ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੁੱਦੇ ‘ਤੇ ਦਾਇਰ ਪਟੀਸਨ ‘ਤੇ ਕਾਰਵਾਈ ਕਰਦਿਆਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਤੇ ਹਰਿਆਣਾ ਸਰਕਾਰਾਂ ਸਮੇਤ ਹਰਿਆਣਾ ਦੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਣੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।