ਦੇਸ਼ ਦੀ ਵੰਡ ਵਿੱਚ ਭੋਗੇ ਦੁਖਾਂਤ ਤੋਂ ਬਾਅਦ ਜੂਨ 1984 ਵਿੱਚ ਵਾਪਰੀ ਦਰਬਾਰ ਸਾਹਿਬ ਉੱਤੇ ਫੌਜੀ ਹਮਲੇ ਦੀ ਘਟਨਾ ਪੰਜਾਬ ਲਈ ਸਭ ਤੋਂ ਵੱਧ ਮਹੱਤਵਪੂਰਨ ਘਟਨਾ ਹੈ, ਜਿਸ ਦਾ ਮਾੜਾ ਪ੍ਰਭਾਵ ਪੰਜਾਬ ਦੇ ਜਨ ਜੀਵਨ ’ਤੇ ਸਦੀਆਂ ਤੱਕ ਮਹਿਸੂਸ ਕੀਤਾ ਜਾਂਦਾ ਰਹੇਗਾ। ਪਰ ਇਸ ਮਹੱਤਵਪੂਰਨ ਘਟਨਾ ਦੇ ਅਸਲੀ ਹਾਲਾਤ ਤੋਂ ਜਨਤਾ ਨੂੰ ਜਾਣੂੰ ਕਰਵਾਉਣ ਦਾ ਕੋਈ ਸਾਰਥਕ ਯਤਨ ਨਹੀਂ ਹੋਇਆ।
ਜਸਟਿਸ ਅਜੀਤ ਸਿੰਘ ਬੈਂਸ ਲੰਘੀ 11 ਫਰਵਰੀ ਨੂੰ ਚੰਡੀਗੜ੍ਹ ਵਿਚਲੇ ਆਪਣੇ ਘਰ ਵਿਚ ਅਕਾਲ ਚਲਾਣਾ ਕਰ ਗਏ। ਪੰਜਾਬ ਹਰਿਆਣਾ ਹਾਈ ਕੋਰਟ ਵਿਚ ਜੱਜ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਮਗਰੋਂ ਉਹ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦਾ ਸਭ ਤੋਂ ਉੱਘੜਵਾਂ ਚਿਹਰਾ ਬਣ ਗਏ ਸਨ। ਉਨ੍ਹਾਂ ਦੀ ਉਮਰ ਸੌ ਸਾਲਾਂ ਨੂੰ ਢੁਕੀ ਹੋਈ ਸੀ।
ਵਧੀਕ ਸ਼ੈਸਨ ਜੱਜ ਅਤੁਲ ਕਿਸਾਨਾ ਦੀ ਅਦਾਲਤ ਵੱਲੋਂ ਇਸ ਮਾਮਲੇ ਤੇ ਫੈਸਲਾ ਸੁਣਾਉਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ।
ਅਦਾਲਤ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ 24 ਸਾਲ ਪੁਰਾਣੇ ਇਕ ਹੋਰ ਮਾਮਲੇ ‘ਚੋਂ ਬਰੀ ਕਰ ਦਿੱਤਾ ਗਿਆ ਹੈ।