ਭਾਰਤੀ ਜਾਂਚ ਏਜੰਸੀ ਐਨ. ਆਈ. ਏ. ਨੇ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੂੰ ਹਿੰਦੂਤਵੀ ਜਥੇਬੰਦੀ ਰਾਸ਼ਟਰੀ ਸਵੈਸੇਵਕ ਸੰਘ (ਆਰ.ਐਸ.ਐਸ.) ਦੇ ਆਗੂ ਰਵਿੰਦਰ ਗੋਸਾਈ ਨੂੰ ਮਾਰਨ ਨਾਲ ਸੰਬੰਧਤ ਮਾਮਲੇ ਵਿੱਚ ਅਦਾਲਤ ਨੂੰ ਤਲਜੀਤ ਸਿੰਘ ਜਿੰਮੀ ਵਿਰੁਧ ਸਬੂਤ ਨਾ ਮਿਲਣ ਕਾਰਨ ਮੁਕਦਮਾ ਖਾਰਜ ਕਰਨ ਲਈ ਕਿਹਾ ਹੈ।
ਪੰਜਾਬ 'ਚ ਆਰ. ਐਸ. ਐਸ. ਆਗੂ ਰਵਿੰਦਰ ਗੁਸਾਈ ਦੇ ਕਤਲ ਦੇ ਮਾਮਲੇ 'ਚ ਹਮਲਾਵਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਬੰਦੇ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੀ ਟੀਮ ਨੇ ਕੱਲ੍ਹ (5 ਦਸੰਬਰ, 2017) ਮੇਰਠ 'ਚੋਂ ਗ੍ਰਿਫਤਾਰ ਕਰ ਲਿਆ ਹੈ। ਗਗਨਦੀਪ ਕਾਲੋਨੀ ਲੁਧਿਆਣਾ ਵਾਸੀ ਰਵਿੰਦਰ ਗੁਸਾਈਂ ਦਾ 17 ਅਕਤੂਬਰ ਨੂੰ ਸਵੇਰੇ ਉਸ ਦੇ ਘਰ ਦੇ ਬਾਹਰ ਦੋ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਨੇ ਕਤਲ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਐਨ. ਆਈ. ਏ. ਨੇ ਦਾਅਵਾ ਕੀਤਾ ਕਿ ਉਸ ਨੇ ਮੇਰਠ ਨਿਵਾਸੀ ਪਾਹਰ ਸਿੰਘ (48) ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਗ੍ਰਿਫਤਾਰ ਹਰਦੀਪ ਸਿੰਘ ਉਰਫ਼ ਸ਼ੇਰਾ ਨੂੰ ਹਥਿਆਰ ਉਪਲੱਭਧ ਕਰਵਾਏ ਸਨ।
ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ 'ਚ ਆਰ.ਐਸ.ਐਸ. ਆਗੂ ਦੇ ਕਤਲ 'ਚ ਵਰਤੇ ਗਏ ਹਥਿਆਰ ਮੁਹੱਈਆ ਕਰਵਾਉਣ ਵਾਲੇ ਨੂੰ ਗ੍ਰਿਫਤਾਰ ਕਰਨ ਗਈ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਤੇ ਉੱਤਰ ਪ੍ਰਦੇਸ਼ ਪੁਲਿਸ ਦੀ ਸਾਂਝੀ ਟੀਮ 'ਤੇ ਗਾਜ਼ੀਆਬਾਦ 'ਚ ਭੀੜ ਵਲੋਂ ਗੋਲੀਆਂ ਚਲਾਉਣ ਤੇ ਪੱਥਰਾਅ ਕਰਨ ਦੀ ਖ਼ਬਰ ਹੈ ਜਿਸ 'ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ।
ਭਾਰਤ ਦੀ ਸਭ ਤੋਂ ਵੱਡੀ ਜਾਂਚ ਏਜੰਸੀ 'ਕੌਮੀ ਜਾਂਚ ਏਜੰਸੀ' (ਐਨ.ਆਈ.ਏ.) ਨੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਅੱਜ (1 ਦਸੰਬਰ, 2017) ਮੋਹਾਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ 'ਚ ਪੇਸ਼ ਕੀਤਾ। ਐਨ.ਆਈ.ਏ. ਵਲੋਂ
ਭਾਰਤ ਦੀ ਸਭ ਤੋਂ ਵੱਡੀ ਜਾਂਚ ਏਜੰਸੀ 'ਕੌਮੀ ਜਾਂਚ ਏਜੰਸੀ' (ਐਨ.ਆਈ.ਏ.) ਨੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਅੱਜ (27 ਨਵੰਬਰ, 2017) ਮੋਹਾਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ 'ਚ ਪੇਸ਼ ਕੀਤਾ। ਐਨ.ਆਈ.ਏ. ਨੇ 12 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਜੱਜ ਅਨਸ਼ੁਲ ਬੇਰੀ ਨੇ 4 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ। ਦੋਵਾਂ ਨੂੰ ਹੁਣ 1 ਦਸੰਬਰ ਨੂੰ ਅਦਾਲਤ 'ਚ ਪੇਸ਼ ਕੀਤਾ ਜਾਏਗਾ।
ਭਾਰਤ ਦੀ ਸਭ ਤੋਂ ਵੱਡੀ ਅਤੇ ਤਾਕਤਵਰ ਜਾਂਚ ਏਜੰਸੀ ਐਨਆਈਏ ਦੀ ਟੀਮ ਵੀਰਵਾਰ ਦੇਰ ਸ਼ਾਮ ਫਤਿਹਗੜ੍ਹ ਸਾਹਿਬ ਜਿੰਮ 'ਚੋਂ ਗ੍ਰਿਫਤਾਰ ਕੀਤੇ ਗਏ ਹਰਦੀਪ ਸਿੰਘ ਉਰਫ਼ ਸ਼ੇਰਾ ਅਤੇ ਲੁਧਿਆਣਾ ਦੇ ਪਿੰਡ ਚੂਹੜਵਾਲ ਤੋਂ ਗ੍ਰਿਫਤਾਰ ਕੀਤੇ ਰਮਨਦੀਪ ਸਿੰਘ ਨੂੰ ਲੈ ਕੇ ਲੁਧਿਆਣਾ ਦੇ ਪੁਰਾਣੇ ਇਲਾਕੇ ਸੁੰਦਰ ਨਗਰ ਪੁੱਜੀ।
ਭਾਰਤ ਦੀ ਸਭ ਤੋਂ ਵੱਡੀ ਜਾਂਚ ਏਜੰਸੀ, ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਬੁੱਧਵਾਰ (22 ਨਵੰਬਰ) ਨੂੰ 5 ਦਿਨਾਂ ਲਈ ਰਿਮਾਂਡ 'ਤੇ ਲਿਆ ਹੈ।
ਲੁਧਿਆਣਾ ਪੁਲਿਸ ਨੇ ਰਮਨਦੀਪ ਸਿੰਘ ਪਿੰਡ ਚੂਹੜਵਾਲ (ਲੁਧਿਆਣਾ) ਅਤੇ ਹਰਦੀਪ ਸਿੰਘ ਸ਼ੇਰਾ (ਫਤਿਹਗੜ੍ਹ ਸਾਹਿਬ) ਨੂੰ ਕੱਲ੍ਹ ਸ਼ਾਮ (18 ਨਵੰਬਰ, 2017) ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਕੇ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ। ਦੋਵਾਂ ਕੁਝ ਕੁਝ ਦਿਨ ਪਹਿਲਾਂ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਲੁਧਿਆਣਾ ਪੁਲਿਸ ਨੇ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਕੱਲ੍ਹ (14 ਨਵੰਬਰ, 2017) ਸ਼ਾਮ 7 ਵਜੇ ਡਿਊਟੀ ਮੈਜਿਸਟ੍ਰੇਟ ਡਾ. ਸੁਸ਼ੀਲ ਬੋਧ ਦੀ ਅਦਾਲਤ 'ਚ ਐਫ.ਆਈ.ਆਰ. ਨੰ: 442/2017 ਆਈ.ਪੀ.ਸੀ. ਦੀ ਧਾਰਾ 304, 34 ਅਤੇ ਅਸਲਾ ਐਕਟ ਦੀ ਧਾਰਾ 25, 27 ਤਹਿਤ ਪੇਸ਼ ਕਰਕੇ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਕਤਲ ਕੇਸ 'ਚ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਲ ਕਰ ਲਿਆ।
ਕਾਨੂੰਨ ਅੱਗੇ ਸਮਾਨਤਾ, ਕਾਨੂੰਨ ਦਾ ਰਾਜ, ਕਾਨੂੰਨ ਸਭ ਲਈ ਇੱਕ, ਨਿਆਂ ਸਭ ਦਾ ਹੱਕ ਆਦਿ, ਆਦਿ ਗੱਲਾਂ ਭਾਰਤੀ ਸੰਵਿਧਾਨ ਵਿਚ ਲਿਖੀਆਂ ਗਈਆਂ ਉਹ ਗੱਲਾਂ ਹਨ ਜੋ ਸੰਵਿਧਾਨ ਦੇ ਲਾਗੂ ਹੋਣ ਦੇ ਕਰੀਬ 67 ਸਾਲਾਂ ਵਿਚ ਵੀ ਲਾਗੂ ਨਹੀਂ ਹੋ ਸਕੀਆਂ ਅਤੇ ਅੱਗੇ ਵੀ ਕੋਈ ਉਮੀਦ ਨਹੀਂ।
Next Page »