ਦਿੱਲੀ ਹਾਈਕੋਰਟ ਨੇ ਡੇਰਾ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ 14 ਨਵੰਬਰ ਨੂੰ ਨਿੱਜੀ ਤੌਰ 'ਤੇ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਖਾਲੜਾ ਮਿਸ਼ਨ ਦੇ ਆਗੂਆਂ ਵਿਰਸਾ ਸਿੰਘ ਬਹਿਲਾ, ਹਰਜਿੰਦਰ ਸਿੰਘ ਤੇ ਪੰਜਾਬ ਮਨੁਖੀ ਅਧਿਕਾਰ ਸੰਗਠਨ ਦੇ ਆਗੂ ਕਿਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਰਾਧਾ ਸਵਾਮੀ ਡੇਰਾ ਮੁਖੀ ਨੇ ਗਰੀਬ ਕਿਸਾਨਾਂ ਦੀਆਂ ਜਾਇਦਾਦਾਂ ਉਪਰ ਗੈਰ ਕਾਨੂੰਨੀ ਤੌਰ ਤੇ ਕਬਜਾ ਕਰਦੇ ਧਰਮ ਦੀ ਆੜ ਵਿਚ ਅਧਰਮ ਕੀਤਾ ਹੈ।
ਫੋਰਟਿਸ ਹੈਲਥ ਕੇਅਰ ਦੇ ਸਾਬਕਾ ਮੁਖੀ ਮਾਲਵਿੰਦਰ ਸਿੰਘ ਨੇ ਆਪਣੇ ਭਰਾ ਸ਼ਵਿੰਦਰ ਸਿੰਘ, ਡੇਰਾ ਰਾਧਾ ਸਵਾਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰਨਾਂ ਖਿਲਾਫ ਵਿੱਤੀ ਹੇਰਾਫੇਰੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਮਾਝੇ ਦੀ ਧਰਤੀ ਤੇ ਦਿਨੋ ਦਿਨ ਪੱਕੇ ਪੈਰੀਂ ਵੱਧ ਫੁਲ ਰਹੇ ਡੇਰੇ ਦੀਆਂ ਵਧੀਕੀਆਂ ਤੇ ਧੱਕੇ ਸ਼ਾਹੀਆਂ ਖਿਲਾਫ ਅਵਾਜ ਉਠਾਉਣ ਵਾਲੇ ਲੋਕਾਂ ਨੂੰ ਸਬਕ ਸਿਖਾਉਣ ਲਈ ਸਰਕਾਰੀ ਤੰਤਰ ਕਿਸ ਹੱਦ ਤੀਕ ਜਾ ਸਕਦਾ ਹੈ ਇਸਦਾ ਮੂੰਹ ਬੋਲਦਾ ਸਬੂਤ ਹੈ ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਤੇ ਉਨ੍ਹਾਂ ਦੇ 6 ਸਾਥੀਆਂ ਦੀ ਸਾਹਿਬਜਾਦਾ ਅਜੀਤ ਸਿੰਘ ਨਗਰ ਪੁਲਿਸ ਵਲੋਂ ਗ੍ਰਿਫਤਾਰੀ ਅਤੇ 14 ਘੰਟੇ ਦੀ ਗੈਰਕਾਨੂੰਨੀ ਹਿਰਾਸਤ।
ਜਿਲ੍ਹੇ ਦੀ ਤਹਿਸੀਲ ਬਾਬਾ ਬਕਾਲਾ ਅਧੀਨ ਪੈਂਦੇ ਪਿੰਡ ਜੋਧੇ ਦੇ ਜਗੀਰ ਸਿੰਘ ਨਾਮੀ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਗਰੀਬ ਕਿਸਾਨ ਦੀ 2 ਏਕੜ ਜਮੀਨ ਵੀ ਬਾਕੀ ਕਈ ਹੋਰ ਗਰੀਬ ਲੋਕਾਂ ਸਮੇਤ ਡੇਰਾ ਬਿਆਸ ਵਲੋਂ ਧੱਕੇ ਹੇਠ ਕਬਜੇ ਹੇਠ ਕਰ ਲਈ ਗਈ ਸੀ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 'ਅਸ਼ੀਰਵਾਦ' ਲੈਣ ਸ਼ਨੀਵਾਰ ਦੀ ਰਾਤ ਡੇਰਾ ਰਾਧਾ ਸਵਾਮੀ ਬਿਆਸ ਪਹੁੰਚੇ।
ਪੰਜਾਬ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡੇਰਾ ਬਿਆਸ ਰਾਧਾ ਸਵਾਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਸਾਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸਲਾਹਕਾਰ ਲਾਇਆ ਹੈ।
ਕੱਲ੍ਹ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਡੇਰਾ ਰਾਧਾ ਸੁਆਮੀ ਬਿਆਸ ਵਿਖੇ ਪੁੱਜੇ। ਜਿੱਥੇ ਉਹ ਕਰੀਬ 50 ਮਿੰਟ ਰੁਕੇ, ਜਿਸ ਦੌਰਾਨ ਉਨ੍ਹਾਂ ਡੇਰਾ ਰਾਧਾ ਸੁਆਮੀ ਦੇ ਮੌਜੂਦਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਫਿਰ ਵਾਪਸ ਪਰਤ ਗਏ। ਜਿਕਰਯੋਗ ਹੈ ਕਿ 21 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਕੱਲ੍ਹ ਹੀ ਅਰਵਿੰਦ ਕੇਜਰੀਵਾਲ ਵੀ ਬਿਆਸ ਪਹੁੰਚੇ ਸਨ। ਮੁੱਖ ਮੰਤਰੀ ਦੀ ਬਿਆਸ ਫੇਰੀ ਨਾਲ ਸਿਆਸੀ ਮਾਹਰ ਇਹ ਅੰਦਾਜ਼ਾ ਲਾ ਰਹੇ ਹਨ ਕਿ ਤਕਰੀਬਨ ਸਾਰੇ ਹੀ ਸਿਆਸੀ ਦਲ ਵੋਟਾਂ ਲੈਣ ਲਈ ਡੇਰੇਦਾਰਾਂ ਨੂੰ ਖੁਸ਼ ਕਰਨ ਲੱਗੇ ਕਿ ਤਾਂ ਜੋ ਡੇਰੇਦਾਰ ਆਪਣੇ ਸ਼ਰਧਾਲੂਆਂ ਨੂੰ ਉਨ੍ਹਾਂ ਦੀ ਪਾਰਟੀ ਨੂੰ ਵੋਟ ਪਾਉਣ ਲਈ ਕਹਿਣ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਰਾਧਾ ਸੁਆਮੀ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਡੇਰੇ ਦੇ ਮੁੱਖ ਦਫਤਰ ਬਿਆਸ ਵਿਖੇ ਮਿਲੇ। ਕੇਜਰੀਵਾਲ ਸ਼ਨੀਵਾਰ ਨੂੰ ਜਲੰਧਰ ਵਿਖੇ ਅਗਰਵਾਲ ਸਮਾਜ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਆਏ ਸਨ।
ਯੂ.ਪੀ. ਦੇ ਲਲਿਤਪੁਰ ਜ਼ਿਲ੍ਹੇ ਦੀ ਤਹਿਸੀਲ ਤਾਲਬੇਹਟ ਦੇ ਪਿੰਡ ਕੜੇਸਰਾਂ ਕਲਾਂ ਵਿਖੇ ਰਾਧਾ ਸੁਆਮੀ ਡੇਰੇ ਵਿਚ ਸਥਿਤ ਖੂਹ ਵਿਚੋਂ 10 ਮਨੁੱਖੀ ਕੰਕਾਲ ਮਿਲੇ ਹਨ। ਬੀ.ਬੀ.ਸੀ. ਵਿਚ ਛਪੀ ਖ਼ਬਰ ਮੁਤਾਬਕ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨ ਉੱਥੇ ਪਹੁੰਚ ਗਿਆ। ਲਲਿਤਪੁਰ ਦੇ ਡੀ.ਸੀ. ਨੇ ਮਨੁੱਖੀ ਕੰਕਾਲਾਂ ਨੂੰ ਜਾਂਚ ਲਈ ਭੇਜਣ ਦੀ ਗੱਲ ਕਹੀ ਹੈ।
Next Page »