ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ ਤੋਂ ਆਏ ਐਨ.ਐਸ.ਯੂ.ਆਈ ਦੇ ਇੱਕ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨਾਂ ਦੀ ਸਰਕਾਰ ਯੂਨੀਵਰਸਿਟੀ ਵਿਚ ਨਵੇਂ ਹੋਸਟਲ ਬਣਾਉਣ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਿਦਆਰਥੀਆਂ ਨੂੰ ਵਜ਼ੀਫਾ ਦੇਣ ਲਈ ਪੂਰਾ ਸਹਿਯੋਗ ਦੇਵੇਗੀ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਇਥੇ ਇਕ ਭਰਵੇਂ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ ਵੱਲੋਂ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਨੂੰ ਪੰਜਾਬ ਯੂਨੀਵਰਸਿਟੀ ਦਾ ਬਰਾਂਡ ਅੰਬੈਸਡਰ ਐਲਾਨਿਆ ਗਿਆ।ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਅਰੁਣ ਗਰੋਵਰ ਨੇ ਸਤਿੰਦਰ ਸਰਤਾਜ ਨੂੰ ਯੂਨੀਵਰਸਿਟੀ ਦੀ ਆਨਰੇਰੀ ਮੈਂਬਰਸ਼ਿਪ ਵੀ ਪ੍ਰਦਾਨ ਕੀਤੀ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰਿਫਤਾਰ ਵਿਦਿਆਰਥੀਆਂ ਦੇ ਖਿਲਾਫ 'ਦੇਸ਼ ਧਰੋਹ' ਦੀ ਧਾਰਾ 24 ਘੰਟਿਆਂ ਤੋਂ ਪਹਿਲਾਂ ਹੀ ਹਟਾ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਸਿੱਖ ਸਿਆਸਤ ਨਿਊਜ਼ ਨਾਲ ਫੋਨ 'ਤੇ ਗੱਲ ਕਰਦੇ ਹੋਏ ਇਸਦੀ ਪੁਸ਼ਟੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਵਿਰੋਧ ਕਰ ਰਹੇ ਵਿਦਿਆਰਥੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਵਿਰੋਧ ਕਰ ਰਹੇ ਸੀ ਨਾ ਕਿ ਦੇਸ਼ ਦਾ, ਇਸ ਲਈ ਪੁਲਿਸ ਨੇ ਉਨ੍ਹਾਂ ਤੋਂ 'ਦੇਸ਼ ਧਰੋਹ' ਦੀ ਧਾਰਾ ਹਟਾ ਲਈ ਹੈ।
ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਯੂਨਿਵਰਸਿਟੀ ਵਿਚ ਨਵੇਂ ਦਾਖਲਿਆਂ ਦੀ ਫੀਸ ਵਿਚ 1100 ਪ੍ਰਤੀਸ਼ਤ ਤੱਕ ਦਾ ਵਾਧਾ ਕਰਨ ਲਈ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਯੂਨਿਵਰਸਿਟੀ ਦੀ ਨਿਖੇਧੀ ਕੀਤੀ।
ਚੰਡੀਗੜ੍ਹ: ਜੇਐਨਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ ਦੇਸ਼ ਧ੍ਰੋਹ ਦੇ ਦੋਸ਼ਾਂ ਅਧੀਨ ਕੀਤੀ ਗਈ ਗ੍ਰਿਫਤਾਰੀ ਵਿਰੁੱਧ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਕਨਹੀਆ ਕੁਮਾਰ ਤੇ ਲੱਗੇ ਦੋਸ਼ਾਂ ਨੂੰ ਖਾਰਿਜ ਕਰਕੇ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਪੰਜਾਬ ਯੂਨੀਵਰਸਿਟੀ ਵਿੱਚ ਮਾਤ-ਭਾਸ਼ਾ ਤੇ ਕਰਵਾਈ ਗਈ ਇੱਕ ਵਿਚਾਰ ਗੋਸ਼ਟੀ ਦੌਰਾਨ ਬੋਲਦਿਆਂ ਉੱਘੇ ਭਾਸ਼ਾ ਵਗਿਆਨੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੋਗਾ ਸਿੰਘ ਨੇ ਭਾਰਤ ਵਿੱਚ ਸੂਬਾਈ ਭਾਸ਼ਾਵਾਂ ਦੇ ਵਿਕਾਸ ਨੂੰ ਰੋਕ ਕੇ ਥੋਪੀ ਜਾ ਰਹੀ ਹਿੰਦੀ ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਦੇਸ਼ ਟੁੱਟਣ ਦਾ ਖਤਰਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਤਜ਼ਰਬਾ ਦੱਸ ਪਾਉਂਦਾ ਹੈ ਕਿ ਜਿਹੜੇ ਦੇਸ਼ ਜ਼ਬਰੀ ਭਾਸ਼ਾਈ ਇਕਸਾਰਤਾ ਠੋਸਣ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਦੇ ਟੁੱਟਣ ਦੇ ਅਸਾਰ ਵਧ ਜਾਂਦੇ ਹਨ।
ਆਖਰ ਪੰਜਾਬ ਯੂਨੀਵਰਸਿਟੀ ਨੇ ਆਪਣੀ ਗਲਤੀ ਸੁਧਾਰਦਿਆਂ ‘ਮਾਂ ਬੋਲੀ ਦੇ ਪ੍ਰੇਮੀ ਸੈਨੇਟਰਾਂ’ ਦੇ ਦਬਾਅ ਅੱਗੇ ਝੁਕਦਿਆਂ ਚਾਰ ਵਿਸ਼ਿਆਂ ਦੀ ਐਮ ਫਿੱਲ ਅਤੇ ਪੀਐਚਡੀ ‘ਚ ਸਾਂਝੇ ਦਾਖ਼ਲਾ ਟੈਸਟ ਦਾ ਮਾਧਿਅਮ ਪੰਜਾਬੀ ਕਰ ਦਿੱਤਾ ਹੈ। ਯੂਨੀਵਰਸਿਟੀ ਵਲੋਂ ਫੈਸਲੇ ਸਬੰਧੀ ਲਿਖਤੀ ਸੂਚਨਾ ਜਾਰੀ ਕਰ ਦਿੱਤੀ ਗਈ ਹੈ ਅਤੇ ਇਹ ਟੈਸਟ 27 ਜੁਲਾਈ ਨੂੰ ਲਿਆ ਜਾਵੇਗਾ।
« Previous Page