ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਦੀ ਚੋਣ ਲਈ ਤਰੀਕਾਂ ਨੂੰ ਕੱਲ੍ਹ (20 ਨਵੰਬਰ, 2017) ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਰਾਹੁਲ ਗਾਂਧੀ (47) ਦੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।
ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਮਰੀਕਾ ਦੀ ਬਰਕਲੇ ਯੂਨੀਵਰਸਿਟੀ ’ਚ 1984 ਸਿੱਖ ਕਤਲੇਆਮ ਬਾਰੇ ਦਿੱਤੇ ਗਏ ਬਿਆਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਖਾਂ ਵਿਚ ਘੱਟਾ ਪਾਉਣ ਵਾਲਾ ਦੱਸਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਵਲੋਂ ਮੀਡੀਆ ਨੂੰ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਨੇ ਕੌਮਾਂਤਰੀ ਫੋਰਮ ’ਤੇ ਆਪਣੀ ਦਾਦੀ ਇੰਦਰਾ ਗਾਂਧੀ ਅਤੇ ਪਿਤਾ ਰਾਜੀਵ ਗਾਂਧੀ ਦੇ ਕਤਲ ਨੂੰ ਹਿੰਸਾ ਦਾ ਪੀੜਤ ਦੱਸਕੇ 1984 ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਹੈ।
ਯੂਨੀਵਰਸਿਟੀ ਆਫ ਕੈਲੀਫੋਰਨੀਆ 'ਚ ਰਾਹੁਲ ਗਾਂਧੀ ਨੂੰ ਸਿੱਖਾਂ ਵਲੋਂ ਕੀਤੇ ਗਏ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਿੱਖਾਂ ਵਲੋਂ ਇਹ ਵਿਰੋਧ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਨਵੰਬਰ 1984 'ਚ ਸਿੱਖਾਂ ਦੇ ਕਤਲੇਆਮ 'ਚ ਸ਼ਾਮਲ ਆਗੂਆਂ ਨੂੰ ਬਚਾਉਣ ਦੇ ਵਿਰੋਧ 'ਚ ਕੀਤਾ ਗਿਆ। ਪ੍ਰੋਗਰਾਮ ਦੌਰਾਨ ਇਕ ਵਿਦਿਆਰਥੀ ਸੇਬੀਆ ਚਾਹਲ ਨੇ ਰਾਹੁਲ ਗਾਂਧੀ ਨੂੰ ਜਦੋਂ ਇਹ ਸਵਾਲ ਕੀਤਾ ਕਿ ਜੇਕਰ ਤੁਸੀਂ ਇਨਸਾਫ ਲਈ ਸਿੱਖਾਂ ਦੇ ਨਾਲ ਹੋ ਤਾਂ ਫਿਰ ਤੁਸੀਂ ਹੁਣ ਤਕ ਉਨ੍ਹਾਂ ਕਾਂਗਰਸੀ ਆਗੂਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜੋ 1984 ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹਨ। ਤਾਂ ਰਾਹੁਲ ਗਾਂਧੀ ਨੇ ਸਭ ਦੇ ਸਾਹਮਣੇ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਪ੍ਰੋਗਰਾਮ ਤੋਂ ਬਾਅਦ ਵਿਅਕਤੀਗਤ ਤੌਰ 'ਤੇ ਇਸਦਾ ਜਵਾਬ ਦੇਵੇਗਾ।
ਸਿੱਕਿਮ 'ਚ ਚੀਨ ਅਤੇ ਭਾਰਤ ਵਿਚਕਾਰ ਜਾਰੀ ਤਣਾਅ ਦੇ ਵਿਚਕਾਰ ਚੀਨੀ ਰਾਜਦੂਤ ਨਾਲ ਮੁਲਾਕਾਤ ਕਰਨ ਕਰਕੇ 'ਰਾਸ਼ਟਰਵਾਦੀਆਂ' ਵਲੋਂ ਨਿੰਦਾ ਦਾ ਸਾਹਮਣਾ ਕਰ ਰਹੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮਸਲੇ 'ਤੇ ਟਵੀਟ ਕਰਕੇ ਆਪਣੀ ਗੱਲ ਰੱਖੀ ਹੈ। ਰਾਹੁਲ ਨੇ ਕਿਹਾ, ਮਹੱਤਵਪੂਰਨ ਮੁੱਦਿਆਂ 'ਤੇ ਜਾਣਕਾਰੀ ਲੈਣਾ ਮੇਰਾ ਕੰਮ ਹੈ। ਮੈਂ ਚੀਨੀ ਰਾਜਦੂਤ ਨੂੰ ਮਿਲਿਆ। ਸਾਬਕਾ ਕੌਮੀ ਰੱਖਿਆ ਸਲਾਹਕਾਰ, ਪੂਰਬ-ਉੱਤਰ (ਅਸਾਮ, ਸਿੱਕਿਮ ਆਦਿ ਵੱਲ) ਦੇ ਕਾਂਗਰਸੀ ਆਗੂਆਂ, ਭੂਟਾਨ ਦੇ ਰਾਜਦੂਤ ਨਾਲ ਵੀ ਮੁਲਾਕਾਤ ਕੀਤੀ ਸੀ।
ਕਾਂਗਰਸ ਨੇ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਚੀਨੀ ਰਾਜਦੂਤ ਨਾਲ ਮੁਲਾਕਾਤ ਦੀਆਂ ਖ਼ਬਰਾਂ ਨੂੰ "ਫਰਜ਼ੀ" ਕਰਾਰ ਦਿੰਦੇ ਹੋਏ ਇਸਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਰਾਹੁਲ ਗਾਂਧੀ ਦੇ ਭਾਰਤ 'ਚ ਚੀਨੀ ਰਾਜਦੂਤ ਨੂੰ ਮਿਲਣ ਦੀਆਂ ਖ਼ਬਰਾਂ ਸਿੱਕਿਮ ਦੇ ਡੋਕਲਾਮ 'ਚ ਚੀਨ-ਭਾਰਤ ਸਰਹੱਦ ਵਿਵਾਦ ਦੇ ਦੌਰਾਨ ਸਾਹਮਣੇ ਆਈਆਂ ਹਨ।
ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਗਿਆ ਹੈ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਥਾਂ ’ਤੇ ਪ੍ਰਧਾਨ ਬਣਾਇਆ ਗਿਆ ਹੈ ਜੋ ਹੁਣ ਪੰਜਾਬ ਦੇ ਮੁੱਖ ਮੰਤਰੀ ਹਨ। ਕਾਂਗਰਸ ਹਾਈ ਕਮਾਂਡ ਨੇ ਇਸ ਨਿਯੁਕਤੀ ਨਾਲ ਸੂਬੇ ਵਿੱਚ ਸਮਾਜਿਕ ਸੰਤੁਲਨ ਕਾਇਮ ਕਰਨ ਦਾ ਯਤਨ ਕੀਤਾ ਹੈ। ਭਾਵੇਂ ਸੂਬੇ ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਹੈ ਪਰ ਉਨ੍ਹਾਂ ਨੂੰ ਢੇਰ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 16 ਮਾਰਚ ਨੂੰ ਸੱਤ ਕੈਬਨਿਟ ਤੇ ਦੋ ਰਾਜ ਮੰਤਰੀਆਂ ਦੀ ਟੀਮ ਸਹੁੰ ਚੁੱਕਣ ਜਾ ਰਹੀ ਹੈ। ਨੰਗਲ ਤੋਂ ਵਿਧਾਇਕ ਰਾਣਾ ਕੇ.ਪੀ. ਸਿੰਘ ਨੂੰ ਸਪੀਕਰ ਬਣਾਉਣ ਦੀ ਤਿਆਰੀ ਹੈ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਤੇ ਹੋਰ ਆਗੂ ਹਿੱਸਾ ਲੈਣਗੇ। ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਆਪਣੇ ਵਜ਼ਾਰਤੀ ਸਾਥੀਆਂ ਦੀ ਸੂਚੀ ਸੌਂਪ ਦਿੱਤੀ ਹੈ। ਇਸ ਸੂਚੀ ਵਿੱਚ ਕਾਂਗਰਸ ਮੀਤ ਪ੍ਰਧਾਨ ਨੇ ਇਕ ਹੋਰ ਨਾਂ ਸ਼ਾਮਲ ਕਰਾਇਆ ਹੈ। ਵਜ਼ਾਰਤ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਨਵਜੋਤ ਸਿੱਧੂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਜਾਂ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾਈ ਪਾਰਟੀਆਂ ਨੂੰ ਟੱਕਰ ਦੇਣ ਲਈ ਖੇਤਰੀ ਆਗੂਆਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਜਿਹਾ ਚਿਹਰਾ ਵੀ ਪੇਸ਼ ਕਰਨਾ ਹੁੰਦਾ ਹੈ, ਜੋ ਉਸ ਸੂਬੇ ਦੇ ਲੋਕਾਂ ਦੀ ਪਛਾਣ ਬਣ ਸਕੇ ਪਰ ‘ਆਪ’ ਅਜਿਹਾ ਨਹੀਂ ਕਰ ਸਕੀ। ਕੈਪਟਨ ਨੇ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਮਿਲ ਕੇ ਸੂਬੇ ਦੇ ਵਿਕਾਸ ਵਾਸਤੇ ਵੱਖ-ਵੱਖ ਪ੍ਰਾਜੈਕਟਾਂ ’ਤੇ ਚਰਚਾ ਕਰਨ ਦੀ ਗੱਲ ਆਖੀ।
ਆਮ ਆਦਮੀ ਪਾਰਟੀ ਦੇ ਮਜੀਠਾ ਤੋਂ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਜੀਠਾ ਵਿਖੇ ਕਾਂਗਰਸ ਰੈਲੀ ਦੌਰਾਨ ਬਿਕਰਮ ਮਜੀਠੀਆ ਦਾ ਨਾਮ ਇਕ ਵਾਰ ਵੀ ਨਾ ਲੈਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਤੋਂ ਕਾਂਗਰਸੀਆਂ ਅਤੇ ਅਕਾਲੀਆਂ ਦੀ ਮਿਲੀਭੁਗਤ ਜਗਜਾਹਿਰ ਹੁੰਦੀ ਹੈ।
ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਆਪਣੀ ਮਜੀਠਾ ਰੈਲੀ ਵਿਚ ਸਪੱਸ਼ਟ ਕੀਤਾ ਕਿ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਹੀ ਪਾਰਟੀ ਵਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹਨ।
« Previous Page — Next Page »