Tag Archive "sanyukt-kisan-morcha"

ਖਨੌਰੀ ਮੋਰਚੇ ਤੋਂ ਸੰਯੁਕਤ ਕਿਸਾਨ ਮੋਰਚੇ ਨੂੰ ਭੇਜੀ ਗਈ ਚਿੱਠੀ; ਕਿਹਾ ਹੰਗਾਮੀ ਬੈਠਕ ਛੇਤੀ ਸੱਦੀ ਜਾਵੇ

ਬੀਤੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਖਨੌਰੀ ਮੋਰਚੇ ਮੌਜੂਦਾ ਕਿਰਸਾਨੀ ਅੰਦੋਲਨ ਦਾ ਸੰਚਾਲਨ ਕਰ ਰਹੇ ਮੰਚਾਂ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ ਮਜਦੂਰ ਮੋਰਚਾ ਨੂੰ ਚਿੱਠੀ ਸੌਂਪ ਕੇ ਕਿਹਾ ਸੀ ਕਿ ਕਿਸਾਨੀ ਮਸਲਿਆਂ ਉੱਤੇ ਸਾਂਝੇ ਸੰਘਰਸ਼ ਵਾਸਤੇ 15 ਜਨਵਰੀ ਨੂੰ ਬੈਠਕ ਰੱਖੀ ਜਾਵੇ।

ਕੀ ਕਿਸਾਨ ਯੂਨੀਅਨਾਂ ਅਤੇ ਪੰਜਾਬੋਂ ਬਾਹਰ ਬੈਠੇ ਪੰਜਾਬੀ ਪੰਜਾਬ ਦੇ ਅਰਥਚਾਰੇ ਦੀ ਹੋਣੀ ਨੂੰ ਬਦਲਣ ਦੇ ਸਮਰੱਥ ਹਨ?

ਕਿਸਾਨੀ ਸੰਘਰਸ਼ ਦੇ ਕਰੀਬ ਛੇ ਮਹੀਨੇ ਪੂਰੇ ਹੋ ਚਲੇ ਹਨ। ਉੱਤਰੀ ਭਾਰਤ ਵਿੱਚ ਝੋਨੇ ਦੀ ਬਿਜਾਈ ਦਾ ਮੌਸਮ ਢੁੱਕ ਚੁੱਕਿਆ ਹੈ ਤੇ ਇਸੇ ਨਾਲ ਹੀ ਜਮੀਨੀ ਪਾਣੀ ਨੂੰ ਵੱਡੇ ਪੱਧਰ ਤੇ ਕੱਢ ਕੇ ਵਰਤੋਂ ਦਾ ਦੌਰ ਵੀ ਸ਼ੁਰੂ ਹੋਣ ਲਈ ਤਿਆਰ ਹੈ। ਪੰਜਾਬ ਵਿੱਚ ਫਸਲਾਂ ਖਾਸਕਰ ਝੋਨੇ ਦੀ ਬਿਜਾਈ ਲਈ ਜਮੀਨੀ ਪਾਣੀ ਦੀ ਦੁਰਵਰਤੋਂ ਦੀ ਕਹਾਣੀ ਏਨੀ ਕੁ ਵਾਰ ਤੱਥਾਂ ਸਮੇਤ ਬਿਆਨ ਕੀਤੀ ਜਾ ਚੁੱਕੀ ਹੈ ਕਿ ਉਸ ਦੇ ਮੁੜ ਦੁਹਰਾਉਣ ਦੀ ਕੋਈ ਖਾਸ ਲੋੜ ਬਚੀ ਨਹੀਂ ਰਹਿ ਜਾਂਦੀ।