ਲੁਧਿਆਣਾ (5 ਮਾਰਚ, 2012 - ਸਿੱਖ ਸਿਆਸਤ): ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ 30 ਜਨਵਰੀ, 2012 ਨੂੰ ਵੋਟਾਂ ਪਈਆਂ ਸਨ ਅਤੇ ਇਨ੍ਹਾਂ ਦੀ ਗਿਣਤੀ ਕਰਕੇ ਨਤੀਜਿਆਂ ਦਾ ਐਲਾਨ ਕੱਲ ਭਾਵ 6 ਮਾਰਚ, 2012 ਨੂੰ ਹੋਣ ਜਾ ਰਿਹਾ ਹੈ। ਅੱਜ ਸਾਰੇ ਪ੍ਰਮੁੱਖ ਅਖਬਾਰ ਤੇ ਟੀ. ਵੀ. ਕਹਿ ਰਹੇ ਹਨ ਕਿ ਫੈਸਲੇ ਦੀ ਘੜੀ ਨੇੜੇ ਆ ਚੁੱਕੀ ਹੈ ਤੇ ਕਿਆਸਰਾਈਆਂ ਦਾ ਦੌਰ ਖਤਮ ਹੋਣ ਵਾਲਾ ਹੈ। ਕਾਂਗਰਸ, ਆਕਲੀ-ਭਾਜਪਾ ਅਤੇ ਪੀ. ਪੀ. ਪੀ ਤੇ ਖੱਬੇ-ਪੱਖੀਆਂ ਦੇ ਸਾਂਝੇ ਮੋਰਚੇ ਦੀ ਵੋਟ ਕਾਰਗੁਜ਼ਾਰੀ ਅਤੇ ਪੰਜਾਬ ਵਿਚ ਨਵੀਂ ਸਰਕਾਰ ਬਣਨ ਬਾਰੇ ਕੱਲ ਪਤਾ ਲੱਗ ਜਾਵੇਗਾ, ਪਰ ਕੀ ਇਹ ਫੈਸਲੇ ਦੀ ਘੜੀ ਪੰਜਾਬ ਦੇ ਲੋਕਾਂ ਲਈ ਕੋਈ ਸੁਖਾਵੀਂ ਤਬਦੀਲੀ ਵੀ ਲੈ ਕੇ ਆਵੇਗੀ? ਇਸ ਸਵਾਲ ਤੇ ਇਸ ਦੇ ਜਵਾਬ ਵੱਲ ਚੋਣ ਨਤੀਜਿਆਂ ਦੇ ਐਲਾਨ ਦੇ ਸ਼ੋਰ-ਸ਼ਰਾਬੇ ਵਿਚ ਕੋਈ ਧਿਆਨ ਦੇਣ ਦੀ ਖੇਚਲ ਨਹੀਂ ਕਰ ਰਿਹਾ।
ਪੰਜਾਬ ਅਸੈਂਬਲੀ ਦੀ ਚੋਣ ਲਈ ਵੋਟਾਂ ਪੈ ਚੁੱਕੀਆਂ ਹਨ। ਚੋਣ ਕਮੀਸ਼ਨ ਅਨੁਸਾਰ ਇਸ ਵਾਰ ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤ 78.67 ਰਿਹਾ ਹੈ। ਜੋ ਪੰਜਾਬ ਵਿੱਚ ਹੁਣ ਤੱਕ ਹੋਈਆ ਵਿਧਾਨ ਸਭਾ ਚੋਣਾਂ ਦੇ ਇਤਿਹਾਸ ਦਾ ਸਭ ਤੋਂ ਵੱਡਾ ਵੋਟ ਪ੍ਰਤੀਸ਼ਤ ਹੈ। 6 ਮਾਰਚ ਨੂੰ ਨਤੀਜੇ ਆ ਜਾਣਗੇ, ਜਿੱਤੇ ਭਾਵੇਂ ਕੋਈ, ਪਰ ਇਹ ਗੱਲ ਤਹਿ ਹੈ ਕਿ ਪੰਜਾਬ ਵਿੱਚ ਐਂਤਕੀ ਵੀ ਸਰਕਾਰ ਪੰਥ ਦੋਖੀਆਂ ਦੀ ਹੀ ਬਣੇਗੀ।
ਤਾਜਾ ਖਬਰਾਂ ਅਨੁਸਾਰ ਪੰਜਾਬ ਵਿਚ ਕੁੱਲ 65% ਲੋਕਾਂ ਨੇ ਵੋਟਾਂ ਪਾਈਆਂ ਹਨ, ਹਾਲਾਂਕਿ ਇਸ ਵਿਚ ਮਾਲਵਾ ਖੇਤਰ ਵਿਚ ਮੁਕਾਬਲਤਨ ਵੱਧ ਅਤੇ ਮਾਝਾ ਖੇਤਰ ਵਿਚ ਘੱਟ ਲੋਕਾਂ ਨੇ ਵੋਟਾਂ ਪਾਈਆਂ ਹਨ। ਪੰਜਾਬ ਚੋਣ ਕਮਿਸ਼ਨ ਵੱਲੋਂ ਜਨਤਕ ਕੀਤੀ ਗਈ ਜਾਣਕਾਰੀ ਅਨੁਸਾਰ ਮਲੇਰਕੋਟਲਾ ਅਤੇ ਫਰੀਦਕੋਟ ਵਿਚ ਸਭ ਤੋਂ 82% ਵੋਟਾਂ ਪਈਆਂ ਹਨ ਜਦਕਿ ਫਤਹਿਗੜ੍ਹ ਚੂੜੀਆਂ ਵਿਚ ਸਭ ਤੋਂ ਘੱਟ 22% ਵੋਟਾਂ ਪਈਆਂ ਹਨ।
ਮਾਨਸਾ, ਪੰਜਾਬ (28 ਜਨਵਰੀ, 2012 - ਸਿੱਖ ਸਿਆਸਤ): ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੋ ਦਿਨਾਂ ਨੂੰ ਹੋਣ ਜਾ ਰਹੀਆਂ ਹਨ। ਪਿਛਲੇ ਤਕਰੀਬਨ ਦੋ ਮਹੀਨੇ ਤੋਂ ਪੰਜਾਬ ਵਿਚ ਜੋ ਕੁਝ ਵਾਪਰ ਰਿਹਾ ਹੈ ਉਸ ਨੂੰ "ਲੋਕਤੰਤਰੀ ਢਕਵੰਜ" ਹੀ ਕਿਹਾ ਜਾ ਸਕਦਾ ਹੈ। ਇਨ੍ਹਾਂ ਚੋਣਾਂ ਨੇ ਪੰਜਾਬ ਵਿਚ ਵੱਡੀ ਪੱਧਰ ਉੱਤੇ ਪੱਸਰ ਚੁੱਕੀ ਸਿਆਸੀ ਚਰਿੱਤਰਹੀਣਤਾ ਨੂੰ ਉਜਾਗਰ ਕੀਤਾ ਹੈ।
ਪੰਜਾਬ ਵਿਚ ਇਸ ਸਮੇਂ ਚੋਣਾਂ ਦਾ ਮਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸ ਵਾਰ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਅਹਿਮ ਮਸਲਿਆਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰ ਦਿੱਤਾ ਹੈ। ਇਸ ਮਾਰੂ ਰੂਝਾਨ ਬਾਰੇ ਨੌਜਵਾਨ ਪੱਤਰਕਾਰ ਅਤੇ ਰੋਜਾਨਾ ਅਜੀਤ ਦੇ ਸਹਿ-ਸੰਪਾਦਕ ਸੁਰਜੀਤ ਸਿੰਘ ਗੋਪੀਪੁਰ ਦੀ ਇਕ ਸੰਜੀਦਾ ਲਿਖਤ ਰੋਜਾਨਾ ਅਜੀਤ ਦੇ ਜਨਵਰੀ 26, 2012 ਅੰਕ ਵਿਚ ਪੰਨਾ 4 ਉੱਤੇ ਛਪੀ ਹੈ। ਅਸੀਂ ਇਸ ਲਿਖਤ ਨੂੰ ਇਥੇ "ਸਿੱਖ ਸਿਆਸਤ" ਦੇ ਪਾਠਕਾਂ ਨਾਲ ਸਾਂਝਾ ਕਰਨ ਰਹੇ ਹਾਂ...
30 ਜਨਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਪੰਜਾਬ ਨੂੰ ਜਿੱਥੇ ਦਿੱਲੀ ਤਖ਼ਤ ਦਾ ਗ਼ੁਲਾਮ ਬਣਾਈ ਰੱਖਣਾ ਚਾਹੁੰਦੀਆਂ ਹਨ, ਉਥੇ ਪੰਜਾਬ ਦੇ ਮਿਹਨਤਕਸ਼ ਲੋਕਾਂ ਦੀ ਅਣਖ ਮਾਰਕੇ ਉਨ੍ਹਾਂ ਨੂੰ ਕੰਮਾਂ ਤੋਂ ਵਿਹਲੇ ਕਰਕੇ ਹੀਣਾਂ ਤੇ ਮੰਗਤਾ ਬਣਾਈ ਰੱਖਣ ਲਈ ਪੱਬਾਂ ਭਾਰ ਹੋਈਆਂ ਪਈਆਂ ਨੇ। ਪੰਜਾਬ ਦੀ ਸਹੀ ਤਰੱਕੀ ਤਾਂ ਹੀ ਸੰਭਵ ਹੋ ਸਕਦੀ ਹੈ ਜੇਕਰ ਪੰਜਾਬ ਦੀ ਸਿਆਸਤ ਨੂੰ ਗੁਰੂਆਂ ਦੇ ਦਰਸਾਏ ਮਾਰਗ ਮੁਤਾਬਕ ਚਲਾਇਆ ਜਾਵੇ।
ਬਾਦਲ-ਭਾਜਪਾ, ਕਾਂਗਰਸ ਅਤੇ ਪੀ. ਪੀ. ਪੀ ਦਾ ਇਕੋ ਸਾਂਝਾ ਏਜੰਡਾ ਆਮ ਆਦਮੀ ਦੇ ਸਾਥ ਦਾ ਢਕਵੰਜ ਰਚ ਕੇ ਸੱਤਾ ਉੱਤੇ ਕਾਬਜ਼ ਹੋਣਾ ਹੈ: ਖਾਲੜਾ ਮਿਸ਼ਨ ਜਥੇਬੰਦੀ
ਲੁਧਿਆਣਾ (16 ਜਨਵਰੀ, 2011 - ਸਿੱਖ ਸਿਆਸਤ): ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਵੱਲੋਂ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਖੰਨਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤੇ ਜਾਣ ਨੇ ਬੱਬੂ ਮਾਨ ਖਿਲਾਫ ਕਈ ਤਰ੍ਹਾਂ ਦੇ ਸਵਾਲਾਂ ਨੂੰ ਜਨਮ ਦਿੱਤਾ ਹੈ। ਬੱਬੂ ਮਾਨ ਵੱਲੋਂ ਹਾਲ ਵਿਚ ਹੀ ਗਾਏ ਗਏ ਗੀਤਾਂ ਕਾਰਨ ਉਸ ਦੀ ਦਿੱਖ ਇਕ ਅਜਿਹੇ ਗਾਇਕ-ਗੀਤਕਾਰ ਵਰਗੀ ਬਣ ਰਹੀ ਸੀ, ਜੋ ਆਪਣੀ ਕੌਮ ਦੇ ਮਸਲਿਆਂ ਨੂੰ ਜਾਣਦਾ ਹੈ ਤੇ ਉਸ ਬਾਰੇ ਆਪਣੇ ਗੀਤਾਂ ਰਾਹੀਂ ਆਮ-ਰਾਏ ਨੂੰ ਪ੍ਰਭਾਵਤ ਕਰਨ ਦੀ ਸਮਰੱਥਾ ਰੱਖਦਾ ਹੈ।
ਲੁਧਿਆਣਾ, ਪੰਜਾਬ (12 ਜਨਵਰੀ, 2012): "ਇਕ ਅਨਾਰ ਸੌ ਬਿਮਾਰ" ਵਾਲੀ ਕਹਾਵਤ ਵਰਗੀ ਹਾਲਤ ਹੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਣ ਰਹੀ ਹੈ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਚੋਣਾਂ 17 ਜਨਵਰੀ ਨੂੰ ਹੋਣ ਜਾ ਰਹੀਆਂ ਹਨ ਜਿਨ੍ਹਾਂ ਵਾਸਤੇ ਅੱਜ 12 ਜਨਵਰੀ ਤੱਕ 1880 ਉਮੀਦਵਾਰਾਂ ਨੇ ਕਾਗਜ਼ ਭਰੇ ਹਨ। ਇਹ ਜਾਣਕਾਰੀ ਅੱਜ ਸ਼ਾਮ ਪੰਜਾਬ ਦੇ ਮੁੱਖ ਚੋਣ ਦਫਤਰ ਦੇ ਨੁਮਾਇੰਦੇ ਵੱਲੋਂ ਸਾਂਝੀ ਕੀਤੀ ਗਈ। ਇਸ ਦੇ ਨਾਲ ਹੀ ਅੱਜ ਕਾਗਜ਼ ਭਰਨ ਦੀ ਮਿਆਦ ਮੁੱਕ ਗਈ ਹੈ।
ਚੰਡੀਗੜ੍ਹ (4 ਜਨਵਰੀ, 2012 - ਗੁਰਪ੍ਰੀਤ ਸਿੰਘ ਮਹਿਕ): ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸੋਧਣ ਵਾਲੇ ਭਾਈ ਬੇਅੰਤ ਸਿੰਘ ਦੇ ਪੁੱਤਰ ਸ: ਸਰਬਜੀਤ ਸਿੰਘ ਨੇ ਬੱਸੀ ਪਠਾਣਾ ਰਾਖਵੇਂ ਹਲਕੇ ਤੋ ਚੌਣ ਲੜਣ ਦਾ ਫੈਸਲਾ ਕੀਤਾ ਹੈ। ਇਸ ਪੱਤਰਕਾਰ ਨਾਲ ਹੋਈ ਗੱਲਬਾਤ ਦੌਰਾਨ ਸ: ਸਰਬਜੀਤ ਸਿੰਘ (32) ਨੇ ਦੱਸਿਆ ਕਿ ਉਨ੍ਹਾਂ ਬੱਸੀ ਪਠਾਣਾਂ ਰਾਖਵੇਂ ਹਲਕੇ ਤੋ ਅਗਾਮੀ ਵਿਧਾਨ ਸਭਾ ਚੌਣਾਂ ਲੜਣ ਦਾ ਮਨ ਬਣਾਇਆ ਹੈ।
Next Page »