ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਦੀ ਕਿਰਸਾਨੀ ਵੱਖੋ-ਵੱਖ ਮੁਸ਼ਕਿਲ ਹਾਲਾਤਾਂ ਵਿੱਚੋਂ ਲੰਘ ਰਹੀ ਹੈ ਜਿਸ ਦਾ ਸਬੂਤ ਸਮੇਂ ਸਮੇਂ ਹੋਣ ਵਾਲੇ ਅੰਦੋਲਨ ਹਨ। ਇਸ ਸਮੇਂ ਪੂਰਾ ਸੰਸਾਰ ਭੋਜਨ ਸੁਰੱਖਿਆ ਨੂੰ ਲੈ ਕੇ ਚਿੰਤਾ ਵਿਚ ਦਿਖਾਈ ਦੇ ਰਿਹਾ ਹੈ।
ਪੰਜਾਬ ਤੋਂ ਸ਼ੁਰੂ ਹੋਏ ਅਤੇ ਦਿੱਲੀ ਦੀਆਂ ਬਰੂਹਾਂ ਉੱਤੇ ਇਕ ਸਾਲ ਤੋਂ ਲੰਮਾ ਸਮਾਂ ਚੱਲੇ ਕਿਸਾਨ ਅੰਦੋਲਨ ਨੇ ਤਿੰਨ ਖੇਤੀ ਕਾਨੂੰਨ ਵਾਪਸ ਕਰਵਾਉਣ ਵਿਚ ਸਫ਼ਲਤਾ ਹਾਸਲ ਕੀਤੀ ਤੇ ਹੁਣ ਘੱਟੋ-ਘੱਟ ਸਮਰਥਨ ਮੁੱਲ ਨੂੰ ਪਾਰਦਰਸ਼ੀ, ਜ਼ੀਰੋ ਬਜਟ ਖੇਤੀ ਅਤੇ ਹੋਰ ਕਈ ਮਾਮਲਿਆਂ ਬਾਰੇ ਕੇਂਦਰ ਸਰਕਾਰ ਨੇ ਕਮੇਟੀ ਵੀ ਬਣਾਈ ਹੈ।
ਲੰਘੀ 19 ਨਵੰਬਰ ਨੂੰ ਪਹਿਲੇ ਪਾਤਿਸਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਉੱਤੇ ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਅੱਜ 24 ਨਵੰਬਰ ਨੂੰ ਇੰਡੀਆ ਦੇ ਵਜ਼ਾਰਤੀ ਮੰਡਲ (ਕੈਬਨਟ) ਨੇ ਉਕਤ ਐਲਾਨ ਉੱਤੇ ਮੁਹਰ ਲਗਾ ਦਿੱਤੀ ਹੈ। ਅੱਜ ਦੀ ਇਕੱਤਰਤਾ ਵਿਚ ਵਜ਼ਾਰਤੀ ਮੰਡਲ ਨੇ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਨੂੰ ਹਰੀ ਝੰਡੀ ਦਿੰਦਿਆਂ ਅਗਲੇ ਹਫਤੇ ਸ਼ੁਰੂ ਹੋ ਰਹੇ ਇੰਡੀਅਨ ਪਾਰਲੀਮੈਂਟ ਦੀ ਸਭਾ (ਸੈਸ਼ਨ) ਵਿਚ ਵਿਧਾਨਕ ਪ੍ਰਕਿਰਿਆ ਰਾਹੀਂ ਤਿੰਨੋ ਵਿਵਾਦਤ ਕਾਨੂੰਨ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਲੁਧਿਆਣੇ ਸ਼ਹਿਰ ਵਿੱਚ ਲੱਗੇ ਕਾਰਖਾਨੇ, ਇਸ ਸ਼ਹਿਰ ਵਿਚਲੀਆਂ ਡੇਅਰੀਆਂ ਅਤੇ ਸ਼ਹਿਰ ਦੀ ਗੰਦਗੀ ਸਤਲੁਜ ਦਰਿਆ ਦੇ ਪਾਣੀ ਦੇ ਪਰਦੂਸ਼ਣ ਦਾ ਵੱਡਾ ਕਾਰਨ ਹਨ। ਲੁਧਿਆਣਾ ਸ਼ਹਿਰ ਵਿਚੋਂ ਲੰਘਦਾ ਬੁੱਢਾ ਦਰਿਆ ਜਿਸ ਨੂੰ ਹੁਣ ਬੁੱਢਾ ਨਾਲਾ ਕਿਹਾ ਜਾਂਦਾ ਹੈ, ਭੱਟੀਆਂ ਡਰੇਨ ਅਤੇ ਕਾਲਾ ਸੰਘਿਆਂ ਡਰੇਨ ਰਾਹੀਂ ਸਤਲੁਜ ਦਾ ਪਾਣੀ ਪਲੀਤ ਹੁੰਦਾ ਹੈ। ਇਸ ਤੋਂ ਇਲਾਵਾ ਲੁਧਿਆਣੇ ਸ਼ਹਿਰ ਨੇੜੇ ਪੰਜਾਬ ਦੇ ਬਚੇ ਆਖਰੀ ਜੰਗਲਾਂ ਵਿਚੋਂ ਮੱਤੇਵਾੜਾ ਜੰਗਲ ਕੋਲ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉੱਤੇ ਜ਼ਮੀਨ ਜ਼ਬਤ ਕੀਤੀ ਗਈ ਹੈ
ਜਾਬ ਵਿੱਚ ਜਮੀਨੀ ਪਾਣੀ ਦਾ ਪੱਧਰ ਤੇਜੀ ਨਾਲ ਹੇਠਾਂ ਜਾ ਰਿਹਾ ਹੈ। ਸਿਰਫ ਗਿਣਤੀ ਦੇ ਬਲਾਕ ਹੀ ਅਜਿਹੇ ਹਨ ਜਿੱਥੋਂ ਪਾਣੀ ਦੀ ਵਰਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆਉਂਦੀ ਹੈ। ਇਹਨਾਂ 17% ਸੁਰੱਖਿਅਤ ਕਹੇ ਜਾਂਦੇ ਬਲਾਕਾਂ ਵਿੱਚੋਂ ਵੀ ਬਹੁਤੇ ਉਹ ਹਨ ਜਿੱਥੇ ਜਮੀਨੀ ਪਾਣੀ ਖਾਰਾ ਹੋਣ ਕਾਰਨ ਉਸਦੀ ਵਰਤੋਂ ਹੀ ਨਹੀਂ ਹੁੰਦੀ। ਸੋ ਕੁਝ ਕੁ ਬਲਾਕ ਹੀ ਅਜਿਹੇ ਹਨ ਜਿੱਥੇ ਜਮੀਨੀ ਪਾਣੀ ਠੀਕ ਵੀ ਹੈ ਅਤੇ ਉਸਦੀ ਵਰਤੋਂ ਵੀ ਸੁਰੱਖਿਅਤ ਹੈ। ਮੁਹਾਲੀ ਜਿਲ੍ਹੇ ਦੀ ਖਰੜ ਤਹਿਸੀਲ ਦੇ ਮਜਾਰੀ ਬਲਾਕ ਦੀ ਗਿਣਤੀ ਅਜਿਹੇ ਸੁਰੱਖਿਅਤ ਬਲਾਕਾਂ ਵਿੱਚ ਹੀ ਹੈ। ਪਰ ਫਿਰ ਵੀ ਪੰਜਾਬ ਦੇ ਜਲ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਰਕੌਲੀ ਪਿੰਡ ਦੇ ਉੱਦਮੀ ਕਿਸਾਨ ਸ. ਗੁਰਮੀਤ ਸਿੰਘ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ।
ਜਿੱਥੇ ਵਾਤਾਵਰਨ ਅਤੇ ਕੁਦਰਤੀ ਤਵਾਜਨ ਦੀ ਬਿਹਤਰੀ ਲਈ ਕਿਸੇ ਖਿੱਤੇ ਦਾ 33% ਹਿੱਸਾ ਰੁੱਖਾਂ ਦੀ ਛਤਰੀ ਹੇਠ ਹੋਣਾ ਚਾਹੀਦਾ ਹੈ ਓਥੇ ਪੰਜਾਬ ਵਿੱਚ ਸਿਰਫ 6% ਹਿੱਸੇ ਉੱਤੇ ਹੀ ਰੁੱਖ ਹਨ। ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਵੱਲੋਂ #ਝੋਨਾ_ਘਟਾਓ_ਪੰਜਾਬ_ਬਚਾਓ ਮੁਹਿੰਮ ਤਹਿਤ ਕੀਤੀ ਜਾ ਰਹੀ #ਜਲ_ਚੇਤਨਾ_ਯਾਤਰਾ ਦੌਰਾਨ ਕੁਰਾਲੀ ਨੇੜਲੇ ਪਿੰਡ ਝਿੰਗੜਾਂ ਕਲਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੌਜਵਾਨ ਸਭਾ ਵੱਲੋਂ ਲਗਾਏ ਗਏ ਰੁੱਖ ਵੇਖੇ ਗਏ।
ਸ. ਗੁਰਮੁਖ ਸਿੰਘ (ਪਿੰਡ ਰੰਗੀਲਪੁਰ, ਨੇੜੇ ਬਟਾਲਾ) ਲੰਘੇ ਕਈ ਸਾਲਾਂ ਤੋਂ ਕੁਦਰਤੀ ਖੇਤੀ ਕਰ ਰਹੇ ਹਨ। ਖੇਤੀ ਲਈ ਕਿਸੇ ਵੀ ਤਰ੍ਹਾਂ ਦੇ ਜ਼ਹਿਰ ਦੀ ਵਰਤੋਂ ਨਹੀਂ ਕਰਦੇ ਅਤੇ ਨਾ ਹੀ ਰਸਾਇਣਕ ਖਾਦਾਂ ਪਾਉਂਦੇ ਹਨ। ਆਪਣੀ ਲੋੜ ਦਾ ਹਰ ਪਦਾਰਥ ਅਨਾਜ, ਦਾਲਾਂ, ਸਬਜ਼ੀ, ਫਲ, ਜੜੀ-ਬੂਟੀ ਆਦਿ ਆਪ ਪੈਦਾ ਕਰਦੇ ਹਨ। ਉਹ ਹੋਰਨਾਂ ਦੀ ਕੁਦਰਤੀ ਖੇਤੀ ਵਿਧੀ ਅਪਨਾਉਣ ਵਿੱਚ ਮਦਦ ਵੀ ਕਰਦੇ ਹਨ ਅਤੇ ਫਸਲਾਂ ਦੇ ਦੇਸੀ ਬੀਜ ਵੀ ਬਿਲਕੁਲ ਮੁਫਤ ਦਿੰਦੇ ਹਨ।
ਕਿਸਾਨੀ ਸੰਘਰਸ਼ ਨੂੰ ਦੇਖਿਆਂ ਤੇ ਗੱਲ ਕੀਤਿਆਂ ਕਿਸਾਨੀ ਲੱਗਦਾ ਹੈ ਪਰ ਮਹਿਸੂਸ ਕੀਤਿਆਂ ਤੇ ਵਿਚਾਰਿਆਂ ਬਹੁਤ ਕੁਝ ਹੋਰ, ਵਿਲੱਖਣ ਤੇ ਨਵਾਂ ਲੱਗਣ ਲੱਗ ਪੈਂਦਾ ਹੈ ਜਿਸ ਬਾਰੇ ਗੱਲਾਂ ਨਹੀਂ ਕੀਤੀਆਂ ਜਾ ਸਕਦੀਆਂ ਤੇ ਨਾ ਹੀ ਕਿਸੇ ਦੇ ਹੱਥ-ਵੱਸ ਕੁਝ ਲੱਗਦਾ ਹੈ, ਇਹ ਤਾਂ ਬਸ ਵਾਪਰ ਰਿਹਾ ਹੈ ਅਤੇ ਇਸ ਵਿਚ ਮਰਜ਼ੀ ਕਿਸੇ ਵਿਅਕਤੀ ਦੀ ਨਹੀਂ ਚੱਲ ਸਕਦੀ, ਮਰਜ਼ੀ ਚਲਾਉਂਣ ਦੀ ਸੋਚਣ ਵਾਲਾ ਨਾ-ਚਾਹੁੰਦਿਆਂ ਹੋਇਆਂ ਵੀ ਇਸਦੇ ਵਹਿਣ ਵਿੱਚ ਵਹਿ ਜਾਂਦਾ ਹੈ। ਕਿਸਾਨ ਸੰਘਰਸ਼ ਨੂੰ ਚੱਲ ਰਹੇ ਸਿਸਟਮ ਦੀਆਂ ਕਸੌਟੀਆਂ ਨਹੀਂ ਲੱਗ ਸਕਦੀਆਂ, ਇਸ ਨੂੰ ਸਮਝਣ ਲਈ ਤੀਖਣ ਬੁੱਧੀ ਜਾਂ ਦੁਨਿਆਵੀ ਵਿੱਦਿਆ ਦੀ ਲੋੜ ਨਹੀਂ ਸਗੋਂ ਹਰ ਕੋਈ ਪੜਿਆ ਅਣਪੜਿਆ ਜੋ ਵੀ 'ਨਾਨਕ ਨਾਮ ਚੜਦੀ ਕਲਾ-ਤੇਰੇ ਭਾਣੇ ਸਰਬਤ ਦਾ ਭਲਾ ਦੇ ਸਿਧਾਂਤ ਬਾਰੇ ਜਾਣਦਾ ਹੈ ਇਸ ਕਿਸਾਨੀ ਸੰਘਰਸ਼ ਦੀ ਅਜ਼ਮਤ ਨੂੰ ਸਮਝ ਸਕਦਾ ਹੈ।
ਬੀਬੀ ਪਰਮਜੀਤ ਕੌਰ ਆਪਣੇ ਘਰ ਦੇ ਵਿਹੜੇ ਚ ਇੱਕ ਮੰਜੇ ਉੱਤੇ ਚੁੱਪਚਾਪ ਬੈਠੀ ਹੈ। ਪਰਿਵਾਰ ਨਾਲ ਵਾਪਰ ਰਹੀ ਤਰਾਸਦੀ ਤੋਂ ਬੇਖਬਰ ਉਸਦਾ ਪੰਜਾਂ ਸਾਲਾਂ ਦਾ ਬੇਟਾ ਲੱਕੜੀ ਦੇ ਟਰੈਕਰ ਨਾਲ ਪਿੱਛੇ ਖੇਡ ਰਿਹਾ ਹੈ।
ਮੌਜੂਦਾ ਸਮੇਂ ਚ ਖੇਤੀਬਾੜੀ ਵਿੱਚ ਪੈਦਾ ਹੋਏ ਸੰਕਟ ਤੇ ਸੈਕਟਰ-28 ਏ, ਚੰਡੀਗੜ੍ਹ ਵਿਖੇ ਸੰਵਾਦ ਵੱਲੋਂ ਪ੍ਰੋਗਰਾਮ ਮਿਤੀ 18/11/2020 ਨੂੰ ਕਰਵਾਇਆ ਗਿਆ ਸੀ। ਜਿਸ ਵਿੱਚ ਵੱਖ-ਵੱਖ ...
Next Page »