• 25 ਜਨਵਰੀ ਦੇ ਪੰਜਾਬ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। • ਸ੍ਰੀ ਅੰਮ੍ਰਿਤਸਰ, ਹੁਸ਼ਿਆਰਪੁਰ, ਮਲੇਰਕੋਟਲਾ ਮੁਕੰਮਲ ਬੰਦ ਰਹੇ। • ਬਾਕੀ ਥਾਵਾਂ ਤੇ ਵੀ ਬੰਦ ਦਾ ਅਸਰ ਵੇਖਣ ਨੂੰ ਮਿਲਿਆ। • ਨਾ.ਸੋ.ਕਾ. ਅਤੇ ਨਾਗਰਿਕਤਾ ਰਜਿਸਟਰ ਦੇ ਵਿਰੋਧ ਵਿੱਚ ਬੰਦ ਦਾ ਸੱਦਾ ਸੀ।
ਚੰਡੀਗੜ੍ਹ: ਸਿੱਖ ਜਥੇਬੰਦੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ।ਸਿੱਖ ਸੰਗਤਾਂ ਵੱਲੋਂ ਸ਼ਹਿਰਾਂ, ਕਸਬਿਆਂ ...
ਸਰਸੇ ਦੇ ਬਦਨਾਮ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸ਼੍ਰੀ ਅਕਾਲਤ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗਰਬਚਨ ਸਿੰਘ ਦੀ ਅਗਵਾਈ ਹੇਠ ਪੰਜ ਜੱਥੇਦਾਰਾਂ ਵੱਲੋਂ ਮਾਫੀ ਨਾ ਮੰਗਣ ‘ਤੇ ਵੀ ਮਾਫ ਕਰਨ ਦੇ ਕੀਤੇ ਗੁਨਾਹ ਖਿਲਾਫ ਸਿੱਖ ਜੱਥੇਬੰਦੀਆਂ ਵੱਲੋਂ ਦਿੱਤੇ ਅੱਧੇ ਦਿਨ ਦੇ ਪੰਜਾਬ ਬੰਦ ਦੇ ਸੱਦੇ ਦੌਰਾਨ ਜਲੰਧਰ 'ਚ ਰਲਵਾਂ ਮਿਲਵਾਂ ਹੁੰਗਾਰਾ ਮਿਲ ਰਿਹਾ ਹੈ।
ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਰ ਰਾਮ ਰਹੀਮ ਨੂੰ ਰਾਜਸੀ ਅਸਰ ਹੇਠ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵਲੋਂ ਮਾਫੀ ਦੇਣ ਦੇ ਵਿਰੋਧ ਵਿੱਚ ਸਿੱਖ ਜਥੇਬੰਦੀਆਂ ਦੇ ਦਿੱਤੇ ਅੱਧੇ ਦਿਨ ਲਈ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ਤੋਂ ਸਿੱਖ ਆਗੂਆਂ ਅਤੇ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।
ਨਵੰਬਰ 1984 'ਚ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ 'ਚ ਸਿੱਖ ਕਤਲੇਆਮ ਦੇ 30 ਵਰ੍ਹੇ ਬੀਤਣ ਉਪਰੰਤ ਵੀ ਪੀੜਤਾਂ ਨੂੰ ਨਿਆਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਕਤਲੇਆਮ ਦੀ ਪ੍ਰਮੁੱਖ ਗਵਾਹ ਬੀਬੀ ਜਗਦੀਸ਼ ਕੌਰ ਵੱਲੋਂ ਹੋਰਨਾਂ ਹਮਾਇਤੀ ਸਿੱਖ ਜਥੇਬੰਦੀਆਂ, ਫੈਡਰੇਸ਼ਨਾਂ ਦੇ ਸਹਿਯੋਗ ਨਾਲ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ।
ਆਲ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਲਿਆ।
ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਪੰਜਾਬ ਬੰਦ ਦੇ ਸੱਦੇ ,ਤੇ ਅੰਮ੍ਰਿਤਸਰ ਸ਼ਹਿਰ ਪੂਰੀ ਤਰਾਂ ਬੰਦ ਹੈ।ਭਾਂਵੇ ਕਿ ਅੰਮ੍ਰਿਤਸਰ ਪੁਲਿਸ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਨਵੰਬਰ 1984 ਦੇ ਕਤਲੇਆਮ ਦੀ ਪੀੜਤ ਅਤੇ ਜਗਦੀਸ਼ ਟਾਇਟਲਰ ਖਿਲਾਫ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨੂੰ ਅੱਜ ਤੜਕੇ ਹੀ ਗ੍ਰਿਫਤਾਰ ਕਰ ਲਿਆ ਸੀ, ਜਦ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ਵੱਲ ਰੇਲ ਲਾਈਨ ‘ਤੇ ਧਰਨਾ ਦੇਣ ਜਾ ਰਹੇ ਸਨ।
ਪੰਜਾਬ ਦੀ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕੀਤਾ ਹੋਇਆ ਹੈ।ਸਿੱਖ ਸਿਆਸਤ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਬੰਦ ਦੇ ਸੱਦੇ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਨੇ ਕਈ ਸਿੱਖ ਆਗੂਆਂ ਅਤੇ ਸਿੱਖ ਕਲਤੇਆਮ ਦੇ ਪੀੜਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਅਮ੍ਰਿਤਸਰ, ਪੰਜਾਬ (6 ਅਪ੍ਰੈਲ, 2012): ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਗੁਰਦਾਸਪੁਰ ਗੋਲੀ ਕਾਂਡ ਸਬੰਧੀ ਪੜਤਾਲੀਆ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਭਾਈ ਜਸਪਾਲ ਸਿੰਘ ਦੀ ਸ਼ਹਾਦਤ ਤੇ ਹੋਰਨਾਂ ਦੇ ਜ਼ਖ਼ਮੀ ਹੋਣ ਲਈ ਹਿੰਦੂਤਵੀ ਜੱਥੇਬੰਦੀਆਂ, ਪੁਲਿਸ ਦਾ ਇਕ ਤਰਫਾ ਰੋਲ ਤੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਨਿਯੁਕਤੀਆਂ ਜਿੰਮੇਵਾਰ ਹਨ। ਅੱਜ ਬੀਬੀ ਪਰਮਜੀਤ ਕੌਰ ਖਾਲੜਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਕਿਰਪਾਲ ਸਿੰਘ ਰੰਧਾਵਾ, ਦਲਬੀਰ ਸਿੰਘ ਸਰਪ੍ਰਸਤ ਖਾਲੜਾ ਮਿਸ਼ਨ, ਵਿਰਸਾ ਸਿੰਘ ਬਹਿਲਾ 'ਤੇ ਆਧਾਰਿਤ ਬਣੀ ਕਮੇਟੀ ਦੀ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਮੈਜਿਸਟ੍ਰੇਟੀ ਪੜਤਾਲ ਅਤੇ ਪੁਲਿਸ ਦੀ ਐਸ.ਆਈ.ਟੀ. ਪੜਤਾਲ ਸਭ ਲੋਕਾਂ ਦੇ ਅੱਖੀਂ ਘੱਟਾ ਪਾਉਣ ਲਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਹਿੰਦੂਤਵੀ ਆਗੂਆਂ ਨੂੰ ਗ੍ਰਿਫ਼ਤਾਰ ਕਰੇ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਵੱਲੋਂ ਪਹਿਲਾਂ ਵਾਂਗ ਝੂਠ ਬੋਲ ਕੇ ਆਪਣੀ ਸਾਖ ਮਿੱਟੀ 'ਚ ਮਿਲਾ ਲਈ ਕਿ ਭਾਈ ਜਸਪਾਲ ਸਿੰਘ ਦੀ ਸ਼ਹਾਦਤ ਪੁਲਿਸ ਗੋਲੀ ਨਾਲ ਨਹੀਂ ਹੋਈ। ਪੋਸਟਮਾਰਟਮ ਸਮੇਂ ਨਿਕਲੀ ਗੋਲੀ ਏ. ਕੇ. 47 ਰਾਈਫਲ ਦੀ ਗੋਲੀ ਨੇ ਇਹ ਝੂਠ ਪੂਰੀ ਤਰ੍ਹਾਂ ਬੇਨਾਕਾਬ ਕਰ ਦਿੱਤਾ।
ਨਿਊਯਾਰਕ (8 ਨਵੰਬਰ, 2010 - ਪੰਜਾਬ ਨਿਊਜ਼ ਨੈਟ.): ਅਮਰੀਕਾ ਸਥਿਤ ਮਨੁੱਖੀ ਅਧਿਕਾਰ ਜਥੇਬੰਦੀ ‘ਸਿੱਖਸ ਫ਼ਾਰ ਜਸਟਿਸ’ ਨੇ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦੁਆਉਣ ਲਈ 3 ਨਵੰਬਰ ਨੂੰ ਬੰਦ ਦਾ ਸੱਦਾ ਦੇਣ ਵਾਲੀਆਂ ਧਿਰਾਂ ਦੇ ਆਗੂਆਂ ਖਾਲਸਾ ਐਕਸ਼ਨ ਕਮੇਟੀ ਦੇ ਭਾਈ ਮੋਹਕਮ ਸਿੰਘ, ਦਲ ਖਾਲਸਾ ਦੇ ਆਗੂ ਹਰਚਰਨਜੀਤ ਸਿੰਘ ਧਾਮੀ ਤੇ ਕੰਵਰਪਾਲ ਸਿੰਘ ਬਿੱਟੂ, ਬਾਬ ਬਲਜੀਤ ਸਿੰਘ ਦਾਦੂਵਾਲ, ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਹਰਪਾਲ ਸਿੰਘ ਚੀਮਾ, ਕੁਲਬੀਰ ਸਿੰਘ ਬੜਾ ਪਿੰਡ, ਜਸਵੀਰ ਸਿੰਘ ਖੰਡੂਰ, ਸੰਤੋਖ ਸਿੰਘ ਸਲਾਣਾ, ਹਰਪ੍ਰੀਤ ਸਿੰਘ ਦਧੇਰੀ, ਦੇਵਿੰਦਰ ਸਿੰਘ ਸੋਢੀ (ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ) ਆਦਿ ਮਨੁੱਖੀ ਅਧਿਕਾਰ ਕਾਰਕੁਨਾਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਵਿਚ ਹਿਰਾਸਤ ਵਿਚ ਲੈ ਲਏ ਜਾਣ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ 26 ਵਰ੍ਹਿਆਂ ਤੋਂ ਇਨਸਾਫ਼ ਲਈ ਭਟਕ ਰਹੇ 1984 ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਅਤੇ ਇਨਸਾਫ਼ ਦੀ ਮੰਗ ਕਰਨ ਵਾਲੇ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਏ ਜਾਣਾ ਉਸੇ ਦਮਨ ਅਤੇ ਬੇਇਨਸਾਫ਼ੀ ਵਾਲੀ ਕਾਰਵਾਈ ਹੈ ਜਿਸ ਵਿਰੁੱਧ ਬੰਦ ਦਾ ਸੱਦਾ ਦਿੱਤਾ ਗਿਆ ਸੀ।
Next Page »