ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ-ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ (ਵੀਰਵਾਰ ਨੂੰ) ਨਸ਼ਰ ਹੋਏ ਸਰਵੇਖਣਾਂ ਮੁਤਾਬਕ ਕਾਂਗਰਸ ਜਾਂ ਆਮ ਆਦਮੀ ਪਾਰਟੀ ਵਿਚੋਂ ਕੋਈ ਅਗਲੀ ਸਰਕਾਰ ਬਣਾਏਗਾ।
ਮੀਡੀਆਂ ਦੀਆਂ ਖ਼ਬਰਾਂ ਮੁਤਾਬਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਲੋਕਾਂ ਨੇ ਸ਼ਰਾਬ ਦੀਆਂ ਬੋਤਲਾਂ ਲੁੱਟ ਲਈਆਂ। ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਇੰਨੀ ਤਾਦਾਦ 'ਚ ਸ਼ਰਾਬ ਵੋਟਰਾਂ ਨੂੰ ਭਰਮਾਉਣ ਲਈ ਲਿਜਾਈ ਜਾ ਰਹੀ ਸੀ। ਆਨਲਾਈਨ ਖ਼ਬਰ ਚੈਨਲਾਂ 'ਤੇ ਪ੍ਰਕਾਸ਼ਿਤ ਤਸਵੀਰਾਂ 'ਚ ਲੋਕ ਸ਼ਰਾਬ ਦੀਆਂ ਬੋਤਲਾਂ ਅਤੇ ਪੇਟੀਆਂ ਲੁੱਟ ਕੇ ਲਿਜਾਂਦੇ ਦਿਖਾਏ ਦੇ ਰਹੇ ਹਨ।
ਆਮ ਆਦਮੀ ਪਾਰਟੀ ਦੇ ਲੰਬੀ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਜਰਨੈਲ ਸਿੰਘ ਤੇ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਦਲ ਉੱਤੇ ਵੋਟਰਾਂ ਨੂੰ ਪੈਸੇ ਵੰਡਣ ਦਾ ਇਲਜ਼ਾਮ ਲਾਇਆ ਹੈ।
ਅਕਾਲ ਤਖ਼ਤ ਸਾਹਿਬ ਵਲੋਂ ਜਾਰੀ 2007 ਦੇ ਹੁਕਮਨਾਮੇ ਦੀ ਸ਼ਰੇਆਮ ਉਲੰਘਣਾ ਕਰਦੇ ਹੋਏ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਪ੍ਰੋਗਰਾਮ ਪੰਜਾਬ 'ਚ ਕਰਵਾਉਣ ਦਾ ਐਲਾਨ ਕੀਤਾ ਹੈ। ਡੇਰਾ ਸਿਰਸਾ ਦੇ ਸਿਆਸੀ ਵਿੰਗ ਨੇ ਬੁੱਧਵਾਰ ਬਠਿੰਡਾ ਵਿਖੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਬਠਿੰਡਾ ਅਤੇ ਮਾਨਸਾ ਦੇ ਬਾਦਲ ਦਲ ਦੇ ਉਮੀਦਵਾਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ ਹੈ।
ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਕੋਲੋਂ ਚੋਣਾਂ ਲਈ ਹਮਾਇਤ ਮੰਗਣ ਵਾਲੇ ਸਿੱਖ ਸਿਆਸਤਦਾਨਾਂ ਖ਼ਿਲਾਫ਼ ਅਕਾਲ ਤਖ਼ਤ ਤੋਂ ਫਿਲਹਾਲ ਕਾਰਵਾਈ ਹੋਣ ਦੇ ਆਸਾਰ ਨਹੀਂ ਹਨ। ਅਕਾਲ ਤਖ਼ਤ ਵੱਲੋਂ ਡੇਰਾ ਸਿਰਸਾ ਦੇ ਮੁਖੀ ਖ਼ਿਲਾਫ਼ ਮਈ 2002 ਵਿੱਚ ਇੱਕ ਹੁਕਮਨਾਮਾ ਜਾਰੀ ਕਰ ਕੇ ਉਸ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਸਿੱਖ ਆਗੂਆਂ ਦਾ ਡੇਰਾ ਸਿਰਸਾ ਦੇ ਮੁਖੀ ਕੋਲ ਜਾਣਾ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਾਰੀ ਇਕ ਪ੍ਰੈਸ ਬਿਆਨ 'ਚ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 26 ਜਨਵਰੀ ਤੋਂ 2 ਫਰਵਰੀ, 2017 ਤਕ ਤਿੰਨ ਦਰਜਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਆਮ ਆਦਮੀ ਪਾਰਟੀ (ਪੰਜਾਬ) ਦੇ ਲੀਗਲ ਹੈੱਡ ਐਡਵੋਕੇਟ ਜਸਤੇਜ ਸਿੰਘ ਅਰੋੜਾ ਨੇ ਸੋਮਵਾਰ ਨੂੰ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਕੇ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਨਿਊਜ਼ ਚੈਨਲਾਂ ਉੱਤੇ ਪ੍ਰਸਾਰਿਤ ਕਰਵਾਏ ਜਾ ਰਹੇ ਇਸ਼ਤਿਹਾਰਾਂ ਉੱਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।
ਜੈਤੋ ਵਿਧਾਨ ਸਭਾ ਹਲਕੇ ਦੇ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਦੇ ਗੰਨਮੈਨ ਹੌਲਦਾਰ ਬਲਵਿੰਦਰ ਸਿੰਘ ਤੋਂ ਥਾਣਾ ਸਦਰ ਸਾਹਮਣੇ ਐਤਵਾਰ ਸ਼ਾਮ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅਸਲਾ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ।
ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਂਡ ਤੋਂ ਬਾਦਲ ਖਿਲਾਫ ਲੰਬੀ ਤੋਂ ਚੋਣ ਲਈ ਇਜਾਜ਼ਤ ਚਾਹੁੰਦੇ ਹਨ। ਅੱਜ ਡਾ. ਦਲਜੀਤ ਸਿੰਘ ਨੂੰ ਅੰਮ੍ਰਿਤਸਰ ਵਿਖੇ ਕਾਂਗਰਸ 'ਚ ਸ਼ਾਮਲ ਕਰਵਾਉਣ ਮੌਕੇ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਇਹ ਗੱਲ ਕਹੀ।
ਹਲਕਾ ਜਲਾਲਾਬਾਦ ਵਿਚ ਚੋਣ ਪ੍ਰਚਾਰ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਚ ਇਕ ਚੋਣ ਸਭਾ ਨੂੰ ਸੰਬੋਧਨ ਕਰਨ ਮਗਰੋਂ ਅਗਲੇ ਪੜਾਅ ਲਈ ਰਵਾਨਾ ਹੋਏ ਤਾਂ ਪਿੰਡ ਦੇ ਭੜਕੇ ਲੋਕਾਂ ਨੇ ਉਨ੍ਹਾਂ ਦੇ ਕਾਫ਼ਲੇ 'ਤੇ ਪਥਰਾਅ ਕਰ ਦਿੱਤਾ।
Next Page »