ਪੰਜਾਬੀ ਮਾਂ ਬੋਲੀ ਸਤਿਕਾਰ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ(ਕ੍ਰਾਂਤੀਕਾਰੀ)ਦੇ ਸਾਂਝੇ ਯਤਨਾਂ ਦੀ ਅਗਵਾਈ ਕਰਨ ਵਾਲੇ ਆਗੂਆਂ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਲੱਖਾ ਸਿਧਾਣਾ ਨੇ ਕਿਹਾ ਹੈ ਕਿ ਮਾਂ ਬੋਲੀ ਦਾ ਪਾਸਾਰਾ ,ਮਾਂ ਬੋਲੀ ਨੂੰ ਅਮਲੀ ਰੂਪ ਵਿੱਚ ਹਰ ਘਰ ਹਰ ਪਰਿਵਾਰ ਵਲੋਂ ਅਪਣਾਏ ਬਗੈਰ ਅਸੰਭਵ ਹੈ ।ਬਾਬਾ ਹਰਦੀਪ ਸਿੰਘ ਮਹਿਰਾਜ ,ਲੱਖਾ ਸਿਧਾਣਾ ,ਅੱਜ ਇਥੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਾਰਚ ਦੇ ਅਗਲੇੇ ਪੜਾਅ ਦੀ ਆਰੰਭਤਾ ਦੀ ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ,ਰਾਜਸਥਾਨ ਤੇ ਹਿਮਾਚਲ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ ਤੇ ਨਿੱਜੀ ਸੰਸਥਾਵਾਂ ਵੀ ਸਾਰਾ ਕਾਰੋਬਾਰ ਹਿੰਦੀ ,ਹਰਿਆਣਵੀ ਜਾਂ ਹਿਮਾਚਲੀ ਭਾਸ਼ਾ ਦੀ ਅਗਵਾਈ ਅਤੇ ਵਿੱਚ ਕਰ ਰਹੀਆਂ ਹਨ
ਅੰਮ੍ਰਿਤਸਰ: ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੀ ਅਗਵਾਈ ‘ਚ ਪੰਥ ਦਰਦੀ ਸਿੱਖ ਨੌਜਵਾਨਾਂ ਦੀ ਹੋਈ ਇਕੱਤਰਤਾ ਦੌਰਾਨ ਨਾਨਕ ਸ਼ਾਹ ...
ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਅਰੰਭੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਭਾਈ ਗੁਰਜੀਤ ਸਿੰਘ ਝੋਕ ਹਰੀਹਰ ਦੀ ਅਗਵਾਈ ਵਿੱਚ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਖ਼ਾਲਸਾ ਕਾਲਜ ਯੂਨਿਟ ਦੇ ਪ੍ਰਧਾਨ ਰਹੇ ਭਾਈ ਗੁਰਸਾਹਿਬ ਸਿੰਘ ਮੰਡਿਆਲਾ ਭਾਈ ਇੰਦਰਪਾਲ ਸਿੰਘ ਖ਼ਾਲਸਾ ਦਾ 27ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਗ੍ਰਹਿ ਵਿਖੇ ਪਿੰਡ ਮੰਡਿਆਲਾ, ਨੇੜੇ ਚੱਬਾ, ਜਿਲ੍ਹਾ ਸ੍ਰੀ ਅੰਮ੍ਰਿਤਸਰ ਵਿੱਚ ਮਨਾਇਆ ਗਿਆ।
ਸਿੱਖ ਜਥੇਬੰਦੀਆਂ ਵਲੋਂ ਅੰਮ੍ਰਿਤਸਰ-ਜਲੰਧਰ ਹਾਈਵੇ ਸਥਿਤ ਸਵਾਗਤੀ ਗੇਟ ਦੇ ਬਿਲਕੁਲ ਨੇੜੇ ਖੁੱਲ੍ਹੇ ਇਕ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾਉਣ ਲਈ ਅੱਜ (9 ਦਸੰਬਰ) ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਕੇ ਮੰਗ ਕੀਤੀ ਗਈ ਕਿ ਛੇਤੀ ਹੀ ਉਸ ਠੇਕੇ ਨੂੰ ਬੰਦ ਕਰਵਾਇਆ ਜਾਵੇ ਕਿਉਂਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਇਸ ਨਾਲ ਠੇਸ ਪੁੱਜ ਰਹੀ ਹੈ ਅਤੇ ਦਰਬਾਰ ਸਾਹਿਬ ਦੇ ਦਰਸ਼ਨ ਨੂੰ ਆਉਣ ਵਾਲੀਆਂ ਸੰਗਤਾਂ ਨੂੰ ਸਵਾਗਤੀ ਗੇਟ ਤੋਂ ਪਹਿਲਾਂ ਹੀ ਸ਼ਰਾਬ ਦਾ ਠੇਕਾ ਨਜ਼ਰ ਆਉਂਦਾ ਹੈ।
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਨੇ ਇਕ ਲਿਖਤੀ ਬਿਆਨ ਵਿੱਚ ਦੱਸਿਆ ਕਿ ਸਿੱਖ ਕੌਮ ਦੇ ਪੁਰਾਤਨ ਅਤੇ ਵਰਤਮਾਨ ਸਮੇਂ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਯਾਦ ਚ ਸ਼ਹੀਦੀ ਸਮਾਗਮ ਮਿਤੀ 6 ਦਸੰਬਰ ਨੂੰ ਗੁਰਦੁਆਰਾ ਬਾਬਾ ਸਾਵਣ ਮੱਲ, ਪਿੰਡ ਛੱਜਲਵੱਡੀ, ਨੇੜੇ ਟਾਂਗਰਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ ਤੇ ਕਥਾਵਾਚਕ ਹਰਿ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਇਤਿਹਾਸਕ ਜਲ੍ਹਿਆਂਵਾਲਾ ਬਾਗ਼ ਦੇ ਮੁਖ ਦਰਵਾਜ਼ੇ ਅਤੇ ਅੰਦਰ ਲਾਏ ਗਏ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਤੀਸਰਾ ਦਰਜਾ ਦੇਣ 'ਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਰੋਸ ਪ੍ਰਗਟਾਉਂਦਿਆਂ ਹੱਥਾਂ ਵਿੱਚ ਬੈਨਰ ਫੜ੍ਹਕੇ ਪੰਜਾਬੀ ਨੂੰ ਅੱਵਲ ਥਾਂ ਦੇਣ ਲਈ ਮੁਹਿੰਮ ਚਲਾਈ। ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜ਼ਿਲ੍ਹਾ ਪ੍ਰਧਾਨ ਗਿਆਨੀ ਸਿਮਰਨਜੀਤ ਸਿੰਘ ਦੀ ਅਗਵਾਈ 'ਚ ਜਥੇਬੰਦੀ ਦੇ ਨੌਜਵਾਨਾਂ ਨੇ ਆਪਣਾ ਰੋਸ ਪ੍ਰਗਟ ਕੀਤਾ।
ਮੰਗਲਵਾਰ ਦੀ ਦੇਰ ਰਾਤ ਨੂੰ ਪੁਲਿਸ ਨੇ ਸਿੱਖ ਨੌਜਵਾਨ ਦਲਜੀਤ ਸਿੰਘ ਉਰਫ਼ ਬੌਬੀ ਨੂੰ ਸੀ.ਆਈ.ਏ. ਸਟਾਫ ਮਾਲ ਮੰਡੀ ਤੋਂ ਰਿਹਾਅ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਪਹਿਲਾਂ ਵੀ ਦਲਜੀਤ ਸਿੰਘ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ, ਜਦੋਂ ਦਲਜੀਤ ਸਿੰਘ ਆਪਣੇ ਇਕ ਪੁਰਾਣੇ "ਦੇਸ਼ ਧ੍ਰੋਹ" ਦੇ ਕੇਸ 'ਚ ਕਚਹਿਰੀ ਤਰੀਕ ਭੁਗਤਣ ਕਸ਼ਮੀਰ ਤੋਂ ਵਾਪਸ ਆਇਆ ਤਾਂ ਅਗਲੇ ਹੀ ਦਿਨ ਸੀ.ਅਾਈ.ਏ. ਸਟਾਫ਼ ਗੁਰਦਾਸਪੁਰ ਨੇ ਪਿੰਡ ਘੁੱਲਾ ਤੋਂ ਸ਼ਾਮ 7 ਵਜੇ ਕਿਸੇ ਰਿਸ਼ਤੇਦਾਰ ਦੇ ਘਰੋਂ ਦਲਜੀਤ ਸਿੰਘ ਨੂੰ ਚੁੱਕ ਲਿਆ, ਚੁੱਕ ਕੇ ਕਿੱਥੇ ਲੈ ਗਏ ਇਸ ਬਾਰੇ ਚਾਰ ਦਿਨ ਵੱਖ-ਵੱਖ ਥਾਣਿਆਂ 'ਚ ਖੱਜਲ-ਖੁਆਰ ਹੋਣ ਤੋਂ ਬਾਅਦ ਵੀ ਮਾਪਿਆਂ ਨੂੰ ਕੁੱਝ ਪਤਾ ਨਹੀਂ ਸੀ ਲੱਗ ਰਿਹਾ।
ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਸਿੱਖ ਨੌਜਵਾਨ ਦਲਜੀਤ ਸਿੰਘ ਬੋਬੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਰੀ ਬਿਆਨ 'ਚ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਆਪਣੇ ਇਕ ਪੁਰਾਣੇ "ਦੇਸ਼ ਧ੍ਰੋਹ" ਦੇ ਕੇਸ 'ਚ ਕਚਹਿਰੀ ਤਰੀਕ ਭੁਗਤਣ ਕਸ਼ਮੀਰ ਤੋਂ ਵਾਪਸ ਆਇਆ ਤਾਂ ਅਗਲੇ ਹੀ ਦਿਨ ਸੀ.ਆਈ.ਏ. ਸਟਾਫ ਨੇ ਪਿੰਡ ਭੁੱਲਾ ਤੋਂ ਸ਼ਾਮ 7 ਵਜੇ ਕਿਸੇ ਰਿਸ਼ਤੇਦਾਰ ਦੇ ਘਰੋਂ ਦਲਜੀਤ ਸਿੰਘ ਨੂੰ ਚੁੱਕ ਲਿਆ। ਪੁਲਿਸ ਦੇ ਚੁੱਕ ਕੇ ਲਿਜਾਣ ਤੋਂ ਬਾਅਦ ਦਲਜੀਤ ਸਿੰਘ ਕਿੱਥੇ ਹੈ ਹਾਲੇ ਤਕ ਪਤਾ ਨਹੀਂ ਲੱਗ ਸਕਿਆ।
ਮੌਜੂਦਾ ਸਿੱਖ ਸੰਘਰਸ਼ ਚ ਸ਼ਹਾਦਤ ਹਾਸਲ ਕਰਨ ਵਾਲੇ ਬੱਬਰ ਖ਼ਾਲਸਾ ਦੇ ਜੁਝਾਰੂ ਯੋਧੇ ਸ਼ਹੀਦ ਭਾਈ ਵੀਰ ਸਿੰਘ ਉਰਫ ਕਾਹਲੋਂ ਪ੍ਰਧਾਨ ਦਾ 29ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਪਿੰਡ ਮਹਿਮਾ ਪੰਡੋਰੀ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਨਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ ਤੇ ਪ੍ਰਚਾਰਕਾਂ ਨੇ ਗੁਰਬਾਣੀ ਅਤੇ ਸਿੱਖ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਸਿੱਖ ਨੌਜਵਾਨਾਂ ਦੀ ਜਥੇਬੰਦੀ ਸਿੱਖ ਯੂਥ ਸੇਵਾ ਦਲ ਵਲੋਂ ਤਰਨ ਤਾਰਨ 'ਚ ਗੁਰਬਾਣੀ ਅਦਬ ਸਤਿਕਾਰ ਮਾਰਚ ਕੱਢਿਆ ਗਿਆ। ਇਸ ਮਾਰਚ 'ਚ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਨੇ ਵੀ ਹਿੱਸਾ ਲਿਆ। ਦਰਬਾਰ ਸਾਹਿਬ, ਤਰਨਤਾਰਨ ਸਰਾਂ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਏ ਗੁਰਬਾਣੀ ਅਦਬ ਸਤਿਕਾਰ ਮਾਰਚ ਦੀ ਅਗਵਾਈ ਸਿੱਖ ਯੂਥ ਸੇਵਾ ਦਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਗੋਪਾਲਾ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਸਮੇਤ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕੀਤੀ।
Next Page »