2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ਗਿਆ ਸੀ ਉਹਨਾਂ ਮੰਗਾਂ ਵਿੱਚ ਇੱਕ ਮੰਗ ਇਹ ਵੀ ਹੈ ਕਿ ਦੋਹਾਂ ਸਿੰਘਾਂ ਦੇ ਕਾਤਲ ਪੁਲਸੀਆਂ ਅਤੇ ਸੰਬੰਧਿਤ ਜਿੰਮੇਵਾਰ ਬੰਦਿਆਂ ਨੂੰ ਸਜਾਵਾਂ ਦਿੱਤੀਆਂ ਜਾਣ ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਉੱਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਨੂੰ ਜਾਣਬੁੱਝ ਕੇ ...
ਪੰਜਾਬ ਵਿਧਾਨ ਸਭਾ 'ਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਸੱਤਾਧਾਰੀ ਕਾਂਗਰਸ ਉਪਰ ਸਦਨ ਦੇ ਅੰਦਰ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਾਇਆ। ਸ਼ਨੀਵਾਰ ਨੂੰ ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਐਚ.ਐਸ. ਫੂਲਕਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਵਿਧਾਨ ਸਭਾ ਦੇ ਚਾਲੂ ਸੈਸ਼ਨ ਦੌਰਾਨ ਸੱਤਾਧਾਰੀ ਦਲ ਭਖਦੇ ਮੁੱਦਿਆ ਤੋਂ ਭੱਜ ਰਿਹਾ ਹੈ। ਇਸ ਕਰਕੇ ਰਾਜਪਾਲ ਦੇ ਭਾਸ਼ਨ ਉਪਰ ‘ਵੋਟ ਆਫ ਥੈਂਕਸ’ (ਧੰਨਵਾਦੀ ਮਤਾ) ਨੂੰ ਅਗਲੇ ਸ਼ੈਸਨ ਤੱਕ ਟਾਲ ਦਿੱਤਾ ਗਿਆ ਹੈ।
ਮਿਲੀਆਂ ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਦਾਖਾ ਹਲਕੇ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੂੰ ਆਮ ਆਦਮੀ ਪਾਰਟੀ ਦਾ ਵਿਧਾਨ ਦਲ ਦਾ ਆਗੂ ਚੁਣਿਆ ਗਿਆ ਹੈ। ਆਮ ਆਦਮੀ ਪਾਰਟੀ 117 ਸੀਟਾਂ ਵਾਲੀ ਪੰਜਾਬ ਵਿਧਾਨ ਸਭਾ 'ਚ 20 ਸੀਟਾਂ ਹਾਸਲ ਕਰਕੇ ਦੂਜੀ ਵੱਡੀ ਪਾਰਟੀ ਬਣੀ ਹੈ।
ਕਾਂਗਰਸ ਦੇ ਬਾਗ਼ੀ ਅਤੇ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਉਮੀਦਵਾਰ ਸੁਖਪਾਲ ਖਹਿਰਾ 8202 ਵੋਟਾਂ ਤੋਂ ਜਿੱਤ ਗਏ ਹਨ। ਉਨ੍ਹਾਂ ਨੇ ਬਾਦਲ ਦਲ ਦੇ ਉਮੀਦਵਾਰ ਯੁਵਰਾਜ ਭੁਪਿੰਦਰ ਸਿੰਘ ਨੂੰ ਹਰਾਇਆ।
ਆਮ ਆਦਮੀ ਪਾਰਟੀ (ਆਪ) ਦੀ ਲੀਡਰਸ਼ਿਪ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਪੂਰੀ ਆਸਵੰਦ ਹੈ ਤੇ ਸਰਕਾਰ ਬਣਨ ਦੀ ਸੂਰਤ ਵਿੱਚ ਇਸ ਦੇ ਖਾਕੇ ਉਪਰ ਵੀ ਚੁੱਪ-ਚੁਪੀਤੇ ਚਰਚਾ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਹਲਕਾ ਲੰਬੀ ਦੇ ਪਿੰਡ ਸਰਾਵਾਂ ਜੈਲ ਵਿੱਚ ਅਕਾਲੀ ਦਲ ਅਤੇ ‘ਆਪ’ ਵਰਕਰਾਂ ਵਿਚਾਲੇ ਟਕਰਾਅ ਹੋਣ ਤੋਂ ਬਚਾਅ ਹੋ ਗਿਆ। ਆਪ ਆਗੂਆਂ ਵਲੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਆਲ ਸਿੰਘ ਕੋਲਿਆਂਵਾਲੀ ’ਤੇ ਦੋਸ਼ ਲੱਗਿਆ ਹੈ ਕਿ ਰੈਲੀ ਦੀ ਤਿਆਰੀਆਂ ਲਈ ਸਟੇਡੀਅਮ ਦਾ ਮੁਆਇਨਾ ਕਰਨ ਪੁੱਜੇ ‘ਆਪ’ ਦੇ ਸੀਨੀਅਰ ਆਗੂਆਂ ਨੂੰ ਅਕਾਲੀਆਂ ਵਲੋਂ ਧਮਕੀਆਂ ਦਿੱਤੀਆਂ ਗਈਆਂ। 'ਆਪ' ਮੁਤਾਬਕ ਔਰਤ ਵਿੰਗ ਦੀ ਉਪ ਪ੍ਰਧਾਨ ਸਿਮਰਤ ਧਾਲੀਵਾਲ ਨਾਲ ਧੱਕਾ-ਮੁੱਕੀ ਵੀ ਕੀਤੀ ਗਈ। ‘ਆਪ’ ਵੱਲੋਂ 28 ਦਸੰਬਰ ਨੂੰ ਪਿੰਡ ਕੋਲਿਆਂਵਾਲੀ ’ਚ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪਾਰਟੀ ਦੇ ਸਾਰੇ ਉਮੀਦਵਾਰ ਵੀ ਮੌਜੂਦ ਰਹਿਣਗੇ। ਆਮ ਆਦਮੀ ਪਾਰਟੀ ਨੇ ਜਥੇਦਾਰ ਕੋਲਿਆਂਵਾਲੀ ਦੀ ਕਾਰਗੁਜ਼ਾਰੀ ਬਾਰੇ ਚੋਣ ਕਮਿਸ਼ਨ, ਆਈਜੀ (ਬਠਿੰਡਾ ਰੇਂਜ) ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਸ਼ਿਕਾਇਤ ਕੀਤੀ ਹੈ।
ਆਮ ਆਦਮੀ ਪਾਰਟੀ (ਆਪ) ਦੇ ਔਰਤ ਵਿੰਗ ਨੇ ਬ੍ਰਿਜਵਾਸਨ (ਦਿੱਲੀ) ਤੋਂ ਮੁਅਤਲ ਵਿਧਾਇਕ ਦੇਵੇਂਦਰ ਸਹਰਾਵਤ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਹੁਣ ਸਹਰਾਵਤ ਸਬੂਤ ਕਿਉਂ ਨਹੀਂ ਪੇਸ਼ ਕਰ ਰਿਹਾ। ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਨੇ ਸਪੱਸ਼ਟ ਕੀਤਾ ਕਿ 'ਆਪ' ਦੇ ਆਗੂਆਂ ਖਿਲਾਫ ਕੀਤੇ ਜਾ ਰਹੇ ਮਾੜੇ ਪ੍ਰਚਾਰ ਦਾ ਪਰਦਾਫਾਸ਼ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਲੀਡਰ ਪੰਜਾਬ ਮਹਿਲਾ ਆਯੋਗ ਸਮੇਤ ਹਰ ਇਕ ਨਿਰਪੱਖ ਜਾਂਚ 'ਚ ਸ਼ਾਮਲ ਹੋਣਗੇ। 'ਆਪ' ਔਰਤ ਵਿੰਗ ਦੀ ਸ਼ਿਕਾਇਤ 'ਤੇ ਬੁਧਵਾਰ ਨੂੰ ਪੰਜਾਬ ਮਹਿਲਾ ਆਯੋਗ ਵੱਲੋਂ ਤਲਬ ਕੀਤੇ ਗਏ ਦੇਵੇਂਦਰ ਸਹਰਾਵਤ ਆਯੋਗ ਦੇ ਸਾਹਮਣੇ ਸਬੂਤ ਕਿਉਂ ਨਾ ਪੇਸ਼ ਕਰ ਸਕੇ। ਜਿਸ 'ਤੇ ਪ੍ਰਤਿਕਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਔਰਤ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ, ਬੁਲਾਰੇ ਯਾਮਿਨੀ ਗੌਮਰ, ਘਨੌਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨੂ ਰੰਧਾਵਾ ਅਤੇ ਬਠਿੰਡਾ ਦੇਹਾਤੀ ਤੋਂ ਉਮੀਦਵਾਰ ਰੂਪਿੰਦਰ ਕੌਰ ਰੂਬੀ ਨੇ ਕਿਹਾ ਕਿ ਹੁਣ ਮਹਿਲਾ ਆਯੋਗ ਨੂੰ ਦੇਵੇਂਦਰ ਸਹਰਾਵਤ 'ਤੇ ਕੇਸ ਦਰਜ ਕਰਵਾਉਣਾ ਚਾਹੀਦਾ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਦੋ ਆਗੂਆਂ ਸੰਜੈ ਸਿੰਘ ਅਤੇ ਦੁਰਗੇਸ਼ ਪਾਠਕ ਨੂੰ ਤਲਬ ਕਰ ਲਿਆ ਹੈ। ‘ਆਪ’ ਦੇ ਦਿੱਲੀ ਤੋਂ ਮੁਅੱਤਲ ਵਿਧਾਇਕ ਦਵਿੰਦਰ ਸਹਿਰਾਵਤ ਨੇ ਕਮਿਸ਼ਨ ਅੱਗੇ ਪੇਸ਼ ਹੋ ਕੇ ਦੋਵਾਂ ਆਗੂਆਂ ’ਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਵੰਡਣ ਬਦਲੇ ਮਹਿਲਾਵਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ‘ਆਪ’ ਦੀ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸਾਬਕਾ ਪ੍ਰਧਾਨ ਅਮਨਦੀਪ ਕੌਰ ਨੂੰ ਵੀ 29 ਸਤੰਬਰ ਨੂੰ ਤਲਬ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਔਰਤ ਵਿੰਗ ਨੇ ਦਿੱਲੀ ਦੇ ਵਿਧਾਇਕ ਦੇਵੇਂਦਰ ਸ਼ੇਰਾਵਤ 'ਤੇ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਉਂਦੇ ਹੋਏ ਪੰਜਾਬ ਮਹਿਲਾ ਆਯੋਗ ਦੇ ਕੋਲ ਦੇਵੇਂਦਰ ਸ਼ੇਰਾਵਤ ਖਿਲਾਫ ਸ਼ਿਕਾਇਤ ਕੀਤੀ ਹੈ।
Next Page »