ਸਿੱਖ ਸਿਆਸਤ ਦੀ ਅੰਗਰੇਜੀ ਮੀਡੀਅਮ ਦੀ ਵੈਬਸਾਈਟ ਪੰਜਾਬ ਤੇ ਭਾਰਤ ਵਿੱਚ ਬੰਦ ਕਰਕੇ ਮੰਨੂਵਾਦੀਏ ਤੇ 84 ਵਾਲੇ ਸਿੱਖੀ ਨਾਲ ਦੁਸ਼ਮਣੀ ਕੱਢ ਰਹੇ ਹਨ।
ਭਾਵੇਂ ਕੇਂਦਰ ਦੀ ਭਾਜਪਾ ਸਰਕਾਰ ਲਈ ਪੰਜਾਬ ਵਿਚ ਇੰਨੇ ਹੜ੍ਹ ਨਾ ਆਏ ਹੋਣ ਕਿ ਇੱਥੇ ਕੇਂਦਰੀ ਟੋਲੀ (ਟੀਮ) ਭੇਜ ਕੇ ਹੜਾਂ ਕਾਰਨ ਹੋਏ ਨੁਕਸਾਨ ਅਤੇ ਇਸ ਬਦਲੇ ਮੁਅਵਜ਼ਾ ਦੇਣ ਲਈ ਜਾਇਜ਼ਾ ਲਿਆ ਜਾਵੇ ਪਰ ਜੋ ਅੰਕੜੇ ਖਬਰਖਾਨੇ ਰਾਹੀਂ ਨਸ਼ਰ ਹੋ ਰਹੇ ਹਨ ਉਹ ਇਹੀ ਬਿਆਨ ਕਰਦੇ ਹਨ ਕਿ ਪੰਜਾਬ ਵਿਚ ਹੜਾਂ ਨਾਲ ਵੱਡੀ ਮਾਰ ਪਈ ਹੈ।
ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਆਜ਼ਾਦ ਫ਼ੌਜੀ ਐਲਾਨਣ ਦੇ ਬਿਆਨ ਦੀ ਪ੍ਰੋਡ਼ਤਾ ਕਰਦਿਆਂ ਕਿਹਾ ਕਿ ਕੈਪਟਨ ਅਕਸਰ ਹੀ ਅਪਣੀ ਇੰਟਰਵਿਊ ਦੌਰਾਨ ਜਾਂ ਫਿਰ ਪ੍ਰੈੱਸ ਬਿਆਨ ਰਾਹੀਂ ਆਪਣੇ ਦਿਲ ਵਿੱਚ ਆਪਣੀ ਹੀ ਹਾਈਕਮਾਂਡ ਪ੍ਰਤੀ ਨਰਾਜ਼ਗੀ ਜ਼ਾਹਰ ਕਰਦੇ ਰਹੇ ਹਨ।
ਗੈਂਗਸਟਰਾਂ ਵਲੋਂ ਮਾਰੇ ਗਏ ਰਵਿੰਦਰ ਕੋਛੜ ਦੇ ਘਰ ਅਫਸੋਸ ਕਰਨ ਪੁੱਜੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਵਿਜੈ ਕੁਮਾਰ ਸਾਂਪਲਾ ਨੇ ਮੰਨਿਆ ਕਿ ਗੈਂਗਸਟਰ, ਬਾਦਲ-ਭਾਜਪਾ ਦੇ ਦਸ ਸਾਲਾਂ ਕਾਰਜਕਾਲ ਦੌਰਾਨ ਵੀ ਸਨ।
ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਸਿੱਖ ਹੱਕਾਂ ਲਈ ਗੱਲ ਕਰਨ ਵਾਲੀ ਅਮਰੀਕਾ ਆਧਾਰਤ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਤੇ 4 ਹੋਰਾਂ 'ਤੇ 'ਦੇਸ਼ਧ੍ਰੋਹ' ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦੀ ਕੈਨੇਡਾ ਫੇਰੀ ਨੂੰ ਰੁਕਵਾਉਣ ਲਈ ਸਿੱਖਸ ਫਾਰ ਜਸਟਿਸ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮਨੁੱਖੀ ਹੱਕਾਂ ਦੇ ਘਾਣ 'ਚ ਭੂਮਿਕਾ ਨਿਭਾਉਣ ਦਾ ਮੁਕੱਦਮਾ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ।
ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਆਧਾਰਤ ਸਿੱਖ ਜਥੇਬੰਦੀ ‘ਸਿੱਖਸ ਫ਼ਾਰ ਜਸਟਿਸ’ (ਐਸਐਫਜੇ) ਨੇ ਪੰਜਾਬ ਭਾਜਪਾ ਨੂੰ ‘ਪੰਜਾਬ ਰੈਫਰੈਂਡਮ 2020’ ਦੇ ਲਾਏ ਹੋਰਡਿੰਗਜ਼ ਉਤਾਰਨ ਦੀ ਸੂਰਤ ਵਿੱਚ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਐਸਐਫਜੇ ਵੱਲੋਂ ਰਾਜ ਭਰ ਵਿੱਚ ‘ਪੰਜਾਬ ਇੰਡੀਪੈਂਡਸ ਰੈਫਰੈਂਡਮ 2020’ ਦੇ ਹੋਰਡਿੰਗਜ਼ ਲਾਏ ਗਏ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਪੰਜਾਬ ਭਾਜਪਾ ਨੇ ਹਰ ਪਰਿਵਾਰ ਨੂੰ ਰੁਜ਼ਗਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੀ ਹਰ ਗ਼ਰੀਬ ਨੂੰ ਘਰ ਦੇਣ ਦੇ ਵਾਅਦੇ ਤੋਂ ਇਲਾਵਾ ਸਰਕਾਰ ਆਉਣ 'ਤੇ ਦਲਿਤ ਸਮਾਜ, ਪੱਛੜੇ ਵਰਗ, ਗ਼ਰੀਬ ਪਰਿਵਾਰਾਂ, ਕਿਸਾਨਾਂ, ਵਪਾਰੀਆਂ ਤੇ ਵਿਦਿਆਰਥੀਆਂ ਲਈ ਕਈ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਹਨ ਙ ਜਲੰਧਰ ਵਿਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਵਿਜੈ ਸਾਂਪਲਾ, ਪਾਰਟੀ ਦੇ ਕੌਮੀ ਉਪ ਪ੍ਰਧਾਨ ਪ੍ਰਭਾਤ ਝਾਅ, ਚੋਣ ਮਨੋਰਥ ਕਮੇਟੀ ਚੇਅਰਮੈਨ ਕਮਲ ਸ਼ਰਮਾ, ਸ਼ਵੇਤ ਮਲਿਕ ਰਾਜ ਸਭਾ ਮੈਂਬਰ, ਜਨਰਲ ਸਕੱਤਰ ਮਨਜੀਤ ਸਿੰਘ ਰਾਏ ਦੀ ਹਾਜ਼ਰੀ 'ਚ ਪੰਜਾਬ ਭਾਜਪਾ ਦਾ ਤਿੰਨ ਸੂਤਰੀ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਸ 'ਚ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਵਿਕਾਸ ਦੇ ਕੰਮ ਜਾਰੀ ਰੱਖਣ, ਕੇਂਦਰ ਦੀਆਂ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨਿਆਂ ਨੂੰ ਲਾਗੂ ਕਰਕੇ ਪੰਜਾਬ ਦੇ ਵਿਕਾਸ ਦੀ ਗਤੀ ਤੇਜ਼ ਰੱਖਣੀ ਤੇ ਤੀਜਾ ਨਵੀਂਆਂ ਸੰਸਥਾਵਾਂ ਦਾ ਗਠਨ ਕਰਕੇ ਪੰਜਾਬ ਨੂੰ ਅਹਿਮ ਸਮੱਸਿਆਵਾਂ ਤੋਂ ਛੁਟਕਾਰਾ ਦੁਆਉਣ ਦਾ ਸੰਕਲਪ ਲਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਮਾਲਵੇ ਦੇ ਕੁਝ ਹਲਕਿਆਂ ਨੂੰ ਛੱਡ ਕੇ ਬਾਕੀ ਥਾਈਂ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਹੈ। ਇਥੇ ਆਮ ਆਦਮੀ ਪਾਰਟੀ ਦੀ ਕੋਈ ਹੋਂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਮੁੜ ਸੱਤਾ ’ਚ ਆਈ ਤਾਂ ਤਕਰੀਬਨ ਦੋ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਗਰੀ ਨੂੰ ਵਿਰਾਸਤੀ ਦਿੱਖ ਦਿੱਤੀ ਜਾਵੇਗੀ।
ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ ਅਤੇ "ਕੌਮਾਂਤਰੀ ਡਰੱਗ ਮਾਫੀਆ" ਨਾਲ ਸੰਬੰਧ ਰੱਖਣ ਵਾਲੇ ਬਿਕਰਮ ਮਜੀਠੀਆ ਨੂੰ 15 ਅਪ੍ਰੈਲ 2017 ਤੋਂ ਪਹਿਲਾਂ ਜੇਲ੍ਹ ਵਿੱਚ ਸੁੱਟਿਆ ਜਾਵੇਗਾ।
ਸਾਬਕਾ ਮੁੱਖ ਮੰਤਰੀ ਬੇਅੰਤ ਦੀ ਧੀ ਤੇ ਸਾਬਕਾ ਵਿਧਾਇਕ ਗੁਰਕੰਵਲ ਕੌਰ ਮੰਗਲਵਾਰ ਮੁੜ ਆਪਣੀ ਪਿੱਤਰੀ ਪਾਰਟੀ ਕਾਂਗਰਸ ’ਚ ਪਰਤ ਆਈ ਹੈ। ਇਹ ਐਲਾਨ ਉਸਨੇ ਇੱਥੇ ਕਾਂਗਰਸ ਦੀ ਸੂਬਾਈ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਤੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕੀਤਾ।
Next Page »