ਫ਼ਿਲਮ 'ਪੱਤਾ ਪੱਤਾ ਸਿੰਘਾਂ ਦਾ ਵੈਰੀ' ਦੇ ਪ੍ਰਚਾਰ ਲਈ ਪ੍ਰਸਿੱਧ ਗੀਤਕਾਰ ਰਾਜ ਕਾਕੜਾ ਆਸਟ੍ਰੇਲੀਆ ਪਹੁੰਚੇ ਹੋਏ ਹਨ। ਉਨ੍ਹਾਂ ਸਪਰਿੰਗਵੇਲ ਭਰਾਵਾਂ ਦੇ ਭਾਰਤੀ ਰੈਸਟੋਰੈਂਟ 'ਚ ਇਸ ਬਾਰੇ ਦੱਸਦਿਆਂ ਕਿਹਾ ਕਿ ਫਿਲਮ ਵਿਚ ਜੋ ਦਿਖਾਇਆ ਗਿਆ ਹੈ, ਉਹ ਕਦੇ ਵੀ ਸਮੇਂ ਦੀਆਂ ਸਰਕਾਰਾਂ ਨੇ ਸਾਹਮਣੇ ਨਹੀਂ ਆਉਣ ਦਿੱਤਾ।
ਤਕਨੀਕ, ਕਲਾ, ਕਾਰੀਗਰੀ-ਇਹ ਸਭ ਜਾਦੂ ਦੀਆਂ ਖੇਡਾਂ ਹਨ। ਇਨ੍ਹਾਂ ਨੂੰ ਕੁਝ ਪਲਾਂ ਲਈ ਲਾਂਭੇ ਕਰਕੇ ਹਰ ਉਸ ਵੀਰ ਤੇ ਭੈਣ ਨੂੰ ਇਹ ਫਿਲਮ ਵੇਖਣੀ ਚਾਹੀਦੀ ਹੈ, ਕਿਉਂਕਿ ਇਸ ਫਿਲਮ ਦਾ ਲੁਕਿਆ ਸੰਦੇਸ਼ ਇਹੋ ਹੈ ਕਿ ਭਾਵੇਂ ਹਰ ਪੱਤਾ-ਪੱਤਾ ਸਾਡਾ ਵੈਰੀ ਬਣ ਜਾਵੇ ਤਾਂ ਵੀ ਸਾਡਾ ਇਹੋ ਸੰਦੇਸ਼ ਹੋਵੇਗਾ ਕਿ ਅਸੀਂ ਜਿਊਂਦੇ ਹਾਂ, ਅਸੀਂ ਜਾਗਦੇ ਹਾਂ।
ਸਿੱਖੀ ਸੇਵਾ ਸੁਸਾਇਟੀ ਇਟਲੀ ਵਲੋ ਪੰਜਾਬੀ ਫ਼ਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ ਇਟਾਲੀ ਵਿਚ ਦਰਸ਼ਕਾਂ ਨੂੰ ਦਿਖਾਉਣ ਲਈ ਨੌਜਵਾਨਾਂ ਨੇ ਉਪਰਾਲਾ ਕੀਤਾ। 25 ਅਪ੍ਰੈਲ 15:30 ਵਜੇ ਵੀਲਾਜੀਉ ਸੇਰੇਨੋ (ਬਰੇਸ਼ੀਆਂ) 25 ਅਪ੍ਰੈਲ 14:00 ਵਜੇ ਸੁਜਾਰਾ (ਮਾਨਤੋਵਾ) 26 ਅਪ੍ਰੈਲ 15:00 ਵਜੇ ਕੋਰਤੇਨੋਵਾਂ (ਬੈਰਗਾਮੋ) ਵਿਖੇ ਪੱਤਾ ਪੱਤਾ ਸਿੰਘਾ ਦਾ ਵੈਰੀ ਫਿਲਮ ਦਿਖਾਈ ਜਾਵੇਗੀ।
ਐਡੀਲੇਡ (21 ਅਪ੍ਰੈਲ, 2015): ਐਡੀਲੇਡ ਵਿਚ ਪੰਜਾਬੀ ਫ਼ਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ ਦਰਸ਼ਕਾਂ ਨੂੰ ਦਿਖਾਉਣ ਲਈ ਗੁਰਦੁਆਰਾ ਸਰਬੱਤ ਖਾਲਸਾ ਦੀ ਸਿੱਖ ਸੰਗਤ ਨੇ ਉਪਰਾਲਾ ਕੀਤਾ। ਰਵਿੰਦਰ ...
ਪੱਤਾ ਪੱਤਾ ਸਿੰਘਾਂ ਦਾ ਵੈਰੀ ਪੰਜਾਬੀ ਗਾਇਕ/ ਅਦਾਕਰ ਰਾਜ ਕਾਕੜਾ ਦੀ ਦੂਜੀ ਫਿਲ਼ਮ ਹੈ। ਇਸਤੋਂ ਪਹਿਲਾਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ 'ਤੇ ਅਧਾਰਿਤ ਫਿਲਮ "ਕੌਮ ਦੇ ਹੀੇੈ" 'ਤੇ ਭਾਰਤ ਸਰਕਾਰ ਨੇ ਪਾਬੰਦੀ ਲਾ ਦਿੱਤੀ ਸੀ ਅਤੇ ਇਹ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਹੋ ਸਕੀ।ਪੱਤਾ ਪੱਤਾ ਸਿੰਘਾ ਦਾ ਵੈਰੀ ਫਿਲਮ 'ਤੇ ਵੀ ਭਾਰਤੀ ਸੈਂਸਰ ਬੋਰਡ ਨੇ ਪਾਬੰਦੀ ਲਾ ਦਿੱਤੀ ਸੀ, ਪਰ ਬਾਅਦ ਵਿੱਚ ਨਜ਼ਰਸ਼ਾਨੀ ਬੋਰਡ ਨੇ ਇਸ ਫਿਲਮ ਨੂੰ ਪਾਸ ਕਰ ਦਿੱਤਾ ਹੈ।
ਪੱਤਾ-ਪੱਤਾ ਸਿੰਘਾਂ ਦਾ ਵੈਰੀ ਫਿਲਮ ਬੀਤੇ ਕੱਲ ਜਾਰੀ ਹੋ ਗਈ। ਇਸ ਫਿਲਮ ਬਾਰੇ ਦਰਸ਼ਕਾਂ ਦੇ ਮੁੱਢਲੇ ਪ੍ਰਤੀਕਰਮ ਬਾਰੇ ਵੀਡੀਓ ਪਾਠਕਾਂ/ ਦਰਸ਼ਕਾਂ ਦੀ ਜਾਣਕਾਰੀ ਹਿਤ ਪੇਸ਼ ਹੈ ...
ਪੰਜਾਬੀ ਗੀਤਾਂ ਦੀ ਐਲਬਮ "ਐ ਭਾਰਤ" ਅਤੇ ਪੰਜਾਬੀ ਫਿਲਮ " ਕੌਮ ਦੇ ਹੀਰੇ" ਰਾਹੀਂ ਚਰਚਾ ਵਿੱਚ ਆਏ ਪੰਜਾਬੀ ਗਾਇਕ/ਅਦਾਕਾਰ ਰਾਜ ਕਾਕੜਾ ਦੀ ਨਵੀਂ ਫ਼ਿਲਮ 'ਪੱਤਾ-ਪੱਤਾ ਸਿੰਘਾਂ ਦਾ ਵੈਰੀ' ਦਾ ਕੱਲ੍ਹ ਰਾਤੀਂ ਲੰਡਨ ਵਿਖੇ ਪ੍ਰੀਮੀਅਰ ਸ਼ੋਅ ਕਰਵਾਇਆ ਗਿਆ, ਜਿਸ ਵਿਚ ਹੇਜ਼ ਦੇ ਲੇਬਰ ਪਾਰਟੀ ਦੇ ਸੰਸਦੀ ਉਮੀਦਵਾਰ ਜੌਹਨ ਮੈਕਡਾਨਲ ਨੇ ਉਦਘਾਟਨ ਕੀਤਾ ।
ਅਮਰੀਕਾ ਦੇ ਸ਼ਹਿਰ ਕੈਲੇਫੋਰਨੀਆ ਆਧਾਰਿਤ 'ਫ਼ਤਿਹ ਸਪੋਰਟਸ ਕਲੱਬ ਵੱਲੋਂ ਰਾਜ ਕਾਕੜਾ, ਸ਼ਵਿੰਦਰ ਮਾਹਲ ਆਦਿ ਕਲਾਕਾਰਾਂ ਨੂੰ ਲੈ ਕੇ ਬਣਾਈ ਗਈ ਪੰਜਾਬੀ ਫ਼ਿਲਮ 'ਪੱਤਾ ਪੱਤਾ ਸਿੰਘਾਂ ਦਾ ਵੈਰੀ' 17 ਅਪ੍ਰੈਲ ਨੂੰ ਦੁਨੀਆ ਦੇ ਵੱਖ-ਵੱਖ ਸ਼ਹਿਰਾਂ 'ਚ ਇੱਕੋ ਵੇਲੇ ਰਿਲੀਜ਼ ਹੋਵੇਗੀ।
ਪੰਜਾਬੀ ਗਾਇਕ ਅਤੇ ਅਦਾਕਾਰ ਰਾਜ ਕਾਕੜਾ ਨੇ ਆਪਣੀ ਫਿਲਮ "ਪੱਤਾ ਪੱਤਾ ਸਿੰਘਾਂ ਦਾ ਵੈਰੀ" ਰਿਲੀਜ਼ ਕਰਨ ਤੋਂ ਪਹਿਲਾਂ ਸਾਥੀ ਕਲਾਕਾਰਾਂ ਨਾਲ ਫਿਲਮ ਦੀ ਸਫਲਤਾ ਲਈ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਕੇ ਅਰਦਾਸ ਕੀਤੀ।ਫਿਲਮ ਫੱਤਾ ਪੱਤਾ ਸਿੰਘਾਦ ਵੈਰੀ 17 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ।
ਪੰਜਾਬੀ ਗੀਤਕਾਰ, ਗਾਇਕ ਅਤੇ ਫਿਲਮੀ ਅਦਾਕਾਰ ਰਾਜ ਕਾਕੜਾ ਦੀ ਆਉਣ ਵਾਲੀ ਪੰਜਾਬੀ ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ” ਨੂੰ ਭਾਰਤਵਿੱਚ 17 ਅਪ੍ਰੈਲ ਨੂੰ ਸਿਨੇਮਾਂ ਘਰਾਂ ਵਿੱਚ ਜਾਰੀ ਹੋ ਰਹੀ ਹੈ। ਪਹਿਲਾਂ ਇਸ ਫਿਲਮ ਨੂੰ ਸੈਂਸਰ ਬੋਰਡ ਨੇ ਪਾਸ ਕਰਨ ਤੋਂ ਇਨਕਾਰ ਕਰਦਿਆਂ ਇਸਦੇ ਪ੍ਰਦਰਸ਼ਨ ‘ਤੇ ਭਾਰਤ ਵਿੱਚ ਪਾਬੰਦੀ ਲਾ ਦਿੱਤੀ ਸੀ।
Next Page »