ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ (ਸੰਗਰੂਰ) ਵਾਲਿਆਂ ਦੀ 98ਵੀਂ ਬਰਸੀ ਨੂੰ ਸਮਰਪਿਤ ਕਰਵਾਏ ਜਾਂਦੇ ਜੋੜ ਮੇਲੇ ਦਾ ਮਾਹੌਲ ਇਸ ਸਾਲ ਬਿਲਕੁਲ ਗੁਰਮਤਿ ਅਨੁਸਾਰੀ ਰਿਹਾ। ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਸਿਰਫ ਗੁਰਮਤਿ ਸਾਹਿਤ, ਕਕਾਰਾਂ ਆਦਿ ਦੀਆਂ ਦੁਕਾਨਾਂ ਹੀ ਅਤੇ ਦਸਤਾਰ ਸਿਖਲਾਈ ਕੈਂਪ, ਖੂਨਦਾਨ ਕੈਂਪ ਅਤੇ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀਆਂ ਹੀ ਲੱਗੀਆਂ।
ਮਸਤੂਆਣਾ ਸਾਹਿਬ ਦੇ ਜੋੜ ਮੇਲੇ ਦਾ ਮਾਹੌਲ ਗੁਰਮਤਿ ਅਨੁਸਾਰੀ ਕਰਨ ਦੀ ਬੀਤੇ ਵਰ੍ਹੇ ਸ਼ੁਰੂ ਹੋਈ ਮੁਹਿੰਮ ਇਸ ਸਾਲ ਵੀ ਸਫਲਤਾ ਨਾਲ ਜਾਰੀ ਹੈ। ਇਸ ਮੁਹਿੰਮ ਨੂੰ ਜੋੜ ਮੇਲੇ ਦੇ ਸਾਰੇ ਪ੍ਰਬੰਧਕਾਂ, ਸਥਾਨਕ ਸੰਗਤਾਂ, ਇਲਾਕੇ ਦੀਆਂ ਪੰਚਾਇਤਾਂ ਅਤੇ ਸਿੱਖ ਜਥਿਆਂ ਤੇ ਜਥੇਬੰਦੀਆਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ।
ਬੀਤੇ ਸਮੇਂ ਵਿਚ ਸਿੱਖ ਧਾਰਮਿਕ ਤੇ ਇਤਿਹਾਸਕ ਜੋੜ-ਮੇਲਾਂ ਵਿਚ ਸਿੱਖੀ ਰੰਗਤ ਦੀ ਥਾਂ ਦੁਨਿਆਵੀ ਰੰਗ-ਤਮਾਸ਼ਿਆਂ ਦਾ ਪ੍ਰਭਾਵ ਵਧਣ ਕਰਕੇ ਇਹਨਾ ਜੋੜ-ਮੇਲਾਂ ਦੇ ਮਹੌਲ ਵਿਚ ਵਿਗਾੜ ਆਏ ਹਨ।
ਇਲਾਕੇ ਦੀ ਸਿੱਖ ਸੰਗਤ, ਮਸਤੂਆਣਾ ਸਾਹਿਬ ਦੇ ਪ੍ਰਬੰਧਕ ਅਤੇ ਪੰਥ ਸੇਵਾ ਵਿੱਚ ਵਿਚਰ ਰਹੇ ਸਿੱਖ ਜਥਿਆਂ ਵਲੋਂ ਸਾਂਝੀ ਪੱਤਰਕਾਰ ਮਿਲਣੀ ਵਿੱਚ ਮਸਤੂਆਣਾ ਸਾਹਿਬ ਵਿਖੇ ਇਸ ਵਾਰ ਦੇ ਜੋੜ ਮੇਲੇ ਦੇ ਪ੍ਰਬੰਧਾਂ ਸਬੰਧੀ ਅਹਿਮ ਤਬਦੀਲੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਸਲਾਨਾ ਜੋੜ ਮੇਲੇ ਬਾਰੇ ਸਾਂਝਾ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ।
ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਵਰੋਸਾਈ ਮਸਤੂਆਣਾ ਸਾਹਿਬ ਦੀ ਧਰਤੀ ’ਤੇ ਹਰ ਸਾਲ ਹੁੰਦੇ ਜੋੜ ਮੇਲੇ ਸਬੰਧੀ ਬੀਤੇ ਸਾਲ ਇਲਾਕੇ ਦੀਆਂ ਸੰਗਤਾਂ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਦੇ ਸਾਂਝੇ ਉਦਮ ਨਾਲ ਉਪਰਾਲਾ ਕੀਤਾ ਗਿਆ ਕਿ ਸੰਤ ਅਤਰ ਸਿੰਘ ਜੀ ਦੀ ਰਹਿਣੀ ਅਤੇ ਸਾਰੀ ਉਮਰ ਕੀਤੇ ਪ੍ਰਚਾਰ ਪਸਾਰ ਅਨੁਸਾਰ ਹੀ ਜੋੜ ਮੇਲਾ ਮਨਾਇਆ ਜਾਏ।
ਪਿਛਲੇ ਸਾਲ ਇਲਾਕੇ ਦੀਆਂ ਸੰਗਤਾਂ, ਲੰਗਰ ਕਮੇਟੀਆਂ, ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਾਂਝੇ ਯਤਨ ਕੀਤੇ ਗਏ ਸਨ ਕਿ ਸੰਤ ਅਤਰ ਸਿੰਘ ਜੀ ਦੀ ਯਾਦ ਵਿਚ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਦਾ ਮਾਹੌਲ ਗੁਰਮਤਿ ਅਨੁਸਾਰੀ ਕੀਤਾ ਜਾਵੇ ਜਿਸ ਤਹਿਤ ਲੰਗਰਾਂ ਵਿਚ ਚਲਦੇ ਸਪੀਕਰਾਂ ਬੰਦ ਰਹੇ, ਟਰੈਕਟਰਾਂ ਉਤੇ ਡੈੱਕ ਨਹੀਂ ਵਜਾਏ ਗਏ ਅਤੇ ਗੁਰਦੁਆਰਾ ਸਾਹਿਬਾਨ ਦੀ ਹਦੂਦ ਅੰਦਰ ਗੁਰਮਤਿ ਅਨੁਸਾਰੀ ਦੁਕਾਨਾਂ ਹੀ ਲਗਾਈਆਂ ਗਈਆਂ।
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਦੀ ਯਾਦ ਵਿੱਚ ਇਸ ਮਹੀਨੇ ਦੇ ਅਖੀਰ ਵਿੱਚ ਹੋਣ ਜਾ ਰਹੇ ਜੋੜ ਮੇਲੇ ਸਬੰਧੀ ਸੰਗਤ ਅਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਜੋੜ ਮੇਲਾ ਗੁਰਮਰਿਯਾਦਾ ਅਨੁਸਾਰ ਮਨਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਦੀ ਯਾਦ ਵਿੱਚ ਇਸ ਮਹੀਨੇ ਦੇ ਅਖੀਰ ਵਿੱਚ ਹੋਣ ਜਾ ਰਹੇ ਜੋੜ ਮੇਲੇ ਸਬੰਧੀ ਸੰਗਤ ਅਤੇ ਪ੍ਰਬੰਧਕਾਂ ਨੇ ਅੱਜ ਸਾਂਝੀ ਪੱਤਰਕਾਰ ਮਿਲਣੀ ਦੌਰਾਨ ਜੋੜ ਮੇਲੇ ਦੇ ਮਹੌਲ ਵਿੱਚ ਹੋਣ ਜਾ ਰਹੀਆਂ ਤਬਦੀਲੀਆਂ ਬਾਬਤ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। 30, 31 ਜਨਵਰੀ ਅਤੇ 1 ਫਰਵਰੀ ਨੂੰ ਹਰ ਸਾਲ ਮਸਤੂਆਣਾ ਸਾਹਿਬ ਵਿਖੇ ਜੋੜ ਮੇਲਾ ਹੁੰਦਾ ਹੈ ਜਿੱਥੇ ਵੱਡੀ ਗਿਣਤੀ ਵਿੱਚ ਦੂਰੋਂ ਨੇੜਿਉਂ ਸੰਗਤ ਹਾਜਰੀ ਭਰਦੀ ਹੈ।
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਕਹਿੰਦੇ ਹੁੰਦੇ ਸਨ ਕਿ ਸੰਗਤ ਸਮਰੱਥ ਹੈ, ਚਾਹੇ ਤਾਂ ਸਾਰੇ ਰਿਵਾਜ ਬਦਲ ਸਕਦੀ ਹੈ। ਸੰਗਤ ਨੇ ਆਪਣਾ ਰੁਤਬਾ ਪਛਾਣਿਆਂ ਤੇ ਆਪਣੇ ਅਮਲ ਰਾਹੀਂ ਇਹ ਸਾਬਤ ਕੀਤਾ ਕਿ ਸੰਗਤ ਸਮਰੱਥ ਹੈ।
ਪਿਛਲੇ ਜੋੜ ਮੇਲੇ ਦੌਰਾਨ (੩੧ ਜਨਵਰੀ ੨੦੨੩) ਸਿੱਖ ਜਥਾ ਮਾਲਵਾ ਦੇ ਪੜਾਅ ’ਤੇ ਸੰਗਤੀ ਰੂਪ ਵਿੱਚ ਵਿਚਾਰਾਂ ਹੋਈਆਂ। ਵਿਚਾਰਾਂ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜੋੜ ਮੇਲੇ ਨੂੰ ਇਕਾਗਰਤਾ ਅਤੇ ਸ਼ਾਂਤੀ ਵਰਤਾਉਣ ਵਾਲੇ ਪਾਸੇ ਲਿਜਾਣ ਦੀ ਲੋੜ ਹੁਣ ਕਾਫ਼ੀ ਬਣ ਗਈ ਹੈ। ਸਾਂਝੀ ਰਾਇ ਇਹ ਬਣੀ ਕਿ ਅਗਲੇ ਸਾਲ ਤੱਕ ਇਸ ਪਾਸੇ ਵਿਚਾਰ ਪ੍ਰਵਾਹ ਤੋਰਨ, ਪਿੰਡਾਂ ਦੇ ਗੁਰਦੁਆਰਾ ਸੇਵਾ ਸੰਭਾਲ ਜਥੇ (ਪ੍ਰਬੰਧਕ ਕਮੇਟੀਆਂ), ਲੰਗਰ ਕਮੇਟੀਆਂ ਅਤੇ ਹੋਰ ਧਾਰਮਿਕ, ਸਨਮਾਨਯੋਗ ਅਤੇ ਜਿੰਮੇਵਾਰ ਸੱਜਣਾ ਨਾਲ ਰਾਬਤਾ ਕਰਕੇ ਜਮੀਨੀ ਪੱਧਰ ਉੱਤੇ ਲੋੜੀਦੇਂ ਸੁਧਾਰਾਂ ਲਈ ਉਦੱਮ ਕੀਤੇ ਜਾਣ ਅਤੇ ੧੦੦ ਸਾਲਾ ਬਰਸੀ ਸਮਾਗਮਾਂ ਤੱਕ (ਸਾਲ ੨੦੨੭ ਦੇ ਜੋੜ ਮੇਲੇ ਤੱਕ) ਮਹੌਲ ਪੂਰਨ ਤੌਰ ’ਤੇ ਗੁਰਮਤਿ ਅਨੁਸਾਰੀ ਕੀਤਾ ਜਾਵੇ।
Next Page »