ਪੰਜਾਬ ਦੇ ਦਰਿਆਈ ਪਾਣਆਂਿ ਦੀ ਵੰਡ ਸਬੰਧੀ ਬਣੇ ਇਰਾਡੀ ਟ੍ਰਿਬਿਊਨਲ ਨੂੰ ਭੰਗ ਕਰਵਾਉਣ ਲਈ ਪੰਜਾਬ ਸਰਕਾਰ ਦਿੱਲੀ ਹਾਈਕੋਰਟ ਵਿੱਚ ਚਾਰਾਜੋਈ ਕਰੇਗੀ। 24 ਜੁਲਾਈ, 1985 ਨੂੰ ਹੋਏ ਰਾਜੀਵ-ਲੌਂਗੋਵਾਲ ਸਮਝੌਤੇ ਅਧੀਨ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀਆਂ ਦੀ ਵੰਡ ਲਈ ਇਰਾਡੀ ਟ੍ਰਿਬਿਊਨਲ ਕਾਇਮ ਕੀਤਾ ਗਿਆ ਸੀ।30 ਦਸੰਬਰ, 2010 ਨੂੰ ਜਸਟਿਸ ਇਰਾਡੀ ਦੁਨੀਆਂ ਤੋਂ ਰੁਖ਼ਸਤ ਹੋ ਗਏ ਪਰ ਟ੍ਰਿਬਿਊਨਲ ਦੀ ਅੰਤਿਮ ਰਿਪੋਰਟ ਨਹੀਂ ਆਈ। ਸੂਤਰਾਂ ਅਨੁਸਾਰ ਟ੍ਰਿਬਿਊਨਲ ਦੇ ਚੇਅਰਮੈਨ ਤੇ ਮੈਂਬਰਾਂ ਦੀ ਗੈ਼ਰਹਾਜ਼ਰੀ ਵਿੱਚ ਹਾਲਾਂਕਿ ਇਸ ਦਾ ਵਜੂਦ ਨਹੀਂ ਹੈ ਪਰ ਤਕਨੀਕੀ ਤੌਰ ਉੱਤੇ ਇਸ ਨੂੰ ਬੰਦ ਨਹੀਂ ਕੀਤਾ ਗਿਆ।
ਸਰਬੱਤ ਖਾਲਸਾ (2015) ਨਾਲ ਜੁੜੀਆਂ ਪੰਥਕ ਸ਼ਖਸ਼ੀਅਤਾਂ ਨੂੰ ਪੰਜਾਬ ਸਰਕਾਰ ਵੱਲੋਂ ਦੇਸ਼ ਧ੍ਰੋਹ ਦੇ ਮਾਮਲ਼ਿਆਂ ਵਿੱਚ ਨਾਮਜ਼ਦ ਕਰਕੇ ਜੇਲੀਂ ਬੰਦ ਕਰਨ ਵਿਰੁੱਧ ਸਰਬੱਤ ਖ਼ਾਲਸਾ ਨਾਲ ਜੁੜੀਆਂ ਪੰਥਕ ਧਿਰਾਂ ਵੱਲੋਂ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ’ਤੇ ਕਾਨਫ਼ਰੰਸ ਕਰ ਕੇ ਬਾਦਲ ਸਰਕਾਰ ਵਿਰੁੱਧ ਅਗਲੇ ਸ਼ੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਪੰਜਾਬ ਦੇ ਉਪ-ਮੁੱਖ ਮੰਤਰੀ ਅਤੇ ਬਾਦਲ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਰਾਜ ਸਰਕਾਰ ਵੱਲੋਂ ਰੇਲ ਗੱਡੀਆਂ ਰਾਹੀਂ ਰਾਜ ਦੇ ਵੱਖ-ਵੱਖ ਸ਼ਹਿਰਾਂ ਤੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਿਤ ਵੱਖ-ਵੱਖ ਧਰਮ ਅਸਥਾਨਾਂ ਦੀ ਕਰਵਾਈ ਜਾ ਰਹੀ ਮੁਫਤ ਧਾਰਮਿਕ ਯਾਤਰਾ ਦੇ ਪ੍ਰੋਗਰਾਮਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਬਰਗਾੜੀ ਬੇਅਦਬੀ ਕੇਸ ਅਤੇ ਪੰਜਾਬ ਪੁਲਿਸ ਵੱਲੋਂ ਬੇਅਦਬੀ ਦੀ ਘਨਟਾ ਵਿਰੁੱਧ ਪੁਰਅਮਨ ਰੋਸ ਪ੍ਰ੍ਰਗਟਾ ਰਹੀ ਸਿੱਖ ਸੰਗਤ ‘ਤੇ ਪਿੰਡ ਬਹਿਬਲ ਕਲਾਂ ਵਿੱਚ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਦੋ ਸ਼ਹੀਦ ਕਰਨ ਦੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਨਂ ਗਠਿਤ ਜਸਟਿਸ (ਰਿਟਾ) ਜੋਰਾ ਸਿੰਘ ਕਮਿਸ਼ਨ 17 ਦਸੰਬਰ ਨੂੰ ਫਰੀਦਕੋਟ ਪਹੁੰਚ ਕੇ ਜਾਂਚ ਸ਼ੁਰੂ ਕਰੇਗਾ।
-ਐਡਵੋਕੇਟ ਜਸਪਾਲ ਸਿੰਘ ਮੰਝਪੁਰਇਸ ਲੇਖ ਦਾ ਸਿਰਲੇਖ ਗੁਰੁ ਅਰਜਨ ਪਾਤਸ਼ਾਹ ਜੀ ਦੁਆਰਾ ਰਚਿਤ ਬਾਣੀ ਗਉੜੀ ਸੁਖਮਨੀ (ਸੁਖਮਨੀ ਸਾਹਿਬ) ਵਿਚੋਂ ਹੈ। ਇਸ ਬਾਣੀ ਨੂੰ ਸਿੱਖ ਪੰਥ ਵਿਚ ਬੜੇ ਚਾਅ ਤੇ ਉਤਸ਼ਾਹ ਨਾਲ ਪੜਿਆ ਜਾਂਦਾ ਹੈ ਅਤੇ ਕਈ ਸਿੱਖਾਂ ਨੇ ਨਿਤਨੇਮ ਵਿਚ ਵੀ ਇਸ ਬਾਣੀ ਨੂੰ ਸ਼ਾਮਲ ਕਰਕੇ ਪੜ੍ਹਣਾ ਕੀਤਾ ਹੋਇਆ ਹੈ ਜਦੋਂ ਵੀ ਕਿਸੇ ਬਾਣੀ ਨੂੰ ਮਨ ਲਾ ਕੇ ਪੜ੍ਹਿਆ ਜਾਂਦਾ ਹੈ ਤਾਂ ਹਰ ਵਾਰ ਇਕੋ ਬਾਣੀ ਵਿਚੋਂ ਕਈ ਤਰ੍ਹਾਂ ਦੀਆਂ ਸੇਧਾਂ ਮਿਲਦੀਆਂ ਹਨ ਅਤੇ ਆਪਣੇ ਆਲੇ-ਦੁਆਲੇ ਵਿਚ ਚੱਲ ਰਹੇ ਘਟਨਾ-ਚੱਕਰ ਸਬੰਧੀ ਵੀ ਮਾਰਗ ਦਰਸ਼ਨ ਪ੍ਰਾਪਤ ਹੋ ਜਾਂਦਾ ਹੈ।