ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਖਿਲਾਫ ਬਲਵੰਤ ਸਿੰਘ ਮੁਲਤਾਨੀ ਨੂੰ ਲਾਪਤਾ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਪਰਚਾ ਦਰਜ ਹੋਇਆ ਹੈ ਪਰ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਜਿਸ ਦੇ ਚੱਲਦਿਆਂ ਲੰਘੀ 11 ਮਈ ਨੂੰ ਸੁਮੇਧ ਸੈਣੀ ਨੇ ਮੁਹਾਲੀ ਦੀ ਇੱਕ ਅਦਾਲਤ ਵਿੱਚੋਂ ਅਗਾਊਂ ਜ਼ਮਾਨਤ ਹਾਸਲ ਕਰ ਲਈ।
1980-90ਵਿਆਂ ਦੇ ਦਹਾਕਿਆਂ ਦੌਰਾਨ ਪੰਜਾਬ ਵਿਚ ਵੱਡੀ ਪੱਖ ਉੱਤੇ ਮਨੁੱਖੀ ਹੱਕਾਂ ਦਾ ਘਾਣ ਹੋਇਆ ਜਿਸ ਦੌਰਾਨ ਹਜ਼ਾਰਾਂ ਸਿੱਖਾਂ, ਜਿਨ੍ਹਾਂ ਵਿਚ ਬੀਬੀਆਂ, ਬੱਚੇ ਤੇ ਬਜ਼ੁਰਗ ਵੀ ਸ਼ਾਮਲ ਸਨ ਤੇ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੀ ਸੀ, ਨੂੰ ਪੁਲਿਸ ਤੇ ਹੋਰਨਾਂ ਭਾਰਤੀ ਦਸਤਿਆਂ ਵਲੋਂ ਜ਼ਬਰੀ ਲਾਪਾਤ ਕਰਕੇ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰ ਦਿੱਤਾ ਗਿਆ। ਇਨ੍ਹਾਂ ਦਸਤਿਆਂ ਨੇ ਇੰਝ ਮਾਰੇ ਗਏ ਸਿੱਖਾਂ ਦੀਆਂ ਮ੍ਰਿਤਕ ਦੇਹਾਂ ਵੀ ਲਾਵਾਰਿਸ ਅਤੇ ਅਣਪਛਾਤੀਆਂ ਲਾਸ਼ਾਂ ਕਹਿ ਕੇ ਸਾੜ ਦਿੱਤੀਆਂ ਜਾਂ ਨਹਿਰਾਂ-ਦਰਿਆਵਾਂ ਵਿਚ ਖੁਰਦ-ਬੁਰਦ ਕਰ ਦਿੱਤੀਆਂ।
ਸਾਲ 1993 ਵਿਚ ਕਾਰਸੇਵਾ ਵਾਲੇ ਬਾਬਾ ਚਰਨ ਸਿੰਘ ਸਮੇਤ ਉਨ੍ਹਾਂ ਦੇ ਪਰਵਾਰ ਦੇ ਹੋਰਨਾਂ ਜੀਆਂ ਤੇ ਰਿਸ਼ਤੇਦਾਰਾਂ ਨੂੰ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਕਰਕੇ ਸ਼ਹੀਦ ਕਰ ਦੇਣ ਨਾਲ ਜੁੜੇ ਇਕ ਮਾਮਲੇ ਪੰਜਾਬ ਪੁਲਿਸ ਦੇ ਸੇਵਾਮੁਕਤ ਆਈ.ਜੀ. ਖੂਬੀ ਰਾਮ ਨੂੰ ਮੁਜਰਮ ਬਣਾਉਣ ਹਿਤ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਿਚ ਇਕ ਅਰਜੀ ਦਾਖਲ ਕੀਤੀ ਗਈ ਹੈ।
ਵਲੀਪੁਰ ਦੇ ਗੁਰਪ੍ਰਤਾਪ ਸਿੰਘ ਦੀ ਉਮਰ ਉਸ ਵੇਲੇ ਸਿਰਫ ਸਾਢੇ 17 ਸਾਲਾਂ ਦੀ ਸੀ ਜਦੋਂ ਪੰਜਾਬ ਪੁਲਿਸ ਦੇ ਕਰਿੰਦਿਆਂ ਨੇ ਉਸ ਨੂੰ ਜਬਰੀ ਲਾਪਤਾ ਕਰਕੇ ਮਾਰ ਮੁਕਾਇਆ ਸੀ। ਪੁਲਿਸ ਵਾਲਿਆਂ ਨੇ ਗੁਰਪ੍ਰਤਾਪ ਸਿੰਘ ਨੂੰ 'ਅਣਪਛਾਤੀ ਲਾਸ਼' ਕਰਾਰ ਦੇ ਕੇ ਉਸ ਦੀ ਮ੍ਰਿਤਕ ਦੇਹ ਵੀ ਸਾੜ ਦਿੱਤੀ ਸੀ। ਇਸ ਸਿੱਖ ਬਾਲ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਵਾਲੇ ਹੁਣ ਕਨੇਡਾ ਦੀਆਂ ਸੈਰਾਂ ਕਰਨ ਦੀ ਤਾਕ ਵਿਚ ਹਨ।
ਮੇਰੀ ਮਾਂ ਕੌਣ ਸੀ? ਮੇਰੇ ਪਿਤਾ ਜੀ ਕੌਣ ਸਨ? ਉਨ੍ਹਾਂ ਨੂੰ ਕਿਉਂ ਮਾਰਿਆ ਗਿਆ? ਉਨ੍ਹਾਂ ਨੂੰ ਸ਼ਹੀਦ ਕਿਉਂ ਕਹਿੰਦੇ ਨੇ? ਅਜਿਹੇ ਕਈ ਸਵਾਲ ਮੇਰੇ ਦਿਮਾਗ ਵਿਚ ਘੁੰਮਦੇ ਰਹਿੰਦੇ। ਇਹ ਸਭ ਬੜਾ ਡਰਾਉਣਾ ਸੀ। ਅਕਸਰ ਰਾਤ ਨੂੰ ਮੇਰੀ ਸੁੱਤੀ ਪਈ ਦੀ ਜਾਗ ਖੁੱਲ੍ਹ ਜਾਂਦੀ ਤੇ ਮੈਂ ਮੁੜਕੇ ਨਾਲ ਭਿੱਜੀ ਹੁੰਦੀ ਸਾਂ। ... ਮੈਂ ਇਸੇ ਸੋਚ ਵਿਚ ਹੀ ਜਿਉਂ ਰਹੀਂ ਹਾਂ ਅਤੇ ਮੈਨੂੰ ਸਰਕਾਰ ਕੋਲੋਂ ਇਨ੍ਹਾਂ ਸਵਾਲਾਂ ਦੇ ਜਵਾਬ ਚਾਹੀਦੇ ਨੇ।
ਅਦਾਲਤ ਦੇ ਬਾਹਰ ਮ੍ਰਿਤਕ ਗੁਰਮੇਲ ਸਿੰਘ ਦੀ ਮਾਂ ਤੇਜ ਕੌਰ ਅਤੇ ਭਰਾ ਗੁਰਦੇਵ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਪੇਸ਼ੇ ਵਜੋਂ ਡਰਾਇਵਰੀ ਕਰਦਾ ਸੀ । ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦਾ ਸਾਰਾ ਘਰ ਹੀ ਉਜਾੜ ਦਿੱਤਾ।
ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਲੰਘੇ ਦਿਨੀਂ ਇਕ ਫੈਸਲਾ ਸੁਣਾਉਂਦਿਆਂ ਲੁਧਿਆਣਾ ਵਾਸੀ ਅਮਰੀਕ ਸਿੰਘ ਖਿਲਾਫ ਪੰਜਾਬ ਪੁਲਿਸ ਵਲੋਂ 15 ਸਾਲਾਂ ਬਾਅਦ ਮੁੜ ਖੋਲ੍ਹੇ ਗਏ ਇਕ ਮੁਕਦਮੇਂ ਨੂੰ ਖਾਰਿਜ ਕੀਤਾ ਅਤੇ ਪੁਲਿਸ ਮਹਿਕਮੇਂ ਨੂੰ ਹਿਦਾਇਤ ਕੀਤੀ ਹੈ ਕਿ ਮੁਕਦਮਾ ਮੁੜ ਖੋਲ੍ਹਣ ਵਾਲੇ ਠਾਣੇਦਾਰ ਵਿਰੁਧ ਕਾਰਵਾਈ ਕੀਤੀ ਜਾਵੇ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਹਰਜੀਤ ਸਿੰਘ ਨੇ 1992 ਵਿੱਚ 22 ਸਾਲਾ ਸਿੱਖ ਨੌਜਵਾਨ ਹਰਜੀਤ ਸਿੰਘ ਗੋਰਾ ਨੂੰ ਝੂਠਾ ਪੁਲਸ ਮੁਕਾਬਲਾ ਬਣਾ ਕੇ ਮੁਕਾਉਣ ਦੇ ਦੋਸ਼ੀ ਸਾਬਕਾ ਪੁਲਸ ਇੰਸਪੈਕਟਰ ਗਿਆਨ ਸਿੰਘ ਅਤੇ ਸਾਬਕਾ ਏ.ਐਸ.ਆਈ ਨਰਿੰਦਰ ਸਿੰਘ ਮੱਲ੍ਹੀ ਨੂੰ ਭਾਰਤੀ ਸਜਾਵਲੀ ਦੀ ਧਾਰਾ-364 ‘ਚ ੳੇੁਮਰ ਕੈਦ ਦੀ ਸਜ਼ਾ ਅਤੇ 1 ਲੱਖ ਰਪਏ ਹਰਜੀਤ ਸਿੰਘ ਦੇ ਪਰਿਵਾਰ ਨੂੰ ਦੇਣ ਦਾ ਫੈਸਲਾ ਸੁਣਾਇਆ।
ਪੰਜਾਬ ਪੁਲਿਸ ਦੇ ਮੁਖੀ ਨੇ ਮੰਗ ਕੀਤੀ ਹੈ ਕਿ ਪੁਲਿਸ ਅਧਿਕਾਰੀਆਂ ਖਿਲਾਫ ਅੱਤਵਾਦ ਦੇ ਦੌਰਾਨ ਕਤਲ, ਅਗਵਾ, ਤਸ਼ੱਦਦ, ਪੈਸੇ ਵਸੂਲਣ, ਸਬੂਤੀ ਦਸਤਾਵੇਜਾਂ ਨੂੰ ਬਦਲਣ ਅਤੇ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਲਾਵਾਰਿਸ ਕਰਾਰ ਦੇਕੇ ਸਾੜਨ ਦੇ ਦੋਸ਼ਾਂ ਤਹਿਤ ਚਲ ਰਹੇ ਕੇਸ ਹਮਦਰਦੀ ਵਜੋਂ ਵਾਪਿਸ ਲੈ ਲਏ ਜਾਣ ਦੇ ਦਿੱਤੇ ਬਿਆਨ ਤੇ ਟਿਪਣੀ ਕਰਦਿਆਂ ਪੰਜਾਬ ਡਾਕੂਮੈਨਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ, ਪੰਜਾਬ ਹਿਊਮਨ ਰਾਈਟਸ ਆਰਗੇਨਾਈਜੇਸ਼ਨ, ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਕਮੇਟੀ ਫਾਰ ਕੋਆਰਡੀਨੇਸ਼ਨ ਆਨ ਡਿਸਅਪੀਅਰੈਂਸਜ਼ ਇਨ ਪੰਜਾਬ ਨੇ ਕਿਹਾ ਹੈ ਕਿ ਅਜੇਹੇ ਅਦਾਲਤੀ ਮਾਮਲਿਆਂ ਵਿੱਚ ਸਰਕਾਰ ਦਖਲ ਨਹੀ ਦੇ ਸਕਦੀ।
ਮਾਤਾ ਸੁਖਵੰਤ ਕੌਰ ਦੇ ਪਤੀ ਅਤੇ ਪਿਤਾ ਨੂੰ ਪੰਜਾਬ ਪੁਲੀਸ ਨੇ ਤਕਰੀਬਨ 26 ਸਾਲ ਪਹਿਲਾਂ ਜਬਰੀ ਚੁੱਕ ਲਿਆ ਸੀ ਅਤੇ ਉਸ ਤੋਂ ਬਾਅਦ ਉਹ ਮੁੜ ਕਦੇ ਘਰ ਨਹੀਂ ਪਰਤੇ। ਇਸ ਮਾਮਲੇ ਵਿੱਚ ਭਾਰਤੀ ਅਦਾਲਤਾਂ ਤੋਂ ਨਿਆਂ ਦੀ ਉਡੀਕ ਕਰ ਰਹੀ ਮਾਤਾ ਨੂੰ ਉਸ ਵੇਲੇ ਆਸ ਦੀ ਕਿਰਨ ਦਿਸੀ ਹੈ ਜਦੋਂ ਸੀਬੀਆਈ ਦੀ ਮੁਹਾਲੀ ਸਥਿਤ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਉਸ ਦੇ ਬਿਆਨ ਕਲਮਬੱਧ ਕੀਤੇ ਗਏ ਹਨ।
Next Page »