ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਨੋਟੀਫਿਕੇਸ਼ਨ ਨਾਲ ਹੀ ਪੰਜਾਬ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਲੁਧਿਆਣਾ (16 ਜਨਵਰੀ, 2011 - ਸਿੱਖ ਸਿਆਸਤ): ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਵੱਲੋਂ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਖੰਨਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤੇ ਜਾਣ ਨੇ ਬੱਬੂ ਮਾਨ ਖਿਲਾਫ ਕਈ ਤਰ੍ਹਾਂ ਦੇ ਸਵਾਲਾਂ ਨੂੰ ਜਨਮ ਦਿੱਤਾ ਹੈ। ਬੱਬੂ ਮਾਨ ਵੱਲੋਂ ਹਾਲ ਵਿਚ ਹੀ ਗਾਏ ਗਏ ਗੀਤਾਂ ਕਾਰਨ ਉਸ ਦੀ ਦਿੱਖ ਇਕ ਅਜਿਹੇ ਗਾਇਕ-ਗੀਤਕਾਰ ਵਰਗੀ ਬਣ ਰਹੀ ਸੀ, ਜੋ ਆਪਣੀ ਕੌਮ ਦੇ ਮਸਲਿਆਂ ਨੂੰ ਜਾਣਦਾ ਹੈ ਤੇ ਉਸ ਬਾਰੇ ਆਪਣੇ ਗੀਤਾਂ ਰਾਹੀਂ ਆਮ-ਰਾਏ ਨੂੰ ਪ੍ਰਭਾਵਤ ਕਰਨ ਦੀ ਸਮਰੱਥਾ ਰੱਖਦਾ ਹੈ।
ਮਾਨਸਾ (24 ਫ਼ਰਵਰੀ, 2011 - ਕੁਲਵਿੰਦਰ): ਪੰਜਾਬ ਵਿਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਦੀ ਅਚਾਨਕ ਚਰਚਾਵਾਂ ਨੂੰ ਸੱਤਾ ‘ਤੇ ਕਾਬਜ਼ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਅੰਦਰ ਖਾਤੇ ਅਮਲੀ ਕਦਮ ਚੁੱਕਦੇ ਹੋਏ ਪ੍ਰਸ਼ਾਸ਼ਨਿਕ ਅਤੇ ਸਿਆਸੀ ਪੱਧਰ ਉੱਪਰ ਕਾਰਵਾਈਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।...