ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਵੱਲੋਂ ਪਾਈ ਗਈ ਅਰਜੀ ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਹਿਦਾਇਤ ਕੀਤੀ ਹੈ ਕਿ ਸੁਮੇਧ ਸੈਣੀ ਵਿਰੁਧ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਕੋਈ ਵੀ ਕਾਰਵਾਈ ਕਰਨ ਤੋਂ ਸੱਤ ਦਿਨ ਪਹਿਲਾਂ ਉਸ ਨੂੰ ਅਗਾਊਂ ਜਾਣਕਾਰੀ ਦਿੱਤੀ ਜਾਵੇ।
ਪੰਜਾਬ ਵਿੱਚ ਨਸ਼ਿਆਂ ਦੇ ਚਰਚਿੱਤ ਕਰੋਬਾਰ ਵਿੱਚ ਪੰਜਾਬ ਦੇ ਮਾਲ ਮੰਤਰੀ ਬਿਕਰਮ ਮਜੀਠੀਆਂ ਦੀ ਸ਼ਮੂਲੀਅਤ ਨੂੰ ਲੈਕੇ ਆਮ ਆਦਮੀ ਪਾਰਟੀ ਨੇ ਹਮਲਾ ਬੋਲਦਿਆਂ ਕਿਹਾ ਕਿ ਨਸ਼ਿਆਂ ਦੇ ਇਸ ਕੌਮਾਂਤਰੀ ਕਾਰੋਬਾਰ ਵਿੱਚ ਮਜੀਠੀਆ ਦੀ ਪੂਰੀ ਤਰਾਂ ਸ਼ਮੂਲੀਅਤ ਹੈ ਅਤੇ ਤਸਕਰਾਂ ਨੂੰ ਮਜੀਠੀਆ ਦਾ ਸਰਪ੍ਰਸਤੀ ਹਾਸਲ ਦੀ ਸੀ। ਇਸਦੇ ਸਬੂਤ ਇੰਫੋਰਸਮੇਂਟ ਡਾਇਰੈਕਟੋਰੇਟ ( ਈਡੀ ) ਹਨ, ਪਰ ਫਿਰ ਵੀ ਕੋਰੀ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਪੰਜਾਬ ਵਿਧਾਨ ਸਭਾ ਨੇ ਰਾਜ ਸਭਾ ਲਈ ਅੱਜ ਸ. ਸੁਖਦੇਵ ਸਿੰਘ ਢੀਂਡਸਾ, ਸ੍ਰੀ ਨਰੇਸ਼ ਗੁਜਰਾਲ, ਸ. ਪ੍ਰਤਾਪ ਸਿੰਘ ਬਾਜਵਾ, ਸ. ਸ਼ਮਸ਼ੇਰ ਸਿੰਘ ਦੂਲੋਂ ਅਤੇ ਸ੍ਰੀ ਸ਼ਵੇਤ ਮਲਿਕ ਦੀ ਰਾਜ ਸਭਾ ਮੈਂਬਰ ਵਜੋਂ ਚੋਣ ਕਰ ਲਈ ਹੈ।
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜ਼ਰੀਵਾਲ 25 ਫਰਵਰੀ ਤੋਂ ਚਾਰ ਦਿਨਾਂ ਪੰਜਾਬ ਫੇਰੀ ‘ਤੇ ਆ ਰਹੇ ਹਨ ਅਤੇ ਪੰਜਾਬ ਵੱਖ-ਵੱਖ ਸ਼ਹਿਰਾਂ ਕਸਬਿਆਂ ਵਿੱਚ ਪੰਜਾਬ ਦੇ ਲੋਕਾਂ ਨੂੰ ਮਿਲਣਗੇ। ਇਸ ਦੌਰਾਨ ਉਹ ਮੰਡੀ ਗੋਬਿੰਦ ਗੜ ਵਿਖੇ ਨਸ਼ੇ ਦਾ ਸ਼ਿਕਾਰ ਨੌਜਵਾਨਾਂ, ਗਰੀਬ ਕਿਸਾਨਾ ਅਤੇ ਉਦਯੋਗਪਤੀਆਂ ਨਾਲ ਇੱਕ ਦਿਨ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਨਣਗੇ।
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਰੇੜਕਾ ਖਤਮ ਹੋਣ ਦੇ ਅਸਾਰ ਬਣ ਗਏ ਹਨ।ਪਾਰਟੀ ਦੇ ਕਰੀਬੀ ਹਲਕਿਆਂ ਦਾ ਕਹਿਣਾ ਹੈ ਕਿ ਇਸ ਵੇਲੇ ਪੰਜਾਬ ਕਾਂਗਰਸ ਦੀ ਗੁੰਝਲਦਾਰ ਸਥਿਤੀ ਨਾਲ ਨਜਿੱਠਣ ਲਈ ਰਾਜ ਸਭਾ ਦੀ ਮੈਂਬਰ ਅੰਬਿਕਾ ਸੋਨੀ ਨੂੰ ਇਸ ਦੀ ਕਮਾਨ ਸੌਾਪਣ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਦਾ ਐਲਾਨ ਐਤਵਾਰ ਜਾਂ ਸੋਮਵਾਰ ਤੱਕ ਹੋਣ ਦੀ ਸੰਭਾਵਨਾ ਹੈ ।
ਚੰਡੀਗੜ੍ਹ(18 ਜੁਲਾਈ, 2015): ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਿੱਚ ਪਈ ਫੁੱਟ ਅਤੇ ਬਗਾਵਤ ਤੋਂ ਬਾਅਦ ਪਾਰਟੀ ਦੀ ਪੰਜਾਬ ਇਕਾਈ ਵਿੱਚ ਉੱਠੀਆਂ ਬਗਾਵਤੀ ਸੁਰਾਂ ਹੋਰ ਉੱਚੀਆਂ ਹੁੰਦੀਆਂ ਜਾ ਰਹੀਆਂ ਹਨ। ਪਾਰਟੀ ਦੀ ਪੰਜਾਬੀ ਇਕਾਈ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਅਤੇ ਪੰਜਾਬ ਇਕਾਈ ਦੇ ਮਾਮਲਿਆਂ ਦੇ ਇਨਚਾਰਜ਼ ਸੰਜ਼ੇ ਸਿੰਘ ਦੀ ਕਾਰਜ਼ਸ਼ੈਲੀ 'ਤੇ ਕਿੰਤੂ ਕਰਨ ਵਾਲੇ ਡਾ. ਦਲਜੀਤ ਸਿੰਘ ਨੂੰ ਪਾਰਟੀ ਨੇ ਬਾਅਦ ਦਾ ਰਾਹ ਵਿਖਾ ਦਿੱਤਾ ਹੈ।
ਅੰਨਾ ਹਜ਼ਾਰੇ ਦੇ ਪੰਜਾਬ ਦਾ ਦੌਰਾ ਮੁਲਤਵੀ ਕੀਤੇ ਜਾਣ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਭਿ੍ਸ਼ਟਾਚਾਰ, ਨਵੇਂ ਜ਼ਮੀਨ ਪ੍ਰਾਪਤੀ ਕਾਨੂੰਨ ਖਿਲਾਫ, ਐਫ਼. ਸੀ. ਆਈ. ਬਾਰੇ ਕਿਸਾਨ ਵਿਰੋਧੀ ਸਿਫਾਰਸ਼ਾਂ ਦੇ ਖਿਲਾਫ਼ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਦੀ ਮੰਗ ਲਈ 24 ਮਾਰਚ ਨੂੰ ਕੀਤੀ ਜਾ ਰਹੀ ਰੈਲੀ ਰੱਦ ਨਹੀਂ ਕੀਤੀ ।
ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਸਫਲਤਾ ਤੋਂ ਬਾਅਦ ਪੰਜਾਬ ਦੇ ਕੁਝ ਸਿਆਸੀ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਰੁਚੀ ਪ੍ਰਗਟਾਈ ਜਾ ਰਹੀ ਹੈ, ਜਿਨਾਂ ਵਿੱਚ ਸਾਬਕਾ ਕਾਂਗਰਸ ਐੱਮਪੀ ਜਗਮੀਤ ਸਿੰਘ ਬਰਾੜ, ਮਨਪ੍ਰੀਤ ਬਾਦਲ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਅਤੇ ਕਾਂਗਰਸ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਸ਼ਾਮਲ ਹਨ।
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਧਾਨ ਸਭਾਤ ਦੀ ਉੱਪ ਚੋਣ ਲੜਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅੱਜ ਲਾਗਲੇ ਪਿੰਡ ਬਡਰੁੱਖਾਂ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦਾ ਮੁੱਖ ਨਿਸ਼ਾਨਾ ਮਿਸ਼ਨ ਪੰਜਾਬ 2017 ਹੈ, ਉਪ ਚੋਣ ਦਾ ਮੁੱਦਾ ਬਾਅਦ ਦੀ ਗੱਲ ਹੈ।
ਪੰਜਾਬ ਦੇ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਨੇ ਕਿਹਾ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਦਾ ਪੰਜਾਬ ਦੀਆਂ ਸਿਆਸੀ ਸੰਭਵਾਨਾਵਾਂ ਉਤੇ ਰੱਤੀ ਭਰ ਵੀ ਅਸਰ ਨਹੀਂ ਪਵੇਗਾ।