Tag Archive "sajjan-kumar"

“ਸੱਜਣ ਕੁਮਾਰ ਨੇ ਮੇਰੀ ਜ਼ਿੰਦਗੀ ਬਰਬਾਦ ਕੀਤੀ ਅਤੇ ਖੁਦ ਸਜ਼ਾ ਤੋਂ ਬਚ ਗਿਆ”: ਸਾਬਕਾ ਕੌਂਸਲਰ ਬਲਵਾਨ ਖੋਖਰ

ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ, ਜੋ 1984 ਸਿੱਖ ਕਤਲੇਆਮ ਦੇ ਇਕ ਕੇਸ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ, ਨੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੀਨੀਅਰ ਪਾਰਟੀ ਸਾਥੀ ਸੱਜਣ ਕੁਮਾਰ ਉਤੇ ਉਸ ਨੂੰ ਬਲੀ ਦਾ ਬੱਕਰਾ ਬਣਾ ਕੇ ਜ਼ਿੰਦਗੀ ਤਬਾਹ ਕਰਨ ਦਾ ਦੋਸ਼ ਲਾਇਆ। ਕਾਰਜਕਾਰੀ ਚੀਫ ਜਸਟਿਸ ਗੀਤਾ ਮਿੱਤਲ ਤੇ ਜਸਟਿਸ ਅਨੂ ਮਲਹੋਤਰਾ ਦੇ ਬੈਂਚ ਅੱਗੇ ਖੋਖਰ ਨੇ ਕਿਹਾ, "ਸੱਜਣ ਕੁਮਾਰ ਅਤੇ ਉਸ ਦੇ ਵਕੀਲਾਂ ਨੇ ਉਸ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਉਹ (ਸੱਜਣ) ਖ਼ੁਦ ਕੇਸਾਂ ਤੋਂ ਬਚ ਗਿਆ ਹੈ। ਅੱਜ ਮੇਰੇ ਪੱਲੇ ਕੁੱਝ ਵੀ ਨਹੀਂ ਹੈ।" ਅਦਾਲਤ ਵੱਲੋਂ ਖੋਖਰ ਖ਼ਿਲਾਫ਼ ਤਿੰਨ ਕੇਸ ਮੁੜ ਖੋਲ੍ਹੇ ਗਏ ਹਨ।

1984 ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਤੋਂ ਪੁੱਛ-ਪੜਤਾਲ

1984 ਸਿੱਖ ਕਤਲੇਆਮ ਨਾਲ ਸਬੰਧਤ 58 ਕੇਸਾਂ ਦੀ ਮੁੜ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਪੱਛਮੀ ਦਿੱਲੀ ਵਿੱਚ ਪਿਤਾ-ਪੁੱਤ ਦੇ ਕਤਲ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਤੋਂ ਪੁੱਛ-ਪੜਤਾਲ ਕੀਤੀ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਸੱਜਣ ਕੁਮਾਰ ਤੋਂ ਨਵੰਬਰ 1984 ਵਿੱਚ ਪੰਜਾਬੀ ਬਾਗ ਵਿੱਚ ਕਤਲੇਆਮ ਦੌਰਾਨ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਦੇ ਹੋਏ ਕਤਲ ਦੇ ਕੇਸ ਵਿੱਚ ਪੁੱਛ-ਪੜਤਾਲ ਕੀਤੀ ਗਈ। ਇਸ ਘਟਨਾ ਦੀ ਗਵਾਹ ਜਸਵੰਤ ਸਿੰਘ ਦੀ ਪਤਨੀ ਹੈ, ਜਿਸ ਦਾ ਕਹਿਣਾ ਹੈ ਕਿ ਉਸ ਨੇ ਸੱਜਣ ਕੁਮਾਰ ਨੂੰ ਭੀੜ ਨੂੰ ਭੜਕਾਉਂਦਿਆਂ ਦੇਖਿਆ। ਦਿੱਲੀ ਪੁਲਿਸ ਨੇ 1991 ਵਿੱਚ ਪੰਜਾਬੀ ਬਾਗ ਥਾਣੇ ਵਿੱਚ ਕੇਸ ਦਰਜ ਕਰਵਾਇਆ ਸੀ ਪਰ 1993 ਵਿੱਚ ਜਾਂਚ ਬੰਦ ਕਰ ਦਿੱਤੀ।

1984 ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਸੱਜਣ ਕੁਮਾਰ ਦੀ ਜ਼ਮਾਨਤ ਖਿਲਾਫ਼ ਹਾਈ ਕੋਰਟ ਪੁੱਜੀ

1984 ਸਿੱਖ ਕਤਲੇਆਮ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਤਿੰਨ ਸਿੱਖਾਂ ਦੇ ਕਤਲ ਦੇ ਮਾਮਲੇ 'ਚ ਮਿਲੀ ਅਗਾਉਂ ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪੁੱਜੀ ਹੈ ਙ ਸੁਣਵਾਈ ਦੌਰਾਨ ਜਸਟਿਸ ਐਸ.ਪੀ. ਗਰਗ ਨੇ ਐਸ.ਆਈ.ਟੀ. ਨੂੰ ਪੁੱਛਿਆ ਕਿ ਟ੍ਰਾਈਲ ਕੋਰਟ ਦਾ ਹੁਕਮ ਗੈਰ ਕਾਨੂੰਨੀ ਕਿਵੇਂ ਹੈ ਅਤੇ ਜਵਾਬਦੇਹ ਕਈ ਹੋਰ ਮਾਮਲਿਆਂ 'ਚ ਵੀ ਟ੍ਰਾਈਲ ਦਾ ਸਾਹਮਣਾ ਕਰ ਰਿਹਾ ਹੈ ਤਾਂ ਇਹ ਕਿਵੇਂ ਹੋ ਸਕਦਾ ਹੈ ਕਿ ਉਹ ਹਰ ਥਾਂ 'ਤੇ ਹਾਜ਼ਰ ਰਹੇ।

ਜਾਂਚ ਦਾ ਨਾਟਕ ਜਾਰੀ: ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਕਤਲੇਆਮ ਕੇਸ ‘ਚ ਸੱਜਣ ਕੁਮਾਰ ਕੋਲੋਂ ਪੁੱਛਗਿੱਛ ਕੀਤੀ

ਜਿਵੇਂ ਹੀ ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਉਵੇਂ ਹੀ ਕੱਲ੍ਹ ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਨੇ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਵਿਚੋਂ ਇਕ ਸੀਨੀਅਰ ਕਾਂਗਰਸੀ ਮੰਤਰੀ ਸੱਜਣ ਕੁਮਾਰ ਕੋਲੋਂ ਦੁਬਾਰਾ ਪੁੱਛਗਿੱਛ ਕਰਨ ਦਾ 'ਨਾਟਕ' ਸ਼ੁਰੂ ਕਰ ਦਿੱਤਾ।

1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਮਿਲੀ ਅਗਾਊਂ ਜ਼ਮਾਨਤ

ਭਾਰਤ ਦੀ ਇਕ ਅਦਾਲਤ ਨੇ ਅੱਜ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਨਵੰਬਰ 1984 'ਚ ਹੋਏ ਸਿੱਖ ਕਤਲੇਆਮ ਦੇ ਕੇਸ 'ਚ ਅਗਾਉੂਂ ਜ਼ਮਾਨਤ ਦੇ ਦਿੱਤੀ ਹੈ।

1984 ਸਿੱਖ ਕਤਲੇਆਮ: ਗੁਰਚਰਨ ਸਿੰਘ ਦੀ ਇਨਸਾਫ ਦੀ ਉਡੀਕ ‘ਚ ਹੋਈ ਮੌਤ; ਵਕੀਲ ਨੇ ਮੰਗਿਆ ਪੀੜਤ ਲਈ ਇਨਸਾਫ

1 ਨਵੰਬਰ 1984 ਨੂੰ ਕਾਂਗਰਸ ਪਾਰਟੀ ਦੇ ਗੁੰਡਿਆਂ ਨੇ ਗੁਰਚਰਨ ਸਿੰਘ ਰਿਸ਼ੀ ਨੂੰ ਜਿਉਂਦੇ ਨੂੰ ਸਾੜ ਦਿੱਤਾ। ਉਸਦੇ ਚਾਚਾ ਸੰਤੋਖ ਸਿੰਘ ਨੂੰ ਵੀ ਕਤਲ ਕਰ ਦਿੱਤਾ ਗਿਆ ਸੀ, ਪਿਤਾ ਅਤੇ ਭਾਈ ਨੂੰ ਜ਼ਖਮੀ ਕਰ ਦਿੱਤਾ ਗਿਆ ਸੀ। ਜਦਕਿ ਉਸਦੇ ਸਾਰੇ ਘਰ ਨੂੰ ਅੱਗ ਲਾ ਦਿੱਤੀ ਗਈ ਸੀ ਅਤੇ ਗੱਡੀਆਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ।

ਸੱਜਣ ਕੁਮਾਰ ਦੀ ਜੱਜ ਬਦਲਣ ਦੀ ਅਪੀਲ ਖਾਰਿਜ ਜੱਜ ਪ੍ਰਕਾਸ਼ ਸਿੰਘ ਤੇਜੀ ਮਾਮਲੇ ਦੀ ਸੁਣਵਾਈ ਕਰਦੇ ਰਹਿਣਗੇ

ਦਿੱਲੀ ਵਿਚ ਹੋਏ ਸਿੱਖ ਕਤਲੇਆਮ ਦੇ ਅਦਾਲਤ ਵਿਚ ਚੱਲ ਰਹੇ ਮਾਮਲੇ ਵਿਚ ਕਾਂਗਰਸ ਪਾਰਟੀ ਅਪਣੇ ਲੀਡਰ ਸੱਜਣ ਕੁਮਾਰ ਨੂੰ ਬਚਾਉਣ ਲਈ ਪੱਬਾਭਾਰ ਹੋ ਰਹੀ ਸੀ ਉਸ ਲਈ ਹੁਣ ਇਹ ਔਖਾ ਹੋ ਗਿਆ ਹੈ। ਦਿੱਲੀ ਹਾਈ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਦੁਸਰੇ ਜੱਜ ਕੋਲ ਕਰਵਾਉਣ ਦੇ ਮਾਮਲੇ ਵਿਚ ਸੱਜਣ ਕੁਮਾਰ ਦੇ ਵਕੀਲ ਅਦਾਲਤ ਵਿਚ ਉਸ ਸਮੇਂ ਢਹਿ ਢੇਰੀ ਹੋ ਗਏ ਜਦੋ ਜੱਜ ਗੀਤਾ ਮਿੱਤਲ ਨੇ ਉਨ੍ਹਾਂ ਦੀ ਇਹ ਅਪੀਲ ਖਾਰਿਜ ਕਰ ਦਿਤੀ ਤੇ ਨਾਲ ਹੀ ਇਹ ਕਿਹਾ ਕਿ ਜੱਜ ਪ੍ਰਕਾਸ਼ ਸਿੰਘ ਤੇਜੀ ਇਸ ਮਾਮਲੇ ਦੀ ਸੁਣਵਾਈ ਵਿਚ ਬਣੇ ਰਹਿਣਗੇ।

ਸੱਜਣ ਕੁਮਾਰ ਵਲੋਂ ਜੱਜ ਦੇ ਪੱਖਪਾਤੀ ਹੋਣ ਦੇ ਦੋਸ਼; ਪਟੀਸ਼ਨ ’ਤੇ ਬਹਿਸ ਮੁਕੰਮਲ; ਫ਼ੈਸਲਾ ਰਾਖਵਾਂ

ਡਿਵੀਜ਼ਨ ਬੈਂਚ ਦੇ ਇਕ ਜੱਜ ਉਤੇ ਪੱਖਪਾਤ ਦਾ ਦੋਸ਼ ਲਗਾ ਕੇ 1984 ਦੇ ਸਿੱਖ ਕਤਲੇਆਮ ਸਬੰਧੀ ਕੇਸ ਨੂੰ ਤਬਦੀਲ ਕਰਾਉਣ ਲਈ ਕਾਂਗਰਸੀ ਆਗੂ ਸੱਜਣ ਕੁਮਾਰ ਤੇ ਹੋਰਾਂ ਵੱਲੋਂ ਦਾਖ਼ਲ ਕੀਤੀ ਅਰਜ਼ੀਆਂ ’ਤੇ ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਬਹਿਸ ਦੌਰਾਨ ਸੀਬੀਆਈ ਨੇ ਜਸਟਿਸ ਪੀਐਸ ਤੇਜੀ ਅਤੇ ਗੀਤਾ ਮਿੱਤਲ ਦੇ ਬੈਂਚ ਨੂੰ ਕਿਹਾ ਕਿ ਇਹ ਅਰਜ਼ੀਆਂ ਰੱਦ ਕੀਤੀਆਂ ਜਾਣ ਕਿਉਂਕਿ ਇਹ ਮੁਕੱਦਮੇ ਨੂੰ ਲਟਕਾਉਣ ਦਾ ਯਤਨ ਹੈ।

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਸਾਥੀਆਂ ਵੱਲੋਂ ਗਵਾਹਾਂ ਨੂੰ ਧਮਕਾਉਣ ਦਾ ਦੋਸ਼

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਸਾਥੀਆਂ ਵੱਲੋਂ ਗਵਾਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਗਵਾਹ ਜੋਗਿੰਦਰ ਸਿੰਘ, ਪ੍ਰੇਮ ਕੌਰ ਅਤੇ ਮਿਸ਼ਰੀ ਕੌਰ ਵੱਲੋਂ ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਣ ’ਤੇ ਦਿੱਲੀ ਪੁਲਿਸ ਕਮਿਸ਼ਨਰ ਆਲੋਕ ਕੁਮਾਰ ਵਰਮਾ ਨੂੰ ਪੱਤਰ ਭੇਜ ਕੇ ਗਵਾਹਾਂ ਨੂੰ ਪੁਖ਼ਤਾ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਕਮੇਟੀ ਵੱਲੋਂ ਸੱਜਣ ਕੁਮਾਰ ਨੂੰ ਪੁਲਿਸ ਰਿਮਾਂਡ ’ਤੇ ਲੈਣ ਲਈ ਅਦਾਲਤ ਵਿੱਚ ਅਰਜ਼ੀ ਲਗਾਉਣ ਦਾ ਵੀ ਫ਼ੈਸਲਾ ਲਿਆ ਗਿਆ ਹੈ।

ਨਵੰਬਰ 1984: ਪੀੜਤਾਂ ਨਾਲ ਇਕ ਵਾਰ ਫਿਰ ਧੋਖਾ; ਫੈਸਲੇ ਦੀ ਆਸ ਲੈ ਕੇ ਗਏ ਸਾਂ, ਤਾਰੀਖ ਮਿਲੀ: ਬੀਬੀ ਜਗਦੀਸ਼ ਕੌਰ

ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਅੰਦਰ ਕਾਂਗਰਸੀ ਨੇਤਾ ਸੱਜਣ ਕੁਮਾਰ ਕੇਸ ਦਾ ਫੈਸਲਾ ਆਉਣ ਦੀ ਆਸ ਸੀ ਪਰ ਅਦਾਲਤ ਨੇ ਫਿਰ 5 ਸਤੰਬਰ ਪਾ ਦਿੱਤੀ। ਅਦਾਲਤ ਵਿਚ ਸੱਜਣ ਕੁਮਾਰ ਕੇਸ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਗਵਾਹ ਜੰਗਸ਼ੇਰ ਸਿੰਘ, ਬੀਬੀ ਨਿਰਪ੍ਰੀਤ ਕੌਰ ਦੋਵਾਂ ਧਿਰਾਂ ਦੇ ਵਕੀਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਨੂੰਨੀ ਸੈਲ ਦੇ ਮੁਖੀ ਜਸਵਿੰਦਰ ਸਿੰਘ ਜੌਲੀ, ਐਡਵੋਕੇਟ ਕਾਮਨਾ ਵਹੋਰਾ, ਐਡਵੋਕੇਟ ਡੀ ਪੀ ਸਿੰਘ ਵੀ ਵਿਸ਼ੇਸ ਤੌਰ 'ਤੇ ਹਾਜ਼ਰ ਸਨ।

« Previous Page — Next Page »