"ਜਦੋਂ ਪਾਣੀਆਂ ਖਿਲਾਫ਼ ਬਿੱਲ ਪਾਸ ਹੋਇਆ ਉਦੋਂ ਇਹ ਅੰਨ੍ਹੇ ਸੀ" ਅਮਿਤੋਜ ਮਾਨ ਦਾ ਫੁੱਟਿਆ ਗੁੱਸਾ
ਸਿਹਤ ਵਿਭਾਗ ਵੱਲੋਂ ਲੁਧਿਆਣਾ ਦੇ ਪਿੰਡ ਜਰਗ ਦੇ ਘਰਾਂ ਦੀਆਂ ਬੰਬੀਆਂ (ਸਮਰਸੀਬਲਾਂ) ਦੇ ਪਾਣੀ ਦੀ ਜਾਂਚ ਤੋਂ ਬਾਅਦ 90 ਘਰਾਂ ਦੇ ਪਾਣੀ ਨੂੰ ਪੀਣ ਲਈ ਅਯੋਗ ਕਰਾਰ ਦਿੱਤਾ ਹੈ। ਅਜਿਹਾ ਪਾਣੀ ‘ਚ ਘੁਲੇ ਹੋਏ ਕੁੱਲ ਠੋਸ /ਕਣਾਂ (ਟੀ. ਡੀ. ਐੱਸ.) ਦੀ ਮਾਤਰਾ ਵੱਧ ਹੋਣ ਕਰਕੇ ਕੀਤਾ ਗਿਆ ਹੈ।
ਪੰਜਾਬ ਨੂੰ ਦਰਪੇਸ਼ ਵਾਤਾਵਰਣ ਦੀਆਂ ਚੁਣੌਤੀਆਂ ਵਿਚੋਂ ਇਕ ਵੱਡੀ ਚੁਣੌਤੀ ਪਾਣੀ ਦੇ ਸੋਮਿਆਂ ਦੇ ਪਰਦੂਸ਼ਣ ਦੀ ਹੈ। ਬੁੱਢੇ ਦਰਿਆ ਦਾ ਪਰਦੂਸ਼ਣ ਇਸ ਪੱਖੋ ਸਭ ਤੋਂ ਵੱਧ ਗੰਭੀਰ ਮਸਲਾ ਹੈ। ਕਿਸੇ ਸਮੇਂ ਬੁੱਢੇ ਦਰਿਆ ਵਜੋਂ ਜਾਣੀ ਜਾਂਦੀ ਸਤਲੁਜ ਦੀ ਇਹ ਫਾਂਟ ਇੰਨੀ ਪਰਦੂਸ਼ਤ ਹੋ ਚੁੱਕੀ ਹੈ ਕਿ ਲੋਕ ਇਸ ਨੂੰ ਹੁਣ ਬੁੱਢਾ ਨਾਲਾ ਹੀ ਕਹਿਣ ਲੱਗ ਪਏ ਹਨ। ਇਹ ਬੁੱਢਾ ਦਰਿਆ ਕਿਵੇਂ ਹੋਂਦ ਵਿਚ ਆਇਆ? ਇਹ ਇੰਨਾ ਜ਼ਿਆਦਾ ਪਰਦੂਸ਼ਤ ਕਿਵੇਂ ਹੋ ਗਿਆ?
ਮੌਜੂਦਾ ਪੰਜਾਬ ਸਰਕਾਰ ਨਹਿਰੀ ਪਾਣੀ ਬਾਰੇ ਪਿਛਲੇ ਸਮੇਂ ਤੋਂ ਵੱਡੇ ਦਾਅਵੇ ਕਰ ਰਹੀ ਹੈ। ਇਹ ਠੀਕ ਹੈ ਕਿ ਕੁਝ ਕੁ ਇਲਾਕੇ ਅਜਿਹੇ ਜ਼ਰੂਰ ਹਨ, ਜਿਨ੍ਹਾਂ ‘ਚ ਲੰਮੇ ਅਰਸੇ ਬਾਅਦ ਨਹਿਰੀ ਪਾਣੀ ਪਹੁੰਚਿਆ ਹੈ ਪਰ ਬਹੁਤ ਸਾਰੇ ਅਜਿਹੇ ਇਲਾਕੇ ਵੀ ਹਨ, ਜਿਨ੍ਹਾਂ ਨੂੰ ਅਜੇ ਤੱਕ ਜਾਂ ਤਾਂ ਨਹਿਰੀ ਪਾਣੀ ਨਸੀਬ ਹੀ ਨਹੀਂ ਹੋਇਆ ਜਾਂ ਕਈ ਵਰ੍ਹੇ ਪਹਿਲਾਂ ਮਿਲਦਾ ਨਹਿਰੀ ਪਾਣੀ ਭੈੜੇ ਨਹਿਰੀ ਪ੍ਰਬੰਧਾਂ ਕਰਕੇ ਮਿਲਣਾ ਬੰਦ ਹੋ ਚੁੱਕਾ ਹੈ।
ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਅਤੇ ਮਿਸਲ ਪੰਜ-ਆਬ ਕਮੇਟੀ ਮੈਂਬਰ ਭਾਈ ਜੁਝਾਰ ਸਿੰਘ ਜੀ ਦੇ ਪਿੰਡ ਕੇਸੋਪੁਰ ਵਿੱਚ ਹੋਏ ਇਕੱਠ ਵਿੱਚ ਇਲਾਕੇ ਦੀਆਂ 20 ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਹੱਕ ਵਿੱਚ ਮਤੇ ਪਾਏ ਗਏ।
ਮਿਸਲ ਪੰਜ-ਆਬ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਚਲਾਈ ਮੁਹਿੰਮ ਨੂੰ ਹਰ ਪਿੰਡ ਦੀ ਪੰਚਾਇਤ ਦੁਆਰਾ ਮਤੇ ਪਾ ਕੇ ਦੇਣ ਦੀ ਲੋੜ ਹੈ ਤਾਂ ਜੋ ਨਹਿਰੀ ਪਾਣੀ ਹਰ ਪਿੰਡ ਹਰ ਸ਼ਹਿਰ ਕਸਬੇ ਨੂੰ ਮਿਲ ਸਕੇ।
19 ਪੜਾਵਾਂ ਵਿਚ ਇਕ ਪੈਦਲ ਯਾਤਰਾ ਕੀਤੀ ਗਈ ਅਤੇ ਹੁਣ 26 ਮਾਰਚ 2023 ਨੂੰ ਪੈਦਲ ਯਾਤਰਾ ਦੀ ਸਮਾਪਤੀ ਸਮੇਂ ਇਸ ਮਸਲੇ ਨੂੰ ਹੋਰ ਗੰਭੀਰਤਾ ਨਾਲ ਸਮਝਣ ਸਮਝਾਉਣ ਲਈ, ਵਿਚਾਰਨ ਲਈ, ਹੱਲਾਂ ਵਾਸਤੇ ਯਤਨਸ਼ੀਲ ਹੋਣ ਲਈ ਸਾਰੇ ਪੰਜਾਬ ਹਿਤੈਸ਼ੀਆਂ ਨੂੰ ਬੁੱਢਾ ਦਰਿਆ ਐਕਸ਼ਨ ਫਰੰਟ ਅਤੇ ਪਬਲਿਕ ਐਕਸ਼ਨ ਕਮੇਟੀ ਵੱਲੋਂ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ।
ਜੌੜੀਆਂ ਨਹਿਰਾਂ ਵਿੱਚੋਂ ਰਾਜਸਥਾਨ ਫੀਡਰ ਨਹਿਰ, ਜਿਸਦਾ ਸਾਰਾ ਪਾਣੀ ਰਾਜਸਥਾਨ ਨੂੰ ਜਾਂਦਾ ਹੈ, ਵੀ ਇਕ ਹੈ। ਹੁਣ ਤੋਂ ਪਹਿਲਾਂ ਇਹਨਾਂ ਨਹਿਰਾਂ ਦਾ ਕੁਝ ਪਾਣੀ ਰਿਸਦਾ ਸੀ ਤੇ ਜਮੀਨ ਵਿਚ ਸਮਾ ਜਾਂਦਾ ਸੀ। ਇਸਦਾ ਪ੍ਰਭਾਵ ਇਹ ਪਿਆ ਕਿ ਮਾਲਵੇ ਖੇਤਰ ਵਿਚ ਬਹੁਤ ਇਲਾਕਿਆਂ ਦਾ ਪਾਣੀ ਜਿਹੜਾ ਪਹਿਲਾਂ ਖਾਰਾ ਸੀ, ਉਹ ਕੁਝ ਸਾਲਾਂ ਵਿੱਚ ਮਿੱਠਾ ਅਤੇ ਪੀਣਯੋਗ ਹੋ ਗਿਆ ਅਤੇ ਆਸ ਪਾਸ ਦੇ ਇਲਾਕਿਆਂ ਦੀ ਜਮੀਨ ਵੀ ਵਾਹੀਯੋਗ ਬਣ ਗਈ।
ਸਮੇਂ ਸਮੇਂ ਤੇ ਪੰਜਾਬ ਦੇ ਵੱਖ ਵੱਖ ਖਿੱਤਿਆਂ 'ਚ ਵੱਸਦੇ ਲੋਕਾਂ ਵੱਲੋਂ ਓਹਨਾਂ ਦੀਆਂ ਮੋਟਰਾਂ ਰਾਹੀਂ ਨਿੱਕਲੇ ਗੰਧਲੇ ਪਾਣੀ ਦੀਆਂ ਤਸਵੀਰਾਂ ਵੀਡਿਓ ਅਤੇ ਖਬਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ। ਪਿਛਲੇ ਮਹੀਨੇ ਜ਼ੀਰਾ ਨੇੜਲੇ ਪਿੰਡ ਮਹੀਆਂ ਵਾਲਾ ਕਲਾਂ ਚ ਗੁਰਦੁਆਰਾ ਭਗਤ ਦੁਨੀ ਚੰਦ ਚ ਬੋਰ ਕਰਨ ਤੇ ਲਾਹਣ /ਸ਼ਰਾਬ ਨਿਕਲਣ ਤੋਂ ਬਾਅਦ ਕਾਰਖਾਨਿਆਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਦਾ ਮਸਲਾ ਮੁੜ ਚਰਚਾ ਚ ਹੈ ।
ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵਲੋਂ ਸਾਲ 2022 ਦੌਰਾਨ ਪੰਜਾਬ ਦੇ ਜਲ ਸੰਕਟ ਦੇ ਵੱਖ-ਵੱਖ ਪੱਖਾਂ ਉੱਤੇ ਜਾਗਰੂਕਤਾ ਲਿਆਉਣ ਲਈ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਖਾਲਸਾ ਗੁਰਦੁਆਰਾ, ਫਿਰੋਜ਼ਪੁਰ ਛਾਉਣੀ ਵਿਖੇ "ਪੰਜਾਬ ਦਾ ਜਲ ਸੰਕਟ: ਦਰਿਆਈ ਪਾਣੀਆਂ ਦਾ ਮਸਲਾ" ਵਿਸ਼ੇ ਉੱਤੇ ਵਿਚਾਰ ਗੋਸ਼ਟੀ ਕਰਵਾਈ ਗਈ।
Next Page »