ਲੁਧਿਆਣਾ, ਪੰਜਾਬ (12 ਜਨਵਰੀ, 2012): "ਇਕ ਅਨਾਰ ਸੌ ਬਿਮਾਰ" ਵਾਲੀ ਕਹਾਵਤ ਵਰਗੀ ਹਾਲਤ ਹੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਣ ਰਹੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਚੋਣਾਂ 17 ਜਨਵਰੀ ਨੂੰ ਹੋਣ ਜਾ ਰਹੀਆਂ ਹਨ ਜਿਨ੍ਹਾਂ ਵਾਸਤੇ ਅੱਜ 12 ਜਨਵਰੀ ਤੱਕ 1880 ਉਮੀਦਵਾਰਾਂ ਨੇ ਕਾਗਜ਼ ਭਰੇ ਹਨ। ਇਹ ਜਾਣਕਾਰੀ ਅੱਜ ਸ਼ਾਮ ਪੰਜਾਬ ਦੇ ਮੁੱਖ ਚੋਣ ਦਫਤਰ ਦੇ ਨੁਮਾਇੰਦੇ ਵੱਲੋਂ ਸਾਂਝੀ ਕੀਤੀ ਗਈ। ਇਸ ਦੇ ਨਾਲ ਹੀ ਅੱਜ ਕਾਗਜ਼ ਭਰਨ ਦੀ ਮਿਆਦ ਮੁੱਕ ਗਈ ਹੈ।
ਫ਼ਤਹਿਗੜ੍ਹ ਸਾਹਿਬ (31 ਦਸੰਬਰ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਫੇਰੀ ਸਿਆਸਤ ਤੋਂ ਪ੍ਰੇਰਿਤ ਹੈ।ਅਜਿਹੇ ਸਟੰਟ ਵਰਤ ਕੇ ਕਾਂਗਰਸ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸਿੱਖ ਵੋਟਾਂ ਹਥਿਆਉਣ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਵਿਧਾਨ ਸਭਾ ਦੀਆਂ ਚੋਣਾਂ ਨਾ ਲੜਣ ਦਾ ਫੈਸਲਾ ਕੀਤਾ ਹੈ। ਅਮਰੀਕਾ ਤੋਂ ਛਪਦੇ ਹਫਤਾਵਾਰੀ ਪੰਜਾਬੀ ਅਖਬਾਰ ਅੰਮ੍ਰਿਤਸਰ ਟਾਈਮਜ਼ ਵਿਚ ਛਪੀ ਇੱਕ ਅਹਿਮ ਖਬਰ ਅਨੁਸਾਰ ਪੰਚ ਪ੍ਰਧਾਨੀ ਇਨਾਂ ਚੋਣਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਦੀ ਹਮਾਇਤ ਵੀ ਨਹੀਂ ਕਰੇਗੀ। ਇਹ ਫੈਸਲਾ ਪੰਚ ਪ੍ਰਧਾਨੀ ਦੀ ਕੇਂਦਰੀ ਕਮੇਟੀ ਵਿਚ ਲਿਆ ਗਿਆ ਹੈ
ਚੋਣ ਮੁਹਿੰਮਾਂ ਦੌਰਾਨ ਵਿਰੋਧੀਆਂ ਦੇ ਪੈਂਤੜੇ ਫਰੋਲਣੇ ਆਮ ਵਰਤਾਰਾ ਚਲਿਆ ਆ ਰਿਹਾ ਹੈ। ਪਰ ਪੰਜਾਬ ਅਸੈਂਬਲੀ ਦੀਆਂ ਅਗਾਮੀ ਚੋਣਾਂ ਦੇ ਸਬੰਧ ਵਿਚ ਚਲ ਰਹੇ ਪ੍ਰਚਾਰ ਦੇ ਆਸਾਧਾਰਨ ਢੰਗ ਤਰੀਕਿਆਂ ਨੇ ਸਭ ਦਾ ਧਿਆਨ ਖਿਚਿਆ ਹੈ।
ਨਵੀਂ ਦਿੱਲੀ /ਚੰਡੀਗੜ੍ਹ (ਦਸੰਬਰ 24, 2011): ਪੰਜਾਬ ਵਿਧਾਨ ਸਭਾ ਦੀ 2012 ਵਿਚ ਹੋਣ ਵਾਲੀ ਚੋਣ 30 ਜਨਵਰੀ ਨੂੰ ਹੋ ਜਾਵੇਗੀ ਤੇ ਚੋਣਾਂ ਦੇ ਨਤੀਜਿਆਂ ਦਾ ਐਲਾਨ 4 ਮਾਰਚ ਨੂੰ ਹੋਵੇਗਾ। ਭਾਰਤ ਦੇ ਚੋਣ ਕਮਿਸ਼ਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਨਵੀਂ ਸਰਕਾਰ ਦੀ ਚੋਣ ਲਈ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਵੋਟਾਂ 30 ਜਨਵਰੀ ਨੂੰ ਪੈਣਗੀਆਂ ਅਤੇ ਚੋਣ ਨਤੀਜੇ 4 ਮਾਰਚ ਨੂੰ ਆਉਣਗੇ।
ਹੁਸ਼ਿਆਰਪੁਰ (15 ਦਸੰਬਰ, 2011): ਪੰਜਾਬ ਪੁਲਿਸ ਦੇ ਸਾਬਕਾ ਉਚ ਅਧਿਕਾਰੀਆਂ ਵਲੋਂ ਆਉਦੀਆਂ ਚੋਣਾਂ ਵਿਚ ਕੁੱਦਣ ਦੇ ਫੈਸਲੇ ਉਤੇ ਤਿੱਖੀ ਪ੍ਰਤੀਕਿਰਿਆ ਜਿਤਾਂਉਦਿਆਂ ਦਲ ਖਾਲਸਾ ਨੇ ਕਿਹਾ ਕਿ ਜਿਸ ਅਕਾਲੀ ਦਲ ਲਈ ਸਿੱਖਾਂ ਦੀਆਂ ਪਿਛਲੀਆਂ ਪੀੜ੍ਹੀਆਂ ਦੇ ਬਜੁਰਗਾਂ ਨੇ ਕੁਰਬਾਨੀਆਂ ਕੀਤੀਆ ਸਨ ਉਸ ਉਤੇ ਹੁਣ ਸਾਬਕਾ ਪੁਲਿਸ ਅਧਿਕਾਰੀਆਂ ਅਤੇ ਅਫਸਰਸ਼ਾਹੀ ਦਾ ਕਬਜ਼ਾ ਹੋਣ ਜਾ ਰਿਹਾ ਹੈ,ਜਿਸ ਕਰਕੇ ਹੁਣ ਅਕਾਲੀ ਜਥੇਦਾਰਾਂ ਨੂੰ ਇਸ ਪਾਰਟੀ ਵਿਚ ਖੂੰਜੇ ਲੱਗਣਾ ਪਵੇਗਾ।