Tag Archive "ranjit-murder-case-sirsa"

ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਨੂੰ ਰਣਜੀਤ ਕਤਲ ਕੇਸ ਵਿਚ ਮੁੜ ਬਿਆਨ ਦੇਣ ਦੀ ਪ੍ਰਵਾਨਗੀ ਮਿਲੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ...

ਖੱਟਾ ਸਿੰਘ ਵੱਲੋਂ ਮੁੜ ਗਵਾਹੀ ਦੇਣ ਲਈ ਲਾਈ ਗਈ ਅਰਜ਼ੀ; ਦੋਵੇਂ ਕਤਲ ਕੇਸ ਵੱਖੋ-ਵੱਖ ਚੱਲਣਗੇ

ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵਿਰੁੱਧ ਪੰਚਕੁਲਾ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਦੋ ਕੇਸਾਂ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਡੇਰਾ ਮੁਖੀ ਜੋ ਬਲਾਤਕਾਰ ਦੇ ਮਾਮਲੇ ਵਿੱਚ ਸੁਨਾਰੀਆ ਜ਼ੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ, ਨੇ ਸ਼ਨੀਵਾਰ (16 ਸਤੰਬਰ) ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਪੰਚਕੁਲਾ ਸਥਿਤ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਅਖ਼ਬਾਰ ‘ਪੂਰਾ ਸੱਚ’ ਦੇ ਮਾਲਕ ਅਤੇ ਸੰਪਾਦਕ ਰਾਮਚੰਦਰ ਛਤਰਪਤੀ ਦੇ ਕਤਲ ਅਤੇ ਡੇਰਾ ਸਿਰਸਾ ਦੇ ਮੈਨੇਜਰ ਰਣਜੀਤ ਦੇ ਕਤਲ ਕੇਸ ਦੀ ਸ਼ਨੀਵਾਰ ਨੂੰ ਸੁਣਵਾਈ ਹੋਈ। ਛਤਰਪਤੀ ਨੇ ਡੇਰਾ ਮੁਖੀ ਵੱਲੋਂ ਬਲਾਤਕਾਰ ਦਾ ਸ਼ਿਕਾਰ ਬਣਾਈ ਲੜਕੀ ਦਾ ਪੱਤਰ ਆਪਣੇ ਅਖ਼ਬਾਰ ਵਿੱਚ ਸਭ ਤੋਂ ਪਹਿਲਾਂ ਛਾਪਿਆ ਸੀ।