ਕਿਸਾਨੀ ਸੰਘਰਸ਼ ਦੇ ਕਰੀਬ ਛੇ ਮਹੀਨੇ ਪੂਰੇ ਹੋ ਚਲੇ ਹਨ। ਉੱਤਰੀ ਭਾਰਤ ਵਿੱਚ ਝੋਨੇ ਦੀ ਬਿਜਾਈ ਦਾ ਮੌਸਮ ਢੁੱਕ ਚੁੱਕਿਆ ਹੈ ਤੇ ਇਸੇ ਨਾਲ ਹੀ ਜਮੀਨੀ ਪਾਣੀ ਨੂੰ ਵੱਡੇ ਪੱਧਰ ਤੇ ਕੱਢ ਕੇ ਵਰਤੋਂ ਦਾ ਦੌਰ ਵੀ ਸ਼ੁਰੂ ਹੋਣ ਲਈ ਤਿਆਰ ਹੈ। ਪੰਜਾਬ ਵਿੱਚ ਫਸਲਾਂ ਖਾਸਕਰ ਝੋਨੇ ਦੀ ਬਿਜਾਈ ਲਈ ਜਮੀਨੀ ਪਾਣੀ ਦੀ ਦੁਰਵਰਤੋਂ ਦੀ ਕਹਾਣੀ ਏਨੀ ਕੁ ਵਾਰ ਤੱਥਾਂ ਸਮੇਤ ਬਿਆਨ ਕੀਤੀ ਜਾ ਚੁੱਕੀ ਹੈ ਕਿ ਉਸ ਦੇ ਮੁੜ ਦੁਹਰਾਉਣ ਦੀ ਕੋਈ ਖਾਸ ਲੋੜ ਬਚੀ ਨਹੀਂ ਰਹਿ ਜਾਂਦੀ।
ਡੇਰਾ ਸਿਰਸਾ ਦੀ ਸਭਾ 'ਚ ਜਾ ਕੇ "ਅਕਾਲੀ ਆਗੂਆਂ" ਵਲੋਂ ਪੰਜਾਬ ਅੰਦਰ ਡੇਰਾ ਮੁਖੀ ਦੇ ਸਮਾਗਮ ਸ਼ੁਰੂ ਕਰਵਾਉਣ ਸਬੰਧੀ ਕੀਤੇ ਵਾਅਦੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ 'ਚ ਡੇਰਾ ਸਿਰਸਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਦਿੱਤੇ ਸਮਰਥਨ 'ਤੇ ਅਖੰਡ ਕੀਰਤਨੀ ਜਥੇ ਨੇ ਸਖ਼ਤ ਪ੍ਰਤੀਕਰਮ ਦਿੱਤਾ ਹੈ।
ਅਖੰਡ ਕੀਰਤਨੀ ਜਥੇ ਨੇ ਸਿਆਸੀ ਆਗੂਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਬਿਆਨਬਾਜ਼ੀਆਂ ਵਿਚ ਜਾਂ ਸਿਆਸੀ ਮੁਫ਼ਾਦਾਂ ਲਈ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਪਰੰਪਰਾਵਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਤੋਂ ਬਾਜ਼ ਆਉਣ।
ਅਖੰਡ ਕੀਰਤਨੀ ਜਥੇ ਵੱਲੋਂ ਅੱਜ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਂਦੇ ਰਹੇ ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਇਕ ਇਕੱਤਰਤਾ ਧਰਮਕੋਟ ਵਿਚ ਹੋਈ, ਜਿਸ ਵਿਚ ਅਜੋਕੇ ਪੰਥਕ ਹਾਲਾਤਾਂ ਅਤੇ ਪੰਜਾਬ ਦੀ ਵਰਤਮਾਨ ਧਾਰਮਿਕ, ਸਮਾਜਿਕ, ਅਤੇ ਰਾਜਨੀਤਕ ਦਸ਼ਾ ਬਾਰੇ ਗੰਭੀਰ ਵਿਚਾਰ ਚਰਚਾ ਹੋਈਆਂ।