ਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਵੱਲੋਂ ਸਾਂਝੇ ਤੌਰ ਤੇ ਪ੍ਰੋ. ਪੂਰਨ ਸਿੰਘ ਦੇ ਜਨਮ ਦਿਹਾੜੇ ਅਤੇ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਇੱਕ ਰੋਜ਼ਾ ਵਿਚਾਰ ਗੋਸ਼ਟੀ ‘ਪ੍ਰੋ. ਪੂਰਨ ਸਿੰਘ ਸਾਹਿਤ ਅਤੇ ਬੋਲੀ ਦਾ ਮਹੱਤਵ’ ਵਿਸ਼ੇ
ਗੁਰੂ ਰਾਮਦਾਸ ਜੀ ਨੇ ਬੇਰੀਆਂ ਦੀਆਂ ਝੰਗੀਆਂ ਦੀ ਸੰਘਣੀ ਛਾਂ ਹੇਠਾਂ ਇਕ ਇਕਾਂਤ ਜਿਹੀ ਥਾਂ ਨੂੰ ਜੋ ਬਾਦਸ਼ਾਹ ਅਕਬਰ ਵਲੋਂ ਦਿੱਤੀ ਗਈ ਜਾਗੀਰ ਦਾ ਇਕ ਭਾਗ ਸੀ, ਸਿਖਾਂ ਲਈ ਇਕ ਨਵਾਂ ਨਗਰ ਵਸਾਉਣ ਲਈ ਚੁਣਿਆਂ। ਇਹ ਥਾਂ ਉਨ੍ਹਾਂ ਨੇ ਗੁਰੂ ਅਮਰਦਾਸ ਜੀ ਦੇ ਕਹਿਣ ਉਤੇ, ਗੋਇੰਦਵਾਲ ਨੂੰ ਛੱਡ ਕੇ ਆਣ ਵਸਾਇਆ।
ਕਾਇਰ ਆਖਦੇ ਹਨ ‘ਅੱਗੇ ਵਧੋ’ ਸੂਰਮੇ ਪੁਕਾਰਦੇ ਹਨ ‘ਪਿੱਛੇ ਹਟ ਚਲੋ।’ ਕਾਇਰ ਕਹਿੰਦਾ ਹੈ ‘ਉਠਾਓ ਤਲਵਾਰ’ ਸੂਰਮਾ ਆਖਦਾ ਹੈ ‘ਸਿਰ ਅੱਗੇ ਕਰੋ’ ਸੂਰਮੇ ਦਾ ਜੀਵਨ ਕੁਦਰਤ ਨੇ ਆਪਣੀ ਤਾਕਤ ਫਜ਼ੂਲ ਗੁਆਣ ਲਈ ਨਹੀਂ ਸਿਰਜਿਆ। ਸੂਰਮੇ ਦਾ ਸ਼ਰੀਰ ਕੁਦਰਤ ਦੀਆਂ ਕੁਲ ਤਾਕਤਾਂ ਦਾ ਭੰਡਾਰ ਹੈ। ਕੁਦਰਤ ਦਾ ਇਹ ਕੇਂਦਰ ਡੋਲ ਨਹੀਂ ਸਕਦਾ। ਸੂਰਜ ਦਾ ਚੱਕਰ ਡੋਲ ਜਾਵੇ ਤਾਂ ਡੋਲ ਜਾਵੇ ਐਪਰ ਸੂਰਮੇ ਦੇ ਦਿਲ ਵਿਚ ਜੋ ਰੱਬੀ ਟੇਕ ਟਿਕੀ ਹੈ, ਜੋ ਨ੍ਵਰੀ ਪੁਰੀ ਗੱਡੀ ਹੈ ਉਹ ਅਚਲ ਹੈ। ਕੁਦਰਤ ਦੇ ਹੋਰਨਾਂ ਪਦਾਰਥਾਂ ਦੀ ਰਾਤ, ਭਾਵੇਂ ਅੱਗੇ ਵਧਣ ਦੀ ਆਪਣੀ ਤਾਕਤ ਨੂੰ ਖਿਲਾਰ ਕੇ ਨਸ਼ਟ ਕਰਨ ਦੀ ਹੋਵੇ, ਪਰ ਸੂਰਬੀਰਾਂ ਦੀ ਨੀਤੀ ਬਲ ਨੂੰ ਹਰ ਤਰ੍ਹਾਂ ਜੁਟਾਉਣ ਤੇ ਵਧਾਉਣ ਦੀ ਹੀ ਹੁੰਦੀ ਹੈ, ਸੂਰਮੇ ਤਾਂ ਆਪਣੇ ਅੰਦਰ ਹੀ ‘ਮਾਰਚ’ ਕਰਦੇ ਹਨ, ਕਿਉਂਕਿ ਆਤਮ-ਆਕਾਸ਼ ਦੇ ਕੇਂਦਰ ਵਿਚ ਖਲੋ ਕੇ ਉਹ ਸਾਰੇ ਸੰਸਾਰ ਨੂੰ ਹਿਲਾ ਸਕਦੇ ਹਨ।
'ਤਦੇ ਤਾਂ ਸਿਰਦਾਰ ਕਪੂਰ ਸਿੰਘ ਜੀ ਨੇ ਨਿਸ਼ੰਗ ਆਖਿਆ ਹੈ ਕਿ ‘ਪੰਜਾਬ ਦੀ ਵਰਤਮਾਨ ਪੀੜ੍ਹੀ ਦਾ ਕੋਈ ਵੀ ਮਰਦ ਜਾਂ ਇਸਤਰੀ ਪੰਜਾਬੀ ਪ੍ਰਤਿਭਾ ਤੇ ਸਿੱਖ ਸਭਿਆਚਾਰ ਦੀ ਉਸ ਸਪਿਰਟ ਤੋਂ ਅਛੋਹ ਨਹੀਂ ਰਹਿ ਸਕਿਆ ਜੋ ਭਾਈ ਵੀਰ ਸਿੰਘ ਰਾਹੀਂ ਉਜਾਗਰ ਹੋਈ ਹੈ। ਪੰਜਾਬੀ ਸਭਿਆਚਾਰ ਦਾ ਕੋਈ ਅਜਿਹਾ ਪੱਖ ਨਹੀਂ ਜਿਸ ਨੂੰ ਭਾਈ ਸਾਹਿਬ ਨੇ ਆਪਣੀ ਘਾਲ ਰਾਹੀਂ ਚਾਨਣਿਆਇਆ ਜਾਂ ਫੈਲਾਇਆ ਨਾ ਹੋਵੇ’