ਪਟਿਆਲਾ: ਸਹਾਰਨਪੁਰ ਵਿਖੇ ਇਕ ਪ੍ਰਾਈਵੇਟ ਸਕੂਲ ‘ਚ 10ਵੀਂ ਦੇ ਇਮਤਿਹਾਨ ਦੇ ਰਹੇ ਸਿੱਖ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਜ਼ਬਰੀ ਕ੍ਰਿਪਾਨਾਂ ਉਤਾਰੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
ਸ਼੍ਰੋਮਣੀ ਕਮੇਟੀ ਦੇ ਸਾਬਕਾ ਪਰਧਾਨ ਪ੍ਰੋ: ਬਡੂੰਗਰ ਦੇ ਕਾਰਜਕਾਲ ਦੌਰਾਨ ਕਮੇਟੀ ਨਿਯਮਾਂ ਦੀ ਉਲੰਘਣਾ ਕਰਦਿਆਂ ਥੋਕ ਵਿੱਚ ਕੀਤੀਆਂ ਗਈਆਂ ਨਿਯੁਕਤੀਆਂ ਨੂੰ ਰੱਦ ਕਰਨ ਦੇ ਫੈਸਲੇ ਤੇ ਅੱਜ ਅਮਲ ਨਾ ਹੋਣ ਕਾਰਣ ਕਮੇਟੀ ਗਲਿਆਰਿਆਂ ਵਿੱਚ ਘੁਸਰ ਮੁਸਰ ਜਾਰੀ ਰਹੀ।ਬੇਨਿਯਮੀਆਂ ਨਿਯੁਕਤੀਆਂ ਕਰਵਾਣ ਵਾਲੇ ਕੁਝ ਕਮੇਟੀ ਮੈਂਬਰਾਨ ਵਲੋਂ ਅਸਤੀਫਾ ਦਿੱਤੇ ਜਾਣ ਦੀਆਂ ਅਫਵਾਹਾਂ ਨੂੰ ਵਿਰਾ੍ਹਮ ਦਿੰਦਿਆਂ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਨੇ ਜਿਥੇ ਅਜੇਹੀਆਂ ਖਬਰਾਂ ਤੋਂ ਇਨਕਾਰ ਕੀਤਾ ਉਤੇ ਇਹ ਵੀ ਸਪਸ਼ਟ ਕੀਤਾ ਹੈ ਕਿ ਕਾਰਜਕਾਰਣੀ ਦੇ ਹੁਕਮਾਂ ਤੇ ਅਮਲ ਵਿੱਚ ਦੇਰੀ ਦਾ ਕਾਰਣ ਸਬੰਧਤ ਅਧਿਕਾਰੀਆਂ ਦਾ 30 ਮਾਰਚ ਨੂੰ ਹੋ ਰਹੇ ਕਮੇਟੀ ਦੇ ਬਜਟ ਅਜਲਾਸ ਲਈ ਮੈਂਬਰਾਨ ਨੂੰ ਚਿੱਠੀਆਂ ਕੱਢਣ ਵਿੱਚ ਰੁਝੇ ਹੋਣਾ ਹੈ ।
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਹੋਏ ਜਨਰਲ ਅਜਲਾਸ ਮੌਕੇ ਗੋਬਿੰਦ ਸਿੰਘ ਲੋਂਗੋਵਾਲ, ਆਪਣੇ ਵਿਰੋਧੀ ਅਤੇ ਪੰਥਕ ਫਰੰਟ ਦੇ ਉਮੀਦਵਾਰ ਅਮਰੀਕ ਸਿੰਘ ਸ਼ਾਹਪੁਰ ਨੂੰ 139 ਵੋਟਾਂ ਨਾਲ ਹਰਾਕੇ ਪ੍ਰਧਾਨ ਬਣ ਗਏ ਹਨ।
ਭਾਰਤੀ ਫੌਜ ਵਲੋਂ ਜੂਨ 1984 'ਚ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਹਮਲੇ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ’ਤੇ ਲੱਗੀਆਂ ਗੋਲੀਆਂ ਦੇ ਨਿਸ਼ਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਯਾਦਾਂ ਵਜੋਂ ਸੰਭਾਲ ਲਿਆ ਹੈ। ਇੱਥੇ ਲੱਗੀਆਂ ਗੋਲੀਆਂ ਦੇ ਨਿਸ਼ਾਨਾਂ ਦੇ ਆਲੇ-ਦੁਆਲੇ ਸਟੀਲ ਦੇ ਫਰੇਮ ਲਾ ਦਿੱਤੇ ਗਏ ਹਨ, ਜਿਸ ਨਾਲ ਇਹ ਨਿਸ਼ਾਨ ਹੋਰ ਵੀ ਉੱਭਰ ਕੇ ਦਿਖਾਈ ਦੇਣਗੇ। ਸੰਨ 1937 ਵਿੱਚ ਬਣੀ ਇਸ ਇਮਾਰਤ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਜੋਂ ਵਰਤਿਆ ਜਾਂਦਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਨਰਜੀਤ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਖ਼ਾਲਿਸਤਾਨ ਦਾ ਮੁੱਦਾ ਚੁੱਕਣ 'ਤੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੱਲ੍ਹ 9 ਨਵੰਬਰ, 2017 (ਵੀਰਵਾਰ) ਨੂੰ ਕਿਹਾ ਕਿ ਖ਼ਾਲਿਸਤਾਨ ਦੀ ਮੰਗ ਕਰਨੀ ਕੋਈ ਗਲਤ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਵੱਖਰੀ ਕੌਮ ਹੈ, ਖ਼ਾਲਿਸਤਾਨ ਦੀ ਮੰਗ ਨਾ ਤਾਂ ਗ਼ੈਰਕਾਨੂੰਨੀ ਹੈ ਅਤੇ ਨਾ ਹੀ ਕੋਈ ਅਪਰਾਧ ਹੈ।
ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੀ ਤਰੀਕ ਨੂੰ ਲੈਕੇ ਤਖਤ ਪਟਨਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੋ-ਸਾਹਮਣੇ ਹੋਣ 'ਤੇ ਅਕਾਲ ਤਖਤ ਸਾਹਿਬ ਵਿਖੇ ਪੰਜ ਜਥੇਦਾਰਾਂ ਦੀ ਇੱਕਤਰਤਾ ਬੁਲਾ ਲਈ ਗਈ ਹੈ।
ਨਵੰਬਰ 1984 ਸਿੱਖ ਕਤਲੇਆਮ 'ਚ ਹਿੰਦੂਵਾਦੀ ਭੀੜਾਂ ਵਲੋਂ ਕਤਲ ਕਰ ਦਿੱਤੇ ਗਏ ਸਿੰਘਾਂ-ਸਿੰਘਣੀਆਂ ਅਤੇ ਭੁਝੰਗੀਆਂ ਨੂੰ ਯਾਦ ਕਰਕੇ ਅਤੇ ਸਮੂਹ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਮੂਲ ਮੰਤਰ ਦੇ ਪਾਠ ਅਤੇ ਅਰਦਾਸ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ।
ਸਿੱਖ ਕੌਮ ਦੀ ਅੱਡਰੀ ਨਿਆਰੀ ਤੇ ਵਿਲੱਖਣ ਹੋਂਦ ਹਸਤੀ ਦੀ ਗੱਲ ਕਰਨ ਵਾਲੀ ਸ਼੍ਰੋਮਣੀ ਕਮੇਟੀ ਹਿੰਦੂਤਵੀ ਰਾਸ਼ਟਰ ਲਈ ਕੁਰਬਾਨ ਹੋਣ ਵਾਲਿਆਂ ਦੀ ਇਸ ਹੱਦ ਤੀਕ ਗੱਲ ਕਰਨ ਲੱਗ ਪਈ ਹੈ ਕਿ ਇਸਦੇ ਸਾਹਮਣੇ ਕੌਮੀ ਸ਼ਹੀਦਾਂ ਦੀ ਕੁਰਬਾਨੀ ਦਾ ਗੂੜਾ ਰੰਗ ਕੋਈ ਅਹਿਮੀਅਤ ਨਹੀਂ ਰੱਖਦਾ।
ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਬੀਤੇ ਕੱਲ੍ਹ (9 ਅਕਤੂਬਰ, 2017) ਨੂੰ ਪੇਸ਼ ਨਹੀਂ ਹੋਏ।
« Previous Page — Next Page »