ਚੰਡੀਗੜ੍ਹ: ਭਾਰਤੀ ਮੀਡੀਆ ਇਕ ਵਾਰ ਮੁੜ “ਤਸਵੀਰ” ਦੇ ਅਧਾਰ ‘ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਸਪਾਲ ਅਟਵਾਲਾ ਦੀ ” ਕੇਨੇਡਾ ਦੇ ...
ਕੱਲ੍ਹ (4 ਨਵੰਬਰ, 2017) ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਦੇਸ਼ ਵਿਦੇਸ਼ ਤੋਂ ਆਈ ਸਿੱਖ ਸੰਗਤ ਨੇ ਇਸ ਵਿੱਚ ਸ਼ਮੂਲੀਅਤ ਕੀਤੀ। ਮਿਲੇ ਵੇਰਵਿਆਂ ਮੁਤਾਬਕ ਗੁਰਪੁਰਬ ਦੇ ਸਬੰਧ ਵਿੱਚ ਸਵੇਰੇ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਸਿੱਖ ਆਗੂਆਂ ਤੇ ਹੋਰਨਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ ਗਿਆ।
ਪਾਕਿਸਤਾਨ 'ਚ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਨੂੰ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਚੇਅਰਮੈਨ ਸਾਦਿਕ-ਉੱਲ-ਫ਼ਾਰੂਕ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਐਲਾਨ ਕੀਤਾ ਗਿਆ।
ਪਾਕਿਸਤਾਨ 'ਚ ਸਥਿਤ ਸਿੱਖ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਜੱਥਿਆਂ ਨੂੰ ਭਾਰਤ ਵਲੋਂ ਰੋਕੇ ਜਾਣ ਦੇ ਵਿਰੋਧ ਵਿਚ ਲਾਹੌਰ 'ਚ ਭਾਰਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚਲੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਰੋਕੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
ਪਾਕਿਸਤਾਨ ਸਥਿਤ ਸਿੱਖ ਗੁਰਧਾਮਾਂ ਦੀ ਯਾਤਰਾ ਲਈ ਭਾਰਤ ਦੇ ਸਿੱਖ ਜਥੇ ਨੂੰ ਰੋਕਣ ਖ਼ਿਲਾਫ਼ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਜੁਲਾਈ ਨੂੰ ਸਰਹੱਦ ਪਾਰ ਵਾਹਗਾ (ਪਾਕਿਸਤਾਨ) ਵਿੱਚ ਭਾਰਤ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਲਾਹੌਰ ਵਿੱਚ ਔਕਾਫ਼ ਬੋਰਡ ਦੇ ਦਫ਼ਤਰ ਵਿੱਚ ਸੱਦੀ ਪ੍ਰੈੱਸ ਕਾਨਫਰੰਸ ਵਿੱਚ ਕੀਤਾ ਗਿਆ।
ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਬਾਦਲ ਪਰਿਵਾਰ ਨਾਲ ਸਬੰਧਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਸਬੰਧੀ ਚੁੱਪੀ ਵੱਟ ਲਈ ਹੈ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਭਾਰਤ ਵੱਲੋਂ ਸ਼ਰਧਾਲੂਆਂ ਨੂੰ ਪਾਕਿਸਤਾਨ ਆਉਣ ਤੋਂ ਰੋਕਣ ਦਾ ਸਖ਼ਤ ਵਿਰੋਧ ਕਰਦਿਆਂ ਸੰਯੁਕਤ ਰਾਸ਼ਟਰ ਨੂੰ ਸ਼ਿਕਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੀਟਿੰਗ ਪੀਐਸਜੀਪੀਸੀ ਦੇ ਪ੍ਰਧਾਨ ਤਾਰਾ ਸਿੰਘ ਅਤੇ ਬੋਰਡ ਦੇ ਚੇਅਰਮੈਨ ਸਦੀਕ ਉਲ ਫਾਰੂਕ ਦੀ ਅਗਵਾਈ ਹੇਠ ਬੋਰਡ ਦੇ ਲਾਹੌਰ ਸਥਿਤ ਦਫ਼ਤਰ ਵਿੱਚ ਹੋਈ।
ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਜੂਨ ਨੂੰ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਇਆ ਗਿਆ। ਇਸ ਮੌਕੇ ਓਕਾਫ਼ ਬੋਰਡ ਦੇ ਚੇਅਰਮੈਨ ਮੁਹੰਮਦ ਸਦੀਕ ਉਲ ਫਾਰੂਕ ਨੇ ਐਲਾਨ ਕੀਤਾ ਕਿ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਹੌਰ ਵਿੱਚ ਬੰਦ ਪਏ ਗੁਰਦੁਆਰਾ ਦੀਵਾਨ ਖਾਨਾ ਅਤੇ ਨਨਕਾਣਾ ਸਾਹਿਬ ਵਿਖੇ ਸਥਿਤ ਭਾਈ ਮਰਦਾਨਾ ਜੀ ਦੇ ਘਰ ਦਾ ਕੰਮ ਵੀ ਜਲਦ ਆਰੰਭਿਆ ਜਾਵੇਗਾ।
ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪ੍ਰਵਾਨਗੀ ਨਾ ਦਿੱਤੇ ਜਾਣ ਕਾਰਨ ਇਸ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕੇਗਾ। ਸਿੱਖ ਸ਼ਰਧਾਲੂਆਂ ਦਾ ਇਹ ਜੱਥਾ 21-22 ਜੂਨ ਨੂੰ ਇਥੋਂ ਪਾਕਿਸਤਾਨ ਜਾਣਾ ਸੀ, ਜਿਸ ਨੇ 15 ਹਾੜ ਭਾਵ 29 ਜੂਨ ਨੂੰ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਤੇ ਬਰਸੀ ਸਮਾਗਮ ਮਨਾਉਣ ਮਗਰੋਂ ਚੜ੍ਹਦੇ ਪੰਜਾਬ ਪਰਤਣਾ ਸੀ।
Next Page »