ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇੱਕ ਪ੍ਰੈੱਸ ਬਿਆਨ ਵਿੱਚ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦਰਮਿਆਨ ਹਰਿਆਣਾ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਂਗਰਸ ਦੀ ਮੱਦਦ ਕਰਨ 'ਤੇ ਇਤਰਾਜ਼ ਉਠਾਉਦਿਆਂ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ ਨੂੰ ਸਿੱਖਾਂ ਦੀ ਦੁਸ਼ਮਣ ਕਾਂਗਰਸ ਪਾਰਟੀ ਦੀ ਮੱਦਦ ਨਾ ਕਰਨ ਬਾਰੇ ਜਰੂਰ ਵਿਚਾਰ ਕਰਨਾ ਚਾਹੀਦਾ ਹੈ।
ਨਵੀ ਬਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆ ਰਹੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਦੀ ਹਮਾੲਤਿ ਕਰਨ ਦੇ ਮੁੱਦੇ 'ਤੇ ਤਰੇੜਾਂ ਆ ਗਈਆਂ ਹਨ।ਹਰਿਆਣਾ ਗੁਰਦੁਆਰਾ ਕਮੇਟੀ ਦੇ ਮੱਖੀ ਅਗੂਆਂ ਨੇ ਇਨ੍ਹਾਂ ਚੋਣਾਂ ਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ, ਪਰ ਮੀਡੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਕਮੇਟੀ 'ਚ ਇਸ ਮਸਲੇ 'ਤੇ ਬਗਾਵਤੀ ਸੁਰ ਊਭੱਰਦੇ ਨਜ਼ਰ ਆ ਰਹੇ ਹਨ।
ਵੱਖਰੀ ਹਰਿਆਣਾ ਕਮੇਟੀ ਅਤੇ ਸ਼ਰੋਮਣੀ ਕਮੇਟੀ ਅੰਮ੍ਰਿਤਸਰ ਵਿਚਕਾਰ ਹਰਿਆਣਾ ਦੇ ਗੁਰਦੁਆਰਾ ਸਹਿਬਾਨ ਦੀ ਸੇਵਾ ਸੰਭਾਲ ਲਈ ਚੱਲ ਰਹੇ ਵਿਵਾਦ ਦੇ ਹੱਲ ਲਈ ਪੰਜ ਮੈਂਬਰੀ ਸਿੱਖ ਵਿਦਵਾਨਾਂ ਦੀ ਕਮੇਟੀ ਬਣਾਉਣ ਦੀ ਤਜ਼ਵੀਜ ਬਾਦਲ ਦਲ ਦੀ ਲੀਡਰਸ਼ਿਪ ਵੱਲੋਂ ਹਰਿਆਣਾ ਕਮੇਟੀ ਦੇ ਸੇਵਾ ਸੰਭਾਲ ਮੋਰਚੇ ਨੂੰ ਫੇਲ੍ਹ ਕਰਨ ਦੇ ਉਦੇਸ਼ ਨਾਲ ਪੇਸ਼ ਕੀਤੀ ਸੀ।
ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਬਣਾਉਣ ਤੋਂ ਬਾਅਦ ਅੱਜ ਕਮੇਟੀ ਪਹਿਲੀ ਬੈਠਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਬਣੀ ਐਡਹਾਕ ਕਮੇਟੀ ਦੀ ਪਹਿਲੀ ਬੈਠਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ੂਰੀ ਵਿੱਚ ਡੇਰਾ ਬਾਬਾ ਚਰਨ ਸਿੰਘ ਕਾਰ ਸੇਵਾ ਕੁਰੂਕਸ਼ੇਤਰ 'ਚ ਹੋਈ ਜਿਸ 'ਚ ਕਮੇਟੀ ਦੇ 5 ਅਹੁਦੇਦਾਰਾਂ ਸਮੇਤ 11 ਮੈਂਬਰੀ ਕਾਰਜਕਾਰਣੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਲਈ ਬਣਾਈ ਗਈ ਐਡਹਾਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਅਤੇਹਰਿਆਣਾ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੂੰ ਸਿੱਖ ਪੰਥ ‘ਚੋਂ ਛੇਕਣ ਦਾ ਹੁਕਮ ਜਾਰੀ ਕੀਤਾ ਹੈ।
ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਸ੍ਰ. ਦੀਦਾਰ ਸਿੰਘ ਨਲਵੀ ਅਤੇ ਜਗਦੀਸ਼ ਸਿੰਘ ਝੀਡਾ ਗਰੁੱਪ ਇਕੱਠੇ ਹੋ ਗਏ ਹਨ ਅਤੇ ਅਗਲੀ ਰਣਨੀਤੀ ਉਲੀਕਣ ਬਾਰੇ 6 ਜੁਲਾਈ ਨੂੰ ਕੈਥਲ ਵਿਚ ਰਾਜ ਭਰ ਦੇ ਸਿੱਖ ਪ੍ਰਤੀਨਿਧੀਆਂ ਦੀ ਕਨਵੈਨਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।