ਉੱਤਰੀ ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਬੀਤੇ ਕੁੱਝ ਦਿਨਾਂ ਤੋਂ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਵਿਰੁੱਧ ਹੋ ਰਹੇ ਸ਼ਾਂਤਮਈ ਵਿਖਾਵਿਆਂ ਬਾਰੇ ਅਚਾਨਕ ਹਿੰਸਾ ਦੀ ਸਥਿੱਤੀ ਬਣ ਜਾਣੀ ਬੇਹੱਦ ਅਫ਼ਸੋਸਨਾਕ ਤੇ ਖੌਫਨਾਕ ਗੱਲ ਹੈ।
ਦਿੱਲੀ ਯੂਨੀਵਰਸਿਟੀ ’ਚ ਇਤਿਹਾਸ ਦੇ ਸਾਬਕਾ ਪ੍ਰੋਫ਼ੈਸਰ ਕੇ. ਐਮ. ਸ੍ਰੀਮਾਲੀ ਨੇ ਕਿਹਾ ਹੈ ਕਿ ਇਤਿਹਾਸ ਨੂੰ ਤੋੜ-ਮਰੋੜ ਅਤੇ ਘੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਵੱਖਰੀ ਕਿਸਮ ਦੀ ਦਹਿਸ਼ਤਗਰਦੀ ਹੈ। ਉਨ੍ਹਾਂ ਮੁਲਕ ’ਚ ਦਲੀਲ ਅਤੇ ਬਹਿਸ ਦੇ ਸੁੰਗੜ ਰਹੇ ਘੇਰੇ ’ਤੇ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਆਰਐਸਐਸ-ਭਾਜਪਾ ਦੇ ਇਕਲੌਤੇ ਏਜੰਡੇ ਪਿੱਛੇ ਇਤਿਹਾਸ ਨੂੰ ਮੁੜ ਤੋਂ ਲਿਖ ਕੇ ਹਿੰਦੂ ਰਾਸ਼ਟਰ ਬਣਾਉਣ ਦੀ ਕੋਸ਼ਿਸ਼ ਹੈ ਜਿਥੇ ਘੱਟ ਗਿਣਤੀਆਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਂਗ ਵਤੀਰਾ ਅਪਣਾਇਆ ਜਾਵੇਗਾ।
ਹਿੰਦੂਤਵੀਆਂ ਵੱਲੋਂ ਭਾਰਤ ਵਿੱਚ ਰਹਿ ਰਹੀਆਂ ਘੱਟ ਗਿਣਤੀ ਕੌਮਾਂ ਖਿਲਾਫ ਐਲਾਨੀਆਂ ਜੰਗ ਹਰ ਦਿਨ ਬੱਖਦੀ ਜਾ ਰਹੀ ਹੈ। ਬਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਹਰ ਨਵੇਂ ਦਿਨ ਘੱਟ ਗਿਣਤੀਆਂ ਨੂੰ ਹਿੰਦੂ ਕਹਿਕੇ ਜਾਂ ਹਿੰਦੂ ਧਰਮ ਵਿੱਚ ਸ਼ਾਮਲ ਕਰਨ ਦੇ ਐਲਾਨ ਕਰਕੇ ਸ਼ਰੇਆਮ ਜ਼ਲੀਲ ਕੀਤਾ ਜਾ ਰਿਹਾ ਹੈ।