ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 'ਅਸ਼ੀਰਵਾਦ' ਲੈਣ ਸ਼ਨੀਵਾਰ ਦੀ ਰਾਤ ਡੇਰਾ ਰਾਧਾ ਸਵਾਮੀ ਬਿਆਸ ਪਹੁੰਚੇ।
ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਪੰਜਾਬ ਦੇ ਸਮੱਰਥਨ ਦੀ ਹਿੰਮਤ ਕਿਉਂ ਨਹੀਂ ਦਿਖਾਈ ਜਦਕਿ ਉਸਦੀ ਪਾਰਟੀ ਦੀ ਪੰਜਾਬ ਇਕਾਈ ਨੇ ਇਸ ਸਬੰਧੀ ਵਿਧਾਨ ਸਭਾ ਵਿਚ ਲਿਆਂਦੇ ਬਿਲ ਦਾ ਸਮੱਰਥਨ ਕੀਤਾ ਹੈ ਅਤੇ ਨਹਿਰ ਨਾ ਬਣਨ ਦੇ ਹੱਕ ਵਿਚ ਹੈ।
ਪੰਜਾਬ ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਲਈ ਬਦਨਾਮ ਕਰਨ ਵਾਲੇ ਰਾਹੁਲ ਗਾਂਧੀ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ ਹਨ ਅਤੇ ਉਨ੍ਹਾਂ ਨੇ ਅਜਿਹੀ ਸੋਚ ਦੇ ਪ੍ਰਗਟਾਅ ਸਦਕਾ ਕਾਂਗਰਸ ਦੇ ਮੁੱਢ ਕਦੀਮ ਤੋਂ ਪੰਜਾਬ ਤੇ ਸਿੱਖ ਵਿਰੋਧੀ ਹੋਣ ਦਾ ਸਬੂਤ ਪੇਸ਼ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਵਾਕਈ ਕਹਿੰਦੇ ਹਨ ਕਿ ਪੰਜਾਬ ਵਿਚ ਨਸ਼ਾ ਬਹੁਤ ਹੈ ਤਾਂ ਉਹ ਪਹਿਲਾਂ ਯੂਥ ਕਾਂਗਰਸ ਦੇ ਨੇਤਾਵਾਂ ਦਾ ਡੋਪ ਟੈਸਟ ਕਰਵਾ ਲੈਣ ਅਤੇ ਜੇਕਰ ਉਨ੍ਹਾਂ ਵਿਚੋਂ ਨਸ਼ੇੜੀ ਨਿਕਲੇ ਤਾਂ ਸਮਝ ਲਓ ਕਿ ਪੰਜਾਬ ਵਿਚ ਨਸ਼ਾ ਹੈ।
ਦਿੱਲੀ ਦੀ ਜਾਵਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਖਿਲਾਫ ਦੇਸ਼ ਧਰੋਹ ਦੇ ਪਰਚੇ ਦਰਜ਼ ਹੋਣ ਤੋਂ ਬਾਅਦ ਉਠੇ ਵਿਵਾਦ ਦਰਮਿਆਨ ਹੁਣ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਾਕਪਾ ਦੇ ਸਕੱਤਰ ਸੀਤਾਰਾਮ ਯੇਚੁਰੀ ਸਮੇਤ 9 ਲੋਕਾਂ 'ਤੇ ਦੇਸ਼ ਧ੍ਰੋਹ ਦਾ ਕੇਸ ਦਰਜ ਦੀਆਂ ਖ਼ਬਰਾਂ ਮਿਲੀਆਂ ਹਨ।
ਪੰਜਾਬ ਵਿੱਚ ਇਹ ਸਮਾਂ ਸਿਆਸੀ ਅਦਲਾ ਬਦਲੀ ਦਾ ਚੱਲ ਰਿਹਾ ਹੈ। ਇਸ ਦੇ ਚਲਦਿਆਂ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਅੱਡ ਹੋ ਕੇ ਵੱਖਰੀ ਪਾਰਟੀ ਪੀ.ਪੀ.ਪੀ ਬਣਾਉਣ ਵਾਲੇ ਮਨਪ੍ਰੀਤ ਬਾਦਲ, ਜੋ ਕਿ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਵੀ ਹਨ ਕਾਂਗਰਸ ਪਾਰਟੀ ਦਾ ਹੱਥ ਫੜਨ ਜਾ ਰਹੇ ਹਨ।
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਾਏ ਗਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂ-ਟਿਊਬ ਜਰੀਏ ਪ੍ਰਧਾਨਗੀ ਦੇ ਐਲਾਨ ਤੋਂ ਬਾਅਦ ਪੰਜਾਬ ਵਾਸੀਆਂ ਦੇ ਨਾ ਪਹਿਲਾ ਸੁਨੇਹਾ ਜਾਰੀ ਕੀਤਾ ਗਿਆ ਹੈ।ਵੀਡੀਓ ਵਿੱਚ ਕੈਪਟਨ ਨੇ ਪ੍ਰਧਾਨਗੀ ਦੇਣ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ।
ਨਵੀਂ ਦਿੱਲੀ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਤੇ ਗੰਭੀਰ ਅਰੋਪ ਲਗਾਏ ਗਏ ਹਨ।ਅੱਜ ਦੀ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਕਾਂਗਰਸ ਦੀ ਬੋਲੀ ਬੋਲਦੇ ਨਜਰ ਆਏ ਤੇ ਉਨ੍ਹਾਂ ਅਸਿੱਧੇ ਢੰਗ ਨਾਲ ਪੰਥਕ ਧਿਰਾਂ ਨੂੰ ਅੱਤਵਾਦੀ ਕਹਿ ਦਿੱਤਾ।
ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਏ ਦੋ ਸਿੰਘਾਂ ਦੇ ਪਰਵਿਾਰਾਂ ਨਾਲ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮੁਲਾਕਾਤ ਕੀਤੀ ।
ਚੰਡੀਗੜ੍ਹ: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿੱਚ ਵਿਵਾਦ ਦਾ ਕਾਰਨ ਬਣੇ ਆ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਨਵੇਂ ਨਾਮ ਦਾ ਐਲਾਨ ਹੋਣ ਦੀਆਂ ਸੰਭਾਵਨਾਵਾਂ ਨਜਰ ਆ ਰਹੀਆਂ ਹਨ।ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕਰਨਗੇ।
ਕਰਜ਼ੇ ਦੇ ਭਾਰ ਹੇਠ ਦੱਬਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਇਸ ਜ਼ਿਲ੍ਹੇ ਦੇ ਪਿੰਡ ਦਾਦੂਮਾਜਰਾ ਦੇ ਕਿਸਾਨ ਸੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਜ ਸਵੇਰੇ 8.45 ਵਜੇ ਪਿੰਡ ਦਾਦੂਮਾਜਰਾ ਵਿਚ ਉਨ੍ਹਾਂ ਦੇ ਘਰ ਪਹੁੰਚੇ ।
« Previous Page — Next Page »