ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਵੀ ਦਰਿਆ ਦਾ ਪਾਣੀ ਪਾਕਿਸਤਾਨ ’ਚ ਜਾਣ ਤੋਂ ...
ਐਸ. ਵਾਈ. ਐਲ ਰਾਹੀਂ ਪੰਜਾਬ ਦਾ ਪਾਣੀ ਹਰਿਆਣੇ ਨੂੰ ਦੇਣ ਵਾਲਾ ਪੰਜਾਬ ਦੇ ਘਾਟੇ ਨੂੰ ਪਾਕਿਸਤਾਨ ਦੇ ਪਾਣੀ ਨਾਲ ਪੂਰਨ ਵਾਲੀ ਕੇਂਦਰ ਸਰਕਾਰ ਦੀ ਦਲੀਲ ਜਿੱਥੇ ਝੂਠੀ ਤਾਂ ਹੈ ਹੀ ਉਥੇ ਉਸ ਵੱਲੋਂ ਸ਼ਾਰਦਾ ਨਹਿਰ ਦੇ ਹਰਿਆਣੇ ਨੂੰ ਮਿਲਣ ਵਾਲੇ ਪਾਣੀ ਬਾਬਤ ਜਿਹੜਾ ਓਹਲਾ ਰੱਖਿਆ ਜਾ ਰਿਹਾ ਹੈ ਉਥੋਂ ਇਹ ਸਾਬਤ ਹੋ ਜਾਂਦਾ ਹੈ ਕਿ ਮਨਸ਼ਾ ਹਰਿਆਣੇ ਨੂੰ ਪਾਣੀ ਦੇਣ ਦਾ ਨਹੀਂ ਬਲਕਿ ਪੰਜਾਬ ਦਾ ਪਾਣੀ ਖੋਹਣ ਦਾ ਹੈ।
ਜਿਵੇਂ ਤੁਸੀਂ ਕੱਲ੍ਹ ਪੜ੍ਹ ਚੁੱਕੇ ਹੋ ਕਿ ਪ੍ਰਕਾਸ਼ ਸਿੰਘ ਬਾਦਲ 1978 ਵਿੱਚ ਆਪਦੀ ਸਰਕਾਰ ਮੌਕੇ ਐਸ. ਵਾਈ. ਐਲ. ਨਹਿਰ ਪੁੱਟਣ ਖਾਤਰ ਕਿਵੇਂ ਪੱਬਾਂ ਭਾਰ ਹੋਏ ਸਨ। ਇਸ ਖਾਤਰ ਜ਼ਮੀਨ ਲੈਣ ਲਈ ਨੋਟੀਫਿਕੇਸ਼ਨ ਵਿੱਚ ਅੱਤ ਜ਼ਰੂਰੀ ਹਾਲਤਾਂ ਵਾਲੀ ਦਫਾ 17 ਲਾ ਕੇ ਤੇਜ਼ੀ ਨਾਲ ਜ਼ਮੀਨ ਐਕੁਆਇਰ ਕੀਤੀ। 20 ਫਰਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਇਆ ਤੇ 27 ਫਰਵਰੀ ਨੂੰ ਉਦਘਾਟਨ ਕਰਨ ਦਾ ਜਲਸਾ ਵੀ ਰੱਖ ਦਿੱਤਾ ਗਿਆ। ਫਿਰ ਬਾਦਲ ਸਾਹਿਬ ਦੀ ਸਰਕਾਰ ਟੁੱਟਣ ਤੋਂ ਬਾਅਦ ਜਦੋਂ 1982 'ਚ ਕਪੂਰੀ 'ਚ ਉਦਘਾਟਨੀ ਜਲਸਾ ਰੱਖਿਆ ਤਾਂ ਬਾਦਲ ਸਾਹਿਬ ਨੇ ਨਹਿਰ ਨੂੰ ਰੋਕਣ ਖਾਤਰ ਖੂਨ ਦੀ ਨਹਿਰ ਵਗਾਉਣ ਦਾ ਡਰਾਵਾ ਦਿੱਤਾ। ਉਹਨਾਂ ਵਿੱਚ ਇਹ ਤਬਦੀਲੀ ਮਨੋ ਹੀ ਆਈ ਜਾਂ ਇਹ ਸਿਰਫ ਸਿਆਸੀ ਫਰੇਬ ਸੀ ਇਹਦਾ ਜਵਾਬ ਮੈਂ ਪਾਠਕਾਂ 'ਤੇ ਹੀ ਛੱਡਦਾ ਹਾਂ।