ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ, ਸਹੂਲਤਾਂ ਅਤੇ ਪੰਜਾਬ ਦੇ ਕੁਦਰਤੀ ਵਸੀਲਿਆਂ ਦੇ ਅਨੁਸਾਰੀ ਨਹੀਂ ਹੈ ਬਲਕਿ ਇਹ ਬਸਤੀਵਾਦੀ ਦੌਰ ਦੌਰਾਨ ਬਰਤਾਨੀਆ ਦੀਆਂ ਲੋੜਾਂ ਦੇ ਅਨੁਸਾਰੀ ਸੀ ਅਤੇ ਨਵੀਨ ਬਸਤੀਵਾਦੀ ਦੌਰ ਦੌਰਾਨ ਹੁਣ ਦਿੱਲੀ ਤਖਤ ਦੀਆਂ ਲੋੜਾਂ ਦੇ ਅਨੁਸਾਰੀ ਹੈ। ਇਹੀ ਕਾਰਨ ਹੈ ਕਿ ਸਖਤ ਮਿਹਨਤ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੀ ਹਾਲਾਤ ਲਗਾਤਾਰ ਨਿੱਘਰਦੀ ਜਾ ਰਹੀ ਹੈ ਅਤੇ ਪੰਜਾਬ ਦੇ ਕੁਦਰਤੀ ਵਸੀਲੇ ਜਿਵੇਂ ਕਿ ਪਾਣੀ, ਜ਼ਮੀਨ ਅਤੇ ਹਵਾ ਵੱਡੀ ਪੱਧਰ ਉੱਤੇ ਨੁਕਸਾਨੇ ਗਏ ਹਨ।
ਸੰਵਾਦ ਵੱਲੋਂ ਹੁਣ ਇਸ ਖਰੜੇ ਸੰਬੰਧੀ ਲੜੀਵਾਰ ਵਿਚਾਰ-ਚਰਚਾ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸੰਗਤਾਂ ਵਲੋਂ ਆਏ ਸਵਾਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦੇ ਹੋਏ ਦਸਤਾਵੇਜ਼ ਦੇ ਵੱਖ-ਵੱਖ ਹਿੱਸਿਆਂ ਉੱਤੇ ਵਿਸਤਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।
6 ਜੂਨ 2020 ਨੂੰ “ਸੰਵਾਦ” ਵਲੋਂ “ਅਗਾਂਹ ਵੱਲ ਨੂੰ ਤੁਰਦਿਆਂ” ਖਰੜਾ ਸੁਝਾਵਾਂ ਲਈ ਸਿੱਖ-ਸੰਗਤਿ ਅੱਗੇ ਪੇਸ਼ ਕੀਤਾ ਗਿਆ ਸੀ ਤਾਂ ਜੋ ਭਵਿੱਖ ਲਈ ਕੋਈ ਪੰਥ ਸੇਵਕਾਂ ਵਾਸਤੇ ਸਾਂਝੀ ਰਣਨੀਤੀ ਅਤੇ ਪੈਂਤੜਾ ਘੜਿਆ ਜਾ ਸਕੇ।
ਸੰਵਾਦ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਜੰਗ ਦੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਵਿਚਾਰ ਪ੍ਰਵਾਹ 5 ਜੂਨ ਤੋਂ 7 ਜੂਨ ਤੱਕ ਸ਼ਾਮ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮੇਂ ਮੁਤਾਬਿਕ ਇਹ ਵਿਚਾਰ ਪ੍ਰਵਾਹ ਸਾਰੀ ਦੁਨੀਆਂ ਵਿੱਚ ਮੱਕੜ ਜਾਲ – ਇੰਟਰਨੈੱਟ ਰਾਹੀਂ ਵੇਖਿਆ ਜਾ ਸਕਦਾ ਹੈ।
ਵਿਚਾਰ ਮੰਚ ਸੰਵਾਦ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਮਾਹਿਰਾਂ ਅਤੇ ਵਿਦਵਾਨਾਂ ਦੇ ਵਖਿਆਨ ਕਰਵਾਏ ਜਾਂਦੇ ਹਨ ਅਤੇ ਸੰਜੀਦਾ ਵਿਸ਼ਿਆਂ ਉੱਪਰ ਚਰਚਾ ਕੀਤੀ ਜਾਂਦੀ ਹੈ।
ਸੰਵਾਦ ਵਲੋਂ ਸਮੇਂ-ਸਮੇਂ ਸਿਰ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ਉੱਤੇ ਮਾਹਿਰਾਂ ਤੇ ਵਿਦਵਾਨਾਂ ਦੇ ਵਖਿਆਨ ਅਤੇ ਵਿਚਾਰ-ਚਰਚਾਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਕੜੀ ਤਹਿਤ ਆਉਂਦੇ ਐਤਵਾਰ ਨੂੰ ਪੰਜਾਬ ਦੇ ਅਰਥਚਾਰੇ ਬਾਰੇ ਅਰਥਚਾਰੇ ਦੇ ਮਾਹਿਰ ਪ੍ਰੋ. ਪ੍ਰੀਤਮ ਸਿੰਘ (ਅਕਾਸਫੋਰਡ) ਦਾ ਵਖਿਆਨ ਕਰਵਾਇਆ ਜਾ ਰਿਹਾ ਹੈ।
ਵਿਚਾਰ ਮੰਚ ਸੰਵਾਦ ਵੱਲੋਂ 2 ਅਕਤੂਬਰ, 2019 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ‘ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2019’ ਕਰਵਾਇਆ ਗਿਆ। ਇਸ ਵਰ੍ਹੇ ਦਾ ਭਾਸ਼ਣ ‘ਸਿੱਖ ...
ਸੰਵਾਦ ਵੱਲੋਂ 2 ਅਕਤੂਬਰ, 2019 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ "ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ" (2019) ਕਰਵਾਇਆ ਗਿਆ। ਇਸ ਵਾਰ ਦਾ ਭਾਸ਼ਣ ਪੇਸ਼ ਕਰਦਿਆਂ ਪ੍ਰੋ. ਕੰਵਲਜੀਤ ਸਿੰਘ (ਪ੍ਰਿੰਸੀਪਲ, ਸ਼੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨੇ ਸਿੱਖ ਰਾਜਨੀਤੀ ਦੇ ਸਿਧਾਂਤਕ ਪੱਖਾਂ ਬਾਰੇ ਚਰਚਾ ਕੀਤੀ।
"ਸਿੱਖ ਰਾਜਨੀਤੀ ਦੇ ਸਿਧਾਂਤਕ ਪੱਖ" ਵਿਸ਼ੇ ਉੱਤੇ ਭਾਈ ਕੰਵਲਜੀਤ ਸਿੰਘ ਦਾ ਇਹ ਵਖਿਆਨ "ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 2019" ਮੌਕੇ 2 ਅਕਤੂਬਰ, 2019 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਸਾਂਝਾ ਕੀਤਾ ਗਿਆ ਸੀ। ਇਸ ਵਿਚ ਭਾਈ ਕੰਵਲਜੀਤ ਸਿੰਘ ਜੀ ਨੇ ਸਿੱਖ ਰਾਜਨੀਤੀ ਦੇ ਸਿਧਾਂਤਕ ਪੱਖਾਂ ਨੂੰ ਬਾਖੂਬੀ ਉਜਾਗਰ ਕੀਤਾ ਹੈ।
ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਧਰਮ ਯੁੱਧ ਮੋਰਚੇ ਬਾਰੇ ਇਕ ਵਿਚਾਰ ਚਰਚਾ ਸੁਭਾਸ਼ ਨਗਰ ਦੇ ਗੁਰਦੁਆਰਾ ਸਾਹਿਬ ਵਿਚ ਕਰਵਾਈ ਗਈ। ਇਸ ਮੌਕੇ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ "ਕੇਂਦਰ ਰਾਜ ਸੰਬੰਧ, ਫੈਡਰਲਇਜ਼ਮ ਅਤੇ ਧਰਮ ਯੁੱਧ ਮੋਰਚਾ" ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤਾ।
Next Page »