ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵਿਰੁੱਧ ਪੰਚਕੁਲਾ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਦੋ ਕੇਸਾਂ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਡੇਰਾ ਮੁਖੀ ਜੋ ਬਲਾਤਕਾਰ ਦੇ ਮਾਮਲੇ ਵਿੱਚ ਸੁਨਾਰੀਆ ਜ਼ੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ, ਨੇ ਸ਼ਨੀਵਾਰ (16 ਸਤੰਬਰ) ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਪੰਚਕੁਲਾ ਸਥਿਤ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਅਖ਼ਬਾਰ ‘ਪੂਰਾ ਸੱਚ’ ਦੇ ਮਾਲਕ ਅਤੇ ਸੰਪਾਦਕ ਰਾਮਚੰਦਰ ਛਤਰਪਤੀ ਦੇ ਕਤਲ ਅਤੇ ਡੇਰਾ ਸਿਰਸਾ ਦੇ ਮੈਨੇਜਰ ਰਣਜੀਤ ਦੇ ਕਤਲ ਕੇਸ ਦੀ ਸ਼ਨੀਵਾਰ ਨੂੰ ਸੁਣਵਾਈ ਹੋਈ। ਛਤਰਪਤੀ ਨੇ ਡੇਰਾ ਮੁਖੀ ਵੱਲੋਂ ਬਲਾਤਕਾਰ ਦਾ ਸ਼ਿਕਾਰ ਬਣਾਈ ਲੜਕੀ ਦਾ ਪੱਤਰ ਆਪਣੇ ਅਖ਼ਬਾਰ ਵਿੱਚ ਸਭ ਤੋਂ ਪਹਿਲਾਂ ਛਾਪਿਆ ਸੀ।
ਸਾਧਣੀ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ 20 ਸਾਲ ਦੀ ਸਜ਼ਾ ਕੱਟ ਰਹੇ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮਿਲਣ ਤਿੰਨ ਹਫ਼ਤਿਆਂ ਬਾਅਦ ਪਹਿਲੀ ਵਾਰ ਉਸ ਦੇ ਪਰਿਵਾਰਕ ਮੈਂਬਰਾਂ ਦੇ ਤੌਰ 'ਤੇ ਉਸ ਦੀ ਮਾਂ ਨਸੀਬ ਕੌਰ ਸੁਨਾਰੀਆ ਜੇਲ੍ਹ ਪਹੁੰਚੀ। ਨਸੀਬ ਕੌਰ ਸ਼ਾਮ ਕਰੀਬ 4 ਵਜੇ ਰਾਮ ਰਹੀਮ ਨੂੰ ਮਿਲਣ ਤੋਂ ਬਾਅਦ ਵਾਪਸ ਚਲੀ ਗਈ। ਜੇਲ੍ਹ 'ਚ ਨਸੀਬ ਕੌਰ ਨੇ ਕਰੀਬ 50 ਮਿੰਟ ਬਿਤਾਏ, ਪਰ ਰਾਮ ਰਹੀਮ ਨਾਲ ਉਸ ਦੀ ਮੁਲਾਕਾਤ ਸਿਰਫ਼ 20 ਮਿੰਟ ਹੀ ਹੋ ਸਕੀ।
ਪਿਛਲੇ 15 ਸਾਲਾਂ ਤੋਂ ਆਪਣੇ ਪੱਤਰਕਾਰ ਪਿਤਾ ਰਾਮ ਚੰਦਰ ਛਤਰਪਤੀ ਦੇ ਕਤਲ ਮਾਮਲੇ ਵਿੱਚ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਵਿਰੁੱਧ ਕਾਨੂੰਨੀ ਲੜਾਈ ਲੜਦੇ ਆ ਰਹੇ ਪੱਤਰਕਾਰ ਅੰਸ਼ੁਲ ਛਤਰਪਤੀ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਉਨ੍ਹਾਂ ਦੇ ਪਿਤਾ ਦੇ ਕੇਸ ਨੂੰ ਖ਼ਤਮ ਕਰਵਾਉਣ ਲਈ ਸੀਬੀਆਈ ’ਤੇ ਦਬਾਅ ਪੁਆਉਂਦੇ ਰਹੇ ਹਨ।
ਪੰਚਕੁਲਾ ਦੀ ਸਪੈਸ਼ਲ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦਾ ਦੋਸ਼ੀ ਕਰਾਰ ਦਿੱਤਾ ਹੈ। ਸਾਲ 2002 'ਚ ਇਸ ਬਲਾਤਕਾਰ ਦੀ ਜਾਣਕਾਰੀ ਪੱਤਰਕਾਰ ਰਾਮਚੰਦ ਛਤਰਪਤੀ ਨੇ ਪਹਿਲੀ ਵਾਰ ਦਿੱਤੀ ਸੀ।