ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਪੰਜਾਬ ਭਾਜਪਾ ਨੇ ਹਰ ਪਰਿਵਾਰ ਨੂੰ ਰੁਜ਼ਗਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੀ ਹਰ ਗ਼ਰੀਬ ਨੂੰ ਘਰ ਦੇਣ ਦੇ ਵਾਅਦੇ ਤੋਂ ਇਲਾਵਾ ਸਰਕਾਰ ਆਉਣ 'ਤੇ ਦਲਿਤ ਸਮਾਜ, ਪੱਛੜੇ ਵਰਗ, ਗ਼ਰੀਬ ਪਰਿਵਾਰਾਂ, ਕਿਸਾਨਾਂ, ਵਪਾਰੀਆਂ ਤੇ ਵਿਦਿਆਰਥੀਆਂ ਲਈ ਕਈ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਹਨ ਙ ਜਲੰਧਰ ਵਿਚ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਵਿਜੈ ਸਾਂਪਲਾ, ਪਾਰਟੀ ਦੇ ਕੌਮੀ ਉਪ ਪ੍ਰਧਾਨ ਪ੍ਰਭਾਤ ਝਾਅ, ਚੋਣ ਮਨੋਰਥ ਕਮੇਟੀ ਚੇਅਰਮੈਨ ਕਮਲ ਸ਼ਰਮਾ, ਸ਼ਵੇਤ ਮਲਿਕ ਰਾਜ ਸਭਾ ਮੈਂਬਰ, ਜਨਰਲ ਸਕੱਤਰ ਮਨਜੀਤ ਸਿੰਘ ਰਾਏ ਦੀ ਹਾਜ਼ਰੀ 'ਚ ਪੰਜਾਬ ਭਾਜਪਾ ਦਾ ਤਿੰਨ ਸੂਤਰੀ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਕਿਹਾ ਹੈ ਕਿ ਇਸ 'ਚ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਵਿਕਾਸ ਦੇ ਕੰਮ ਜਾਰੀ ਰੱਖਣ, ਕੇਂਦਰ ਦੀਆਂ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨਿਆਂ ਨੂੰ ਲਾਗੂ ਕਰਕੇ ਪੰਜਾਬ ਦੇ ਵਿਕਾਸ ਦੀ ਗਤੀ ਤੇਜ਼ ਰੱਖਣੀ ਤੇ ਤੀਜਾ ਨਵੀਂਆਂ ਸੰਸਥਾਵਾਂ ਦਾ ਗਠਨ ਕਰਕੇ ਪੰਜਾਬ ਨੂੰ ਅਹਿਮ ਸਮੱਸਿਆਵਾਂ ਤੋਂ ਛੁਟਕਾਰਾ ਦੁਆਉਣ ਦਾ ਸੰਕਲਪ ਲਿਆ ਹੈ।