ਸ਼ੁਰੂਆਤੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ 48 ਸੀਟਾਂ ਉੱਪਰ ਅੱਗੇ ਸੀ ਉੱਥੇ ਹੁਣ ਤਾਜ਼ਾ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ 58 ਸੀਟਾਂ ਉੱਤੇ ਅੱਗੇ ਚੱਲ ਰਹੇ ਹਨ
ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਰਹੂਮ ਸਿੱਖ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਸਿੱਧੇ ਤੌਰ 'ਤੇ ਬਾਦਲ ਪਰਵਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਨਿਜੀ ਹਿੱਤਾਂ ਲਈ ਜਥੇਦਾਰ ਟੌਹੜਾ ਉਪਰ ਝੂਠੇ ਦੋਸ਼ ਲਾ ਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਪਦ ਤੋਂ ਲਾਹ ਕੇ ਅਜਿਹੇ ਹਾਲਾਤ ਪੈਦਾ ਕੀਤੇ ਕਿ ਉਹ ਇਨ੍ਹਾਂ ਝੂਠੇ ਦੋਸ਼ਾਂ ਨੂੰ ਜਥੇਦਾਰ ਟੌਹੜਾ ਸਹਾਰ ਨਾ ਸਕੇ ਅਤੇ ਇਹੋ ਉਨ੍ਹਾਂ ਦੀ ਮੌਤ ਦਾ ਕਾਰਨ ਬਣੇ।
ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਤੋਂ ਰਾਜ ਸਭਾ ਲਈ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੀ ਪਾਰਲੀਮਾਨੀ ਮਾਮਲਿਆਂ ਬਾਰੇ ਕਮੇਟੀ ਦੀ ਬੈਠਕ ਦੌਰਾਨ ਸੀਨੀਅਰ ਆਗੂ ਸੰਜੇ ਸਿੰਘ, ਨਰਾਇਣ ਦਾਸ ਗੁਪਤਾ ਅਤੇ ਸੁਸ਼ੀਲ ਗੁਪਤਾ ਦੇ ਨਾਵਾਂ ’ਤੇ ਮੋਹਰ ਲਾ ਦਿੱਤੀ ਗਈ।
ਦਿੱਲੀ ਨਗਰ ਨਿਗਮ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਸਤੀਫ਼ਿਆਂ ਦੀ ਝੜੀ ਲੱਗ ਗਈ ਹੈ। ਪੰਜਾਬ ‘ਚ ਪਾਰਟੀ ਇੰਚਾਰਜ ਸੰਜੇ ਸਿੰਘ ਨੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਸੰਜੈ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਦੁਰਗੇਸ਼ ਪਾਠਕ ਨੇ ਸਹਿ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਦਿੱਲੀ ਨਿਗਮ ਚੋਣਾਂ ਦੌਰਾਨ ਟਿਕਟ ਦੀ ਵੰਡ ਨੂੰ ਲੈ ਕੇ ਆਮ ਆਦਮੀ ਪਾਰਟੀ 'ਤੇ ਕਈ ਤਰ੍ਹਾਂ ਦੇ ਦੋਸ਼ ਲੱਗ ਰਹੇ ਹਨ। ਇਸੇ ਤਹਿਤ 'ਆਪ' ਦੀ ਇਕ ਵਰਕਰ ਨੇ ਤਿਲਕ ਨਗਰ ਰੋਡ ਸ਼ੋਅ ਦੌਰਾਨ ਪਾਰਟੀ ਆਗੂ ਸੰਜੈ ਸਿੰਘ ਨੂੰ ਚਪੇੜ ਮਾਰ ਦਿੱਤੀ। ਜਿਸ ਦੇ ਚਲਦਿਆਂ ਸੰਜੇ ਸਿੰਘ ਨੂੰ ਰੋਡ ਸ਼ੋਅ ਰੱਦ ਕਰਨਾ ਪਿਆ। ਦਰਅਸਲ 'ਆਪ' ਵਰਕਰ ਸਿਮਰਨ ਬੇਦੀ ਨੇ ਦੋਸ਼ ਲਾਇਆ ਕਿ ਉਹ ਪਾਰਟੀ ਨਾਲ ਕਈ ਸਾਲਾਂ ਤੋਂ ਜੁੜੀ ਹੋਈ। ਪਰ ਜਦੋਂ ਉਸ ਨੇ ਤਿਲਕ ਨਗਰ ਤੋਂ ਨਿਗਮ ਚੋਣਾਂ ਲਈ ਟਿਕਟ ਮੰਗੀ ਤਾਂ ਉਸ ਤੋਂ ਪੈਸੇ ਮੰਗੇ ਗਏ। ਜਿਸ ਤੋਂ ਨਿਰਾਸ਼ ਹੋ ਕੇ ਉਸ ਨੇ ਸੰਜੇ ਸਿੰਘ ਨੂੰ ਥੱਪੜ ਮਾਰਿਆ ਹੈ।
ਆਮ ਆਦਮੀ ਪਾਰਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਉਪ ਮੁੱਖਮੰਤਰੀ ਸੁਖਬੀਰ ਬਾਦਲ ਨੂੰ ਸਿੱਧੇ ਤੌਰ ਉਤੇ ਮੌੜ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਲੜੀਵਾਰ ਘਟਨਾਵਾਂ ਲਈ ਦੋਸ਼ੀ ਠਹਿਰਾਇਆ ਅਤੇ ਸ਼ਾਂਤੀਪੂਰਨ ਚੋਣ ਲਈ ਉਸਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ।
ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਪਾਉਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ 'ਆਪ' ਵਿੱਚ ਸ਼ਾਮਿਲ ਹੋ ਗਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜੀ, ਜਸਬੀਰ ਸਿੰਘ ਜੱਸੀ ਐਮਸੀ ਅਤੇ ਜਗੀਰ ਸਿੰਘ ਐਮਸੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸਾਰੇ ਆਗੂ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ ਚ ਸ਼ਾਮਿਲ ਹੋਏ।
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਦੇ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੀ ਸੱਤਾ ’ਤੇ ਕਈ ਦਹਾਕਿਆਂ ਤੋਂ ਕਬਜ਼ਾ ਕਰਕੇ ਬੈਠੇ ਅਰਬਪਤੀ ਅਤੇ ਕਾਰੋਬਾਰੀ ਬਾਦਲਾਂ ਅਤੇ ਕੈਪਟਨ ਦੇ ਪਰਿਵਾਰਾਂ ਨੂੰ ਚਲਦਾ ਕਰਨਾ ਹੁਣ ਸਮੇਂ ਦੀ ਵੱਡੀ ਮੰਗ ਹੈ। ਪੰਜਾਬ ਦੇ ਲੋਕਾਂ ਕੋਲ ਅੱਜ ਇਕੋ-ਇਕ ਮੌਕਾ ਹੈ ਅਤੇ ਲੋਕਾਂ ਨੂੰ ਇਸ ਮੌਕੇ ਦਾ ਫਾਇਦਾ ਉਠਾਉਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਇਨ੍ਹਾਂ ਲੋਟੂ ਪਰਿਵਾਰਾਂ ਦੇ ਚੁੰਗਲ ਵਿਚੋਂ ਅਜ਼ਾਦ ਕਰਵਾਉਣਾ ਚਾਹੀਦਾ ਹੈ।
ਅੱਜ ਵੀਰਵਾਰ ਨੂੰ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਦੋਆਬਾ ਜ਼ੋਨ ਦੇ ਐਸਸੀ ਵਿੰਗ ਦੇ ਇੰਚਾਰਜ ਸ਼ਿੰਗਾਰਾ ਰਾਮ ਸੰਘੂਰਾ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸੰਘੂਰਾ 1992 ਅਤੇ 1997 ਵਿੱਚ ਗੜਸ਼ੰਕਰ ਤੋਂ ਵਿਧਾਇਕ ਚੁਣੇ ਗਏ ਸਨ।
Next Page »