ਜੂਨ ਦਾ ਮਹੀਨਾ ਸਿੱਖ ਕੌਮ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ ਅਤੇ ਇਸ ਸਾਲ ਵੀ ਦੁਨੀਆ ਭਰ ਦੇ ਸਿੱਖ ਜੂਨ 1984 ਵਿੱਚ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਏ ਹਜ਼ਾਰਾਂ ਸਿੱਖਾਂ ਦੀ ਯਾਦ ਵਿੱਚ "ਜੂਨ-ਸਿੱਖ ਯਾਦਗਾਰੀ ਮਹੀਨਾ" ਵਜੋਂ ਮਨਾ ਰਹੇ ਹਨ।
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਦਾ ਪੂਰੀ ਤਰ੍ਹਾਂ ਨਾਲ ਫਿਰਕੂਕਰਨ ਹੋ ਚੁੱਕਾ ਹੈ "ਉਹ ਭਾਵੇਂ ਸੱਤਾਧਾਰੀ ਧਿਰ ਹੋਵੇ ਜਾਂ ਵਿਰੋਧੀ ਧਿਰ ਜਾਂ ਭਾਵੇਂ ਇਹਨਾਂ ਦੇ ਸਮਰਥਕ ਹੋਣ" ਅਤੇ ਇਹ ਵੀ ਸਪਸ਼ਟ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਅੰਦਰ ਨਵੀਂ ਸ਼ੈਲੀ ਦੀ ਰਾਜਨੀਤੀ ਦੀ ਸੰਭਾਵਨਾ ਲਗਭਗ ਖਤਮ ਹੋ ਚੁੱਕੀ ਹੈ।
ਅੱਜ ਦਾ ਖਬਰਸਾਰ | 15 ਫਰਵਰੀ 2020 (ਦਿਨ ਸ਼ਨਿੱਚਰਵਾਰ) ਖਬਰਾਂ ਭਾਰਤੀ ਉਪਮਹਾਂਦੀਪ ਦੀਆਂ: ਕਸ਼ਮੀਰ ਵਿਚੋਂ ਰੋਕਾਂ ਚੁੱਕੀਆਂ ਜਾਣ: ਯੂਰਪੀ ਸਫੀਰ ਦਾ ਵਫਦ : • ਖਬਰਾਂ ...
ਭਾਰਤੀ ਮੀਡੀਆ ਨੇ ਦਿਨ ਰਾਤ ਪੁਲਵਾਮਾ ਤੇ ਬਾਲਾਕੋਟ ਮਾਮਲੇ ਤੇ ਚਰਚਾ ਕਰਕੇ ਕੁੱਲ ਮਾਹੌਲ ਹੀ ਅਜਿਹਾ ਬਣਾ ਦਿੱਤਾ ਸੀ ਕਿ ਲੰਘੇ ਦੋ-ਤਿੰਨ ਹਫਤਿਆਂ ਦੌਰਾਨ ਵਿਰੋਧੀ ਦਲ ਚੋਣਾਂ ਦੀ ਤਿਆਰੀ ਦੀ ਗੱਲ ਕਰਨੋਂ ਕੰਨੀ ਕਤਰਾ ਰਹੇ ਸਨ ਕਿ ਕਿਤੇ ਉਹਨਾਂ ਨੂੰ "ਦੋਸ਼-ਧਰੋਹੀ" ਹੀ ਨਾ ਗਰਦਾਨ ਦਿੱਤਾ ਜਾਵੇ।
ਪੱਤਰਕਾਰ ਸੰਜੈ ਸੂਰੀ ਵਲੋਂ ਲਿਖੀ ਗਈ ਕਿਤਾਬ "1984 ਸਿੱਖ ਵਿਰੋਧੀ ਦੰਗੇ ਅਤੇ ਉਸ ਤੋਂ ਬਾਅਦ" ਵਿੱਚ ਵੀ ਉਹਨਾਂ ਇਹ ਲਿਖਿਆ ਐ ਕਿ "1 ਨਵੰਬਰ 1984 ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕਮਲਨਾਥ ਮੌਜੂਦ ਸੀ, ਜਿੱਥੇ ਕਈਂ ਸਿੱਖਾਂ ਨੂੰ ਜਿੳਂਦਿਆਂ ਅੱਗ ਲਾ ਦਿੱਤੀ ਗਈ ਸੀ।"
ਲੰਘੇ ਸ਼ੁੱਕਰਵਾਰ (24 ਅਗਸਤ ਨੂੰ) ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਬਰਤਾਨੀਆ ਦੀ ਪਾਰਲੀਮੈਂਟ ਵਿੱਚ ਸਵਾਲ-ਜਾਵਬ ਦੌਰਾਨ ਇਹ ਗੱਲ ਕਹੀ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਪਾਰਟੀ ਸ਼ਾਮਲ ਨਹੀਂ ਸੀ। ਇਕ ਪੱਤਰਕਾਰ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ: “ਮੇਰੇ ਦਿਮਾਗ ਵਿੱਚ ਇਸ ਬਾਰੇ ਕੋਈ ਦੁਬਿਧਾ ਨਹੀਂ ਹੈ। ਇਹ ਇਕ ਤਰਾਸਦੀ ਸੀ, ਇਹ ਦਰਦਨਾਕ ਤਜ਼ਰਬਾ ਸੀ। ਤੁਸੀਂ ਕਿਹਾ ਹੈ ਕਿ ਇਸ ਵਿੱਚ ਕਾਂਗਰਸ ਪਾਰਟੀ ਸ਼ਾਮਲ ਸੀ, ਮੈਂ ਇਸ ਨਾਲ ਸਹਿਮਤ ਨਹੀਂ ਹਾਂ। ਯਕੀਨਨ ਹਿੰਸਾ ਹੋਈ ਸੀ, ਯਕੀਕਨ ਇਹ ਤਰਾਸਦੀ ਸੀ”
ਚੰਡੀਗੜ੍ਹ: ਚੋਣ ਕਮਿਸ਼ਨ ਵੱਲੋਂ ਸ਼ਾਹਕੋਟ ਹਲਕੇ ਦੇ ਮਹਿਤਪੁਰ ਥਾਣੇ ’ਚ ਤਾਇਨਾਤ ਕੀਤੇ ਗਏ ਐਸਐਚਓ ਪਰਮਿੰਦਰ ਸਿੰਘ ਬਾਜਵਾ ਨੇ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ...
ਚੰਡੀਗੜ੍ਹ: ਪੰਜਾਬ ’ਚ ਅੱਜ ਕੈਪਟਨ ਅਮਰਿੰਦਰ ਸਿੰਘ ਵਜ਼ਾਰਤ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਕੈਪਟਨ ਵਜ਼ਾਰਤ ’ਚ ਨੌਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ ਜਿਨ੍ਹਾਂ ...
ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ (18 ਦਸੰਬਜ) ਨੂੰ ਕੀਤਾ ਜਾਵੇਗਾ। ਭਾਜਪਾ ਵੱਲੋਂ ਛੇਵੀਂ ਵਾਰ ਸਰਕਾਰ ਬਣਨ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਕਾਂਗਰਸ ਵੱਲੋਂ ਰਵਾਇਤ ਦੇ ਉਲਟ ਆਪਣੀ ਸਰਕਾਰ ਬਣਨ ਦੀ ਗੱਲ ਕਹੀ ਜਾ ਰਹੀ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਗੁਜਰਾਤ ਚੋਣਾਂ ਦੇ ਨਤੀਜਿਆਂ ਦਾ ਅਸਰ 2019 ਦੀਆਂ ਆਮ ਚੋਣਾਂ ’ਤੇ ਵੀ ਪਵੇਗਾ। ਅੱਜ ਸਵੇਰੇ 8 ਵਜੇ ਤੋਂ ਗੁਜਰਾਤ ਦੇ 33 ਜ਼ਿਲ੍ਹਿਆਂ ਵਿਚਲੇ 37 ਪੋਲਿੰਗ ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ 68 ਹਲਕਿਆਂ ਵਿਚਲੇ 42 ਕੇਂਦਰਾਂ ਤੇ ਗਿਣਤੀ ਅੱਜ ਹੋਣੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 6 ਰਾਜਾਂ ਦੇ ਮੁੱਖ ਮੰਤਰੀਆਂ ਵਲੋਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਦੀ ਤਜਵੀਜ਼ ਤੋਂ ਬਾਅਦ ਕੱਲ੍ਹ (4 ਦਸੰਬਰ) ਰਾਹੁਲ ਗਾਂਧੀ ਨੇ ਨਾਮਜ਼ਦਗੀ ਕਾਗਜ਼ ਭਰੇ। ਕਰਨਾਟਕ ਦੇ ਮੁੱਖ ਮੰਤਰੀ ਸਿੱਧੀਰਮਈਆ, ਹਿਮਾਚਲ ਪ੍ਰਦੇਸ਼ ਦੇ ਵੀਰਭੱਦਰ ਸਿੰਘ, ਪੁਡੂਚੇਰੀ ਦੇ ਵੀ. ਨਰਾਇਣਨ ਸਵਾਮੀ, ਮੇਘਾਲਿਆ ਦੇ ਮੁਕੁਲ ਸੰਗਮਾ ਅਤੇ ਮਿਜ਼ੋਰਮ ਦੇ ਲਾਲ ਥਾਨਾਵਾਲ ਵੀ ਉਥੇ ਮੌਜੂਦ ਸਨ।
Next Page »