Tag Archive "punjab-water"

ਪੰਜਾਬ: ਨਹਿਰੀ ਪਾਣੀ – ਦਾਅਵੇ ਅਤੇ ਹਕੀਕਤ

ਮੌਜੂਦਾ ਪੰਜਾਬ ਸਰਕਾਰ ਨਹਿਰੀ ਪਾਣੀ ਬਾਰੇ ਪਿਛਲੇ ਸਮੇਂ ਤੋਂ ਵੱਡੇ ਦਾਅਵੇ ਕਰ ਰਹੀ ਹੈ। ਇਹ ਠੀਕ ਹੈ ਕਿ ਕੁਝ ਕੁ ਇਲਾਕੇ ਅਜਿਹੇ ਜ਼ਰੂਰ ਹਨ, ਜਿਨ੍ਹਾਂ ‘ਚ ਲੰਮੇ ਅਰਸੇ ਬਾਅਦ ਨਹਿਰੀ ਪਾਣੀ ਪਹੁੰਚਿਆ ਹੈ ਪਰ ਬਹੁਤ ਸਾਰੇ ਅਜਿਹੇ ਇਲਾਕੇ ਵੀ ਹਨ, ਜਿਨ੍ਹਾਂ ਨੂੰ ਅਜੇ ਤੱਕ ਜਾਂ ਤਾਂ ਨਹਿਰੀ ਪਾਣੀ ਨਸੀਬ ਹੀ ਨਹੀਂ ਹੋਇਆ ਜਾਂ ਕਈ ਵਰ੍ਹੇ ਪਹਿਲਾਂ ਮਿਲਦਾ ਨਹਿਰੀ ਪਾਣੀ ਭੈੜੇ ਨਹਿਰੀ ਪ੍ਰਬੰਧਾਂ ਕਰਕੇ ਮਿਲਣਾ ਬੰਦ ਹੋ ਚੁੱਕਾ ਹੈ।

ਬੀ ਕੇ ਯੂ ਗੜ੍ਹਦੀਵਾਲਾ ਅਤੇ ਮਿਸਲ ਪੰਜ-ਆਬ ਦੇ ਸੱਦੇ ਤੇ 20 ਪੰਚਾਇਤਾਂ ਨੇ ਨਹਿਰੀ ਪਾਣੀ ਦੇ ਹੱਕ ਵਿੱਚ ਮਤੇ ਪਾਏ।

ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਅਤੇ ਮਿਸਲ ਪੰਜ-ਆਬ ਕਮੇਟੀ ਮੈਂਬਰ ਭਾਈ ਜੁਝਾਰ ਸਿੰਘ ਜੀ ਦੇ ਪਿੰਡ ਕੇਸੋਪੁਰ ਵਿੱਚ ਹੋਏ ਇਕੱਠ ਵਿੱਚ ਇਲਾਕੇ ਦੀਆਂ 20 ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਹੱਕ ਵਿੱਚ ਮਤੇ ਪਾਏ ਗਏ।

ਟਾਂਡਾ ਬਲਾਕ ਦੀਆਂ ਨੌਂ ਪੰਚਾਇਤਾਂ ਨੇ ਨਹਿਰੀ ਪਾਣੀ ਦੇ ਹੱਕ ਵਿੱਚ ਪਾਏ ਮਤੇ

ਮਿਸਲ ਪੰਜ-ਆਬ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਚਲਾਈ ਮੁਹਿੰਮ ਨੂੰ ਹਰ ਪਿੰਡ ਦੀ ਪੰਚਾਇਤ ਦੁਆਰਾ ਮਤੇ ਪਾ ਕੇ ਦੇਣ ਦੀ ਲੋੜ ਹੈ ਤਾਂ ਜੋ ਨਹਿਰੀ ਪਾਣੀ ਹਰ ਪਿੰਡ ਹਰ ਸ਼ਹਿਰ ਕਸਬੇ ਨੂੰ ਮਿਲ ਸਕੇ।

ਬੁੱਢੇ ਨਾਲੇ ਤੋਂ ਬੁੱਢੇ ਦਰਿਆ ਵੱਲ ਨੂੰ

19 ਪੜਾਵਾਂ ਵਿਚ ਇਕ ਪੈਦਲ ਯਾਤਰਾ ਕੀਤੀ ਗਈ ਅਤੇ ਹੁਣ 26 ਮਾਰਚ 2023 ਨੂੰ ਪੈਦਲ ਯਾਤਰਾ ਦੀ ਸਮਾਪਤੀ ਸਮੇਂ ਇਸ ਮਸਲੇ ਨੂੰ ਹੋਰ ਗੰਭੀਰਤਾ ਨਾਲ ਸਮਝਣ ਸਮਝਾਉਣ ਲਈ, ਵਿਚਾਰਨ ਲਈ, ਹੱਲਾਂ ਵਾਸਤੇ ਯਤਨਸ਼ੀਲ ਹੋਣ ਲਈ ਸਾਰੇ ਪੰਜਾਬ ਹਿਤੈਸ਼ੀਆਂ ਨੂੰ ਬੁੱਢਾ ਦਰਿਆ ਐਕਸ਼ਨ ਫਰੰਟ ਅਤੇ ਪਬਲਿਕ ਐਕਸ਼ਨ ਕਮੇਟੀ ਵੱਲੋਂ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ।

ਜੌੜੀਆਂ ਨਹਿਰਾਂ ਪੱਕੀਆਂ ਕਰਨ ਦਾ ਮਸਲਾ

ਜੌੜੀਆਂ ਨਹਿਰਾਂ ਵਿੱਚੋਂ ਰਾਜਸਥਾਨ ਫੀਡਰ ਨਹਿਰ, ਜਿਸਦਾ ਸਾਰਾ ਪਾਣੀ ਰਾਜਸਥਾਨ ਨੂੰ ਜਾਂਦਾ ਹੈ, ਵੀ ਇਕ ਹੈ। ਹੁਣ ਤੋਂ ਪਹਿਲਾਂ ਇਹਨਾਂ ਨਹਿਰਾਂ ਦਾ ਕੁਝ ਪਾਣੀ ਰਿਸਦਾ ਸੀ ਤੇ ਜਮੀਨ ਵਿਚ ਸਮਾ ਜਾਂਦਾ ਸੀ। ਇਸਦਾ ਪ੍ਰਭਾਵ ਇਹ ਪਿਆ ਕਿ ਮਾਲਵੇ ਖੇਤਰ ਵਿਚ ਬਹੁਤ ਇਲਾਕਿਆਂ ਦਾ ਪਾਣੀ ਜਿਹੜਾ ਪਹਿਲਾਂ ਖਾਰਾ ਸੀ, ਉਹ ਕੁਝ ਸਾਲਾਂ ਵਿੱਚ ਮਿੱਠਾ ਅਤੇ ਪੀਣਯੋਗ ਹੋ ਗਿਆ ਅਤੇ ਆਸ ਪਾਸ ਦੇ ਇਲਾਕਿਆਂ ਦੀ ਜਮੀਨ ਵੀ ਵਾਹੀਯੋਗ ਬਣ ਗਈ।

ਕਿੰਨੇ ਮੋਰਚੇ ਹੋਰ?

ਸਮੇਂ ਸਮੇਂ ਤੇ ਪੰਜਾਬ ਦੇ ਵੱਖ ਵੱਖ ਖਿੱਤਿਆਂ 'ਚ ਵੱਸਦੇ ਲੋਕਾਂ ਵੱਲੋਂ ਓਹਨਾਂ ਦੀਆਂ ਮੋਟਰਾਂ ਰਾਹੀਂ ਨਿੱਕਲੇ ਗੰਧਲੇ ਪਾਣੀ ਦੀਆਂ ਤਸਵੀਰਾਂ ਵੀਡਿਓ ਅਤੇ ਖਬਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਪਿਛਲੇ ਮਹੀਨੇ ਜ਼ੀਰਾ ਨੇੜਲੇ ਪਿੰਡ ਮਹੀਆਂ ਵਾਲਾ ਕਲਾਂ ਚ ਗੁਰਦੁਆਰਾ ਭਗਤ ਦੁਨੀ ਚੰਦ ਚ ਬੋਰ ਕਰਨ ਤੇ ਲਾਹਣ /ਸ਼ਰਾਬ ਨਿਕਲਣ ਤੋਂ ਬਾਅਦ ਕਾਰਖਾਨਿਆਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਦਾ ਮਸਲਾ ਮੁੜ ਚਰਚਾ ਚ ਹੈ ।

1947 ਦੀ ਵੰਡ ਤੋਂ ਬਾਅਦ ਪੰਜਾਬ ਦੇ ਦਰਿਆਈ ਪਾਣੀ ਦੀ ਕੀਤੀ ਗਈ ਲੁੱਟ ਦਾ ਬਸਤੀਵਾਦੀ ਪਿਛੋਕੜ ਅਤੇ ਕਾਰਨ

ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵਲੋਂ ਸਾਲ 2022 ਦੌਰਾਨ ਪੰਜਾਬ ਦੇ ਜਲ ਸੰਕਟ ਦੇ ਵੱਖ-ਵੱਖ ਪੱਖਾਂ ਉੱਤੇ ਜਾਗਰੂਕਤਾ ਲਿਆਉਣ ਲਈ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਖਾਲਸਾ ਗੁਰਦੁਆਰਾ, ਫਿਰੋਜ਼ਪੁਰ ਛਾਉਣੀ ਵਿਖੇ "ਪੰਜਾਬ ਦਾ ਜਲ ਸੰਕਟ: ਦਰਿਆਈ ਪਾਣੀਆਂ ਦਾ ਮਸਲਾ" ਵਿਸ਼ੇ ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ।

“ਪੰਜਾਬ ਦਾ ਜਲ ਸੰਕਟ ਤੇ ਦਰਿਆਈ ਪਾਣੀਆਂ ਦਾ ਮਸਲਾ”: ਕਿਵੇਂ ਲੁੱਟੇ ਜਾ ਰਹੇ ਹਨ ਪੰਜਾਬ ਦੇ ਦਰਿਆਈ ਪਾਣੀ? ਜਰੂਰ ਸੁਣੋ!

#ਖੇਤੀਬਾੜੀ_ਅਤੇ_ਵਾਤਾਵਰਣ_ਜਾਗਰੂਕਤਾ_ਕੇਂਦਰ ਵੱਲੋਂ #ਜਲ_ਸੰਭਾਲ_ਮੁਹਿੰਮ ਤਹਿਤ ਕਰਵਾਈਆਂ ਜਾ ਰਹੀਆਂ ਵਿਚਾਰ-ਗੋਸ਼ਟੀਆਂ ਦੌਰਾਨ ਇਹਨਾਂ ਵੱਖ-ਵੱਖ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਬੇਨਿਯਮੀਆਂ ਅਤੇ ਲਾ-ਕਾਨੂੰਨੀ ਦੀ ਕਹਾਣੀ: ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੇ ਕਾਨੂੰਨੀ ਪੱਖਾਂ ਦੀ ਪੜਚੋਲ

ਸਿੱਖ ਯੂਥ ਆਫ ਪੰਜਾਬ ਵੱਲੋਂ 3 ਅਗਸਤ 2019 ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਦਰਿਆਈ ਪਾਣੀਆਂ ਦੇ ਮੁੱਦੇ 'ਤੇ ਇੱਕ ਵਿਚਾਰ ਚਰਚਾ ਕਰਵਾਈ ਗਈ।

ਪੰਜਾਬ ਦੇ ਪਾਣੀ ਦੀ ਹਾਲਤ ਬਾਰੇ ਸਰਕਾਰੀ ਅੰਕੜੇ ਦੱਸਦੇ ਹਨ ਚਿੰਤਾਜਨਕ ਕਹਾਣੀ

ਭਾਰਤ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਪਾਰਲੀਮੈਂਟ 'ਚ ਸਾਂਝੇ ਕੀਤੇ ਗਏ ਅੰਕੜੇ ਦੱਸਦੇ ਹਨ ਕਿ ਹਾਲਾਤ ਹੱਥੋਂ ਬਾਹਰ ਹੋ ਚੁੱਕੇ ਹਨ। ਇਸ ਮੁਤਾਬਕ ਪੰਜਾਬ ਦੇ 16 ਜਿਲ੍ਹਿਆਂ ਦੇ ਧਰਤੀ ਹੇਠਲੇ ਪਾਣੀ 'ਚ ਯੂਰੇਨੀਅਮ ਦੀ ਮਾਤਰਾ ਨਿਰਧਾਰਤ ਨਾਲੋਂ ਵੱਧ ਹੈ। ਇਸ ਦੇ ਨਾਲ ਹੀ ਹੋਰ ਖਤਰਨਾਕ ਧਾਤਾਂ ਵੀ ਵੱਡੀ ਗਿਣਤੀ 'ਚ ਰਲੀਆਂ ਹੋਈਆਂ ਹਨ

Next Page »