ਪੰਥਕ ਸੇਵਾ ਲਹਿਰ ਦੇ ਮੁਖੀ ਭਾਈ ਬਲਜੀਤ ਸਿੰਘ ਦਾਦੂਵਾਲ ਅੱਜ ਸ਼ਾਮ ਹੁਸ਼ਿਆਰਪੁਰ ਜੇਲ ਵਿੱਚੋਂ ਰਿਹਾਅ ਹੋ ਗਏ ਹਨ।
ਅਕਾਲੀ ਦਲ ਸਾਂਝਾ ਦੇ ਪ੍ਰਧਾਨ ਅਤੇ ਸਰਬੱਤ ਖਾਲਸਾ ਆਗੂ ਭਾਈ ਮੋਹਕਮ ਸਿੰਘ ਅੱਜ ਪੱਟੀ ਜੇਲ ਵਿੱਚੋਂ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ।
ਸਰਬੱਤ ਖਾਲਸਾ (2015) ਦਾ ਸਮਾਗਮ ਕਰਾਉਣ ਵਾਲੇ ਮੋਹਰੀ ਸਿੱਖ ਆਗੂਆਂ ਵਿੱਚੋਂ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਹੁਸ਼ਿਆਰਪੁਰ ਜੇਲ ਵਿੱਚੋਂ ਫਿਰੋਜ਼ਪੁਰ ਪੁਲਿਸ ਕਿਸੇ ਹੋਰ ਕੇਸ ਵਿੱਚ ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲੈ ਗਈ ।
ਸਰਬੱਤ ਖਾਲਸਾ (2015) ਦੇ ਪ੍ਰਬੰਧਕ ਆਗੂਆਂ ਵਜੋਂ ਭੁਮਿਕਾ ਨਿਭਾਉਣ ਵਾਲੇ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।
ਸਰਬੱਤ ਖਾਲਸਾ (2015) ਦੇ ਪ੍ਰਬੰਧਕ ਅਤੇ ਅਕਾਲੀ ਦਲ ਸਾਂਝਾ ਦੇ ਮੁਖੀ ਭਾਈ ਮੋਹਕਮ ਸਿਮਘ ਨੂੰ ਅੱਜ ਇੱਕ ਹੋਰ ਕਸ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।
ਨੇੜਲੇ ਪਿੰਡ ਚੱਬਾ ਵਿਖੇ 10 ਨਵੰਬਰ 2015 ਨੂੰ ਹੋਏ ਸਰਬੱਤਾ ਖਾਲਸਾ ਸਮਾਗਮ ਤੋਂ ਬਾਅਦ ਦਰਜ਼ ਹੋਏ ਦੇਸ਼ ਧਰੋਹ ਦੇ ਕੇਸ ਵਿੱਚ ਭਾਈ ਧਿਆਨ ਸਿੰਘ ਮੰਡ ਦੀ ਜ਼ਮਾਨਤ ਦੀ ਅਰਜ਼ੀ ਰੱਦ ਹੋ ਗਈ ਹੈ।
ਸਰਬੱਤ ਖਾਲਸਾ (2015) ਦੇ ਮੁੱਖ ਪ੍ਰਬੰਧਕਾਂ ਵਿੱਚੋਂ ਅਤੇ ਯੂਨਾਈਟਡ ਅਕਾਲੀ ਦਲ ਦੇ ਮੁਖੀ ਭਾਈ ਮੋਹਕਮ ਸਿੰਘ , ਜਿੰਨਾਂ ਨੂੰ ਦੇਸ਼ ਧਰੋਹ ਅਤੇ ਹੋਰ ਕੇਸਾਂ ਵਿੱਚ ਪੰਜਾਬ ਸਰਕਾਰ ਨੇ ਜੇਲ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ, ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੇ ਸਨਮਾਨਿਤ ਲਈ ਅੱਜ ਸਿੱਖ ਜੱਥੇਬੰਦੀਆਂ ਦਾ ਜੱਥਾ ਇੱਥੋਂ ਦਿੱਲੀ ਰਵਾਨਾ ਹੋਇਆ। ਜੱਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਰਬੱਤ ਖਾਲਸਾ ਸਮਾਗਮ ਦੌਰਾਨ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਥਾਪਣ ਤੋਂ ਬਾਅਦ ਇਹ ਸਨਮਾਨ ਦਿੱਤਾ ਜਾ ਰਿਹਾ ਹੈ।
ਦੇਸ਼ ਧਰੋਹ ਦੇ ਕੇਸ ਵਿੱਚੋਂ ਜ਼ਮਾਨਤ ਮਿਲਣ ਤੇ ਰਿਹਾਅ ਹੋਏ ਅਮਰੀਕੀ ਨਾਗਰਿਕ ਭੁਪਿੰਦਰ ਸਿੰਘ ਨੂੰ ਜੇਲ ਤੋਂ ਨਿਕਲਣ ਸਮੇਂ ਪੰਜਾਬ ਪੁਲਿਸ ਨੇ ਇੱਕ ਹੋਰ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਹੈ।
ਸਰਬੱਤ ਖਾਲਸਾ ਸਮਾਗਮ ਦੌਰਾਨ ਅਕਾਲ ਤਖਤ ਸਾਹਿਬ ਦੇ ਥਾਪੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਨਮਾਨਿਤ ਕਰਨ ਲਈ ਸ਼੍ਰੌਮਣੀ ਅਕਾਲੀ ਦਲ ਮਾਨ ਅਤੇ ਅਕਾਲੀ ਦਲ ਸਾਂਝਾ ਦੇ ਕਾਰਕੂਨ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਿੱਲੀ ਵੱਲ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਏ।
Next Page »