ਪੰਜਾਬ ਸਿੱਖਿਆ ਮਹਿਕਮਾ ਨੇ ਵਿਭਾਗ ਨੇ ਦੋ ਅਧਿਆਪਕਾਂ ਵਲੋਂ ਵਿਭਾਗ ਦਾ ਵੱਟਸਐਪ ਟੋਲਾ ਛੱਡੇ ਜਾਣ ਉੱਤੇ ਉਹਨਾਂ ਨੂੰ ਕਾਰਣ ਦੱਸੋ ਪੱਤਰ ਭੇਜ ਦਿੱਤਾ ਕਿ ਉਹ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਨਹੀਂ ਤਾਂ ਤੁਹਾਡੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ 11ਵੀ ਅਤੇ 12ਵੀ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਨਾਲ ਸਬੰਧਤ ਪੜ੍ਹਨ ਸਮੱਗਰੀ ਅਗਲੇ 15 ...
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦਾ ਹਿਸਾਬ ਦਾ ਇਮਤਿਹਾਨ ਲੀਕ ਹੋਣ ਦੀਆਂ ਖਬਰਾਂ ਦੇ ਚਲਦਿਆਂ ਬੋਰਡ ਨੇ ਕੱਲ੍ਹ (ਮੰਗਲਵਾਰ) ਨੂੰ ਹੋਣ ਵਾਲਾ ...
ਪੰਜਾਬ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੂੰ ਅਚਾਨਕ ਲਾਂਭੇ ਕਰ ਕੇ ਉਨ੍ਹਾਂ ਦੀ ਥਾਂ ’ਤੇ ਸਾਬਕਾ ਆਈਏਐਸ ਅਫ਼ਸਰ ਮਨੋਹਰ ਕਾਂਤ ਕਲੋਹੀਆ ਨੂੰ ਬੋਰਡ ਦਾ ਨਵਾਂ ਚੇਅਰਮੈਨ ਲਾਇਆ ਗਿਆ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਨਵੇਂ ਚੇਅਰਮੈਨ ਦੀ ਨਿਯੁਕਤੀ ਸਬੰਧੀ ਹੁਕਮ ਵੀ ਖ਼ੁਦ ਕ੍ਰਿਸ਼ਨ ਕੁਮਾਰ ਨੇ ਆਪਣੇ ਦਸਤਖ਼ਤਾਂ ਹੇਠ ਜਾਰੀ ਕੀਤੇ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਨਕਲ ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਬੇ ਵਿੱਚ 2707 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਦੋਵੇਂ ਜਮਾਤਾਂ ਦੇ 7 ਲੱਖ 42 ਹਜ਼ਾਰ ਵਿਿਦਆਰਥੀ ਹਾਜ਼ਰ ਹੋਣਗੇ।
ਸਿੱਖਿਆ ਵਿਭਾਗ ਵੱਲੋਂ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਪ੍ਰਾਇਮਰੀ ਸਕੂਲ ਦੇ ਵਿਿਦਆਰਥੀਆਂ ਨੂੰ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਸਮੇਤ ਗਣਿਤ ’ਚੋਂ ਕਾਬਿਲ ਬਣਾਉਣ ਲਈ ਮੁਹਿੰਮ ਚਲਾਈ ਗਈ ਹੈ। ਪ੍ਰਾਜੈਕਟ ਤਹਿਤ ਕਰਵਾਏ ਮੁਢਲੇ ਸਰਵੇਖਣ ਦੇ ਨਤੀਜੇ ਨਿਰਾਸ਼ਾਜਨਕ ਸਨ, ਪਰ ਤਾਜ਼ਾ ਸਰਵੇਖਣ ਨਾਲ ਕੁਝ ਰਾਹਤ ਮਿਲੀ ਹੈ।
ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ ਕਰ ਦਿੱਤਾ ਹੈ। 1 ਅਕਤੂਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ, ਮੀਡਲ ਅਤੇ ਹਾਈ ਸਕੂਲ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲਗਣਗੇ।