਾ ਨੂੰ ਇਸ ਕੇਸ ਵਿਚ ਕਦੇ ਗ੍ਰਿਫਤਾਰ ਕੀਤਾ ਗਿਆ ਨਾ ਹੀ ਕਦੇ ਇਸ ਕੇਸ 'ਚ ਭਾਈ ਹਵਾਰਾ ਦੀ
ਦੋਰਾਹਾ ਪੁਲਿਸ ਨੇ 28 ਮਾਰਚ (ਮੰਗਲਵਾਰ) ਨੂੰ ਭਾਈ ਹਰਮਿੰਦਰ ਸਿੰਘ ਮਿੰਟੂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਹਰਮਿੰਦਰ ਸਿੰਘ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ 'ਤੇ ਦੱਸਿਆ ਕਿ ਹਰਮਿੰਦਰ ਸਿੰਘ ਮਿੰਟੂ ਆਪਣੇ ਇਕ ਕੇਸ ਦੀ ਕਾਰਵਾਈ ਦੇ ਸਬੰਧ 'ਚ ਜਲੰਧਰ ਅਦਾਲਤ 'ਚ ਪੇਸ਼ ਹੋਏ ਸਨ ਪਰ ਬਾਅਦ 'ਚ ਦੋਰਾਹਾ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੁਡੀਸ਼ਲ ਮੈਜਿਸਟ੍ਰੇਟ ਪਾਇਲ ਦੀ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ।
Next Page »