ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਲਾਗੂ ਕਰਨ ਲਈ ਵਿਦਿਆਰਥੀਆਂ ਵੱਲੋਂ ਕੀਤੀ ਜਾ ਰਹੀ ਸਰਗਰਮੀ ਅਦਾਰੇ ਦੇ ਅਕਾਦਮਿਕ ਅਤੇ ਪ੍ਰਸ਼ਾਸਨਿਕ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਸਰਕਾਰ ਅਤੇ ਖਬਰਖਾਨੇ ਨੇ ਇਹਨਾਂ ਕਤਲੇਆਮਾਂ ਨੂੰ “ਦਿੱਲੀ ਦੰਗਿਆਂ” ਦਾ ਨਾਂ ਦਿੱਤਾ ਜਿਸ ਰਾਹੀਂ ਦੋ ਪ੍ਰਭਾਵ ਸਿਰਜਣ ਦੀ ਕੋਸ਼ਿਸ਼ ਕੀਤੀ ਗਈ ਕਿ ਇਕ ਤਾਂ ਇਹ ‘ਦੰਗੇ’ ਸਨ ਤੇ ਦੂਜਾ ਕਿ ਇਹ ਦਿੱਲੀ ਤੱਕ ਸੀਮਤ ਸਨ। ਹੁਣ ਨਵੀਂ ਆਈ ਕਿਤਾਬ ‘ਸਿੱਖ ਨਸਲਕੁਸ਼ੀ ੧੯੮੪: ਅੱਖੀਂ ਡਿੱਠੇ ਹਾਲ, ਸਿਧਾਂਤਕ ਪੜਚੋਲ ਅਤੇ ਦਸਤਾਵੇਜ਼’ ਇਸ ਸਰਕਾਰੀ ਬਿਰਤਾਂਤ ਨੂੰ ਤੱਥਾਂ ਸਹਿਤ ਤੋੜਦੀ ਹੈ।