ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਨਾਲ ਸਬੰਧਤ ਐਨਆਰਆਈ ਆਗੂ ਰੇਸ਼ਮ ਸਿੰਘ ਯੂਐਸਏ ਜਿਨ੍ਹਾਂ ਨੂੰ ਪੁਲਿਸ ਨੇ "ਦੇਸ਼ ਧਰੋਹ" ਦੇ ਦੋਸ਼ ਹੇਠ ਚਾਰ ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ, ਕੱਲ੍ਹ (19 ਦਸੰਬਰ) ਸ਼ਾਮ ਜ਼ਮਾਨਤ ‘ਤੇ ਰਿਹਾਅ ਹੋ ਗਏ ਹਨ। ਉਨ੍ਹਾਂ ਦੀ ਰਿਹਾਈ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੇ ਕਿਹਾ ਕਿ ਮੋਗਾ ਰੈਲੀ ਵਿਚ ਪ੍ਰਵਾਸੀ ਮਜ਼ਦੂਰਾਂ ਅਤੇ ਗਰੀਬ ਲੋਕਾਂ ਨੂੰ ਸ਼ਰਾਬ ਦੇ ਲਾਲਚ ਦੇ ਕੇ ਲਿਜਾਇਆ ਗਿਆ ਸੀ। ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਸਰਪ੍ਰਸਤ ਸ. ਇਮਾਨ ਸਿੰਘ ਮਾਨ, ਜਰਨਲ ਸਕਤਰ ਸ. ਕੁਸਲਪਾਲ ਸਿੰਘ ਮਾਨ, ਕਾਨੂੰਨੀ ਸਲਾਹਕਾਰ ਸਿਮਰਜੀਤ ਸਿੰਘ ਐਡਵੋਕੇਟ, ਗੋਪਾਲ ਸਿੰਘ ਝਾੜੋ ਪ੍ਰਧਾਨ ਚੰਡੀਗੜ੍ਹ ਨੇ ਅਕਾਲੀ ਦਲ ਬਾਦਲ ਦੇ ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕਾ ਤੋਂ ਉਮੀਦਵਾਰ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਦੇ ਜਥੇ ਨਾਲ ਬੱਸਾਂ ਵਿਚ ਸਵਾਰ ਹੋ ਕੇ ਮੋਗਾ ਰੈਲੀ ਲਈ ਗਏ ਸ਼ਰਾਬੀ ਲੋਕਾਂ ਦੀ ਵੀਡੀਓ ਵੀ ਜਾਰੀ ਕੀਤੀ।
ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਦੇ ਆਗੂਆਂ ਅਤੇ ਕਾਰਜਕਰਤਾਵਾਂ ਦੀ ਵੱਡੇ ਪੱਧਰ 'ਤੇ ਕੀਤੀਆਂ ਗਈਆਂ ਗ੍ਰਿਫਤਾਰੀਆਂ ਦੇ ਬਾਵਜੂਦ ਵੀ ਸਰਕਾਰ "ਸਰਬੱਤ ਖ਼ਾਲਸਾ" ਦੇ ਨਾਂ 'ਤੇ ਹੋ ਰਹੇ ਇਕੱਠ ਨੂੰ ਰੋਕਣ ਵਿਚ ਕਾਮਯਾਬ ਨਹੀਂ ਹੋ ਸਕੀ।
ਜ਼ਿਲ੍ਹਾ ਪ੍ਰਸ਼ਾਸਨ ਨੇ ਕੱਲ੍ਹ 8 ਦਸੰਬਰ ਦੇ ਇਕੱਠ ਲਈ ਪ੍ਰਬੰਧਕਾਂ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ਨੇ "ਸਰਬੱਤ ਖ਼ਾਲਸਾ" ਦੀ ਪ੍ਰਵਾਨਗੀ ਲਈ ਦਿੱਤੀ ਦਰਖਾਸਤ ਦਾ ਫੈਸਲਾ 24 ਘੰਟਿਆਂ ਵਿੱਚ ਕਰ ਦਿੱਤਾ ਹੈ। ਇਸ ਦੌਰਾਨ ਜ਼ਿਲ੍ਹਾ ਪੁਲਿਸ ਨੇ ਪੰਜਾਬ ਹਰਿਆਣਾ ਹੱਦ ’ਤੇ ਨਾਕੇ ਵਧਾ ਦਿੱਤੇ ਹਨ।
8 ਦਸੰਬਰ ਨੂੰ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਹ ਕਹੇ ਜਾਣ 'ਤੇ ਕਿ ਇਕੱਠ ਲਈ ਇਜਾਜ਼ਤ ਬਠਿੰਡਾ ਦੇ ਡਿਪਟੀ ਕਮਿਸ਼ਨਰ ਕੋਲੋਂ ਇਜਾਜ਼ਤ ਲਈ ਜਾਵੇ। ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਪ੍ਰਬੰਧਕਾਂ- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਨੇ ਬਠਿੰਡਾ ਦੇ ਡੀ.ਸੀ. ਤੋਂ ਇਜਾਜ਼ਤ ਮੰਗੀ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਨੇ 8 ਦਸੰਬਰ ਨੂੰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਇਕੱਠ ਕਰਨ ਦਾ ਐਲਾਨ ਕੀਤਾ ਹੈ। ਅੱਜ ਮਾਨ ਦਲ ਅਤੇ ਯੂਨਾਇਟਿਡ ਅਕਾਲੀ ਦਲ ਦੇ ਆਗੂਆਂ ਵਲੋਂ ਸਵੇਰੇ 4 ਵਜੇ ਇਕੱਠ ਲਈ ਮਿੱਥੀ ਥਾਂ 'ਤੇ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਰੱਖ ਦਿੱਤਾ ਗਿਆ।
ਭਾਈ ਜਗਤਾਰ ਸਿੰਘ ਹਵਾਰਾ ਦੇ ਵਕੀਲ ਅਤੇ ਬੁਲਾਰੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਅੱਜ ਸਪਸ਼ਟ ਕੀਤਾ ਕਿ ਭਾਈ ਜਗਤਾਰ ਸਿੰਘ ਨੇ "ਜਥੇਦਾਰੀ" ਤੋਂ ਅਸਤੀਫਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦਾ ਜੋ ਪੱਤਰ ਜਨਤਕ ਹੋਇਆ ਹੈ ਉਹ ਪੁਰਾਣਾ ਹੈ ਅਤੇ ਉਸ ਤੋਂ ਬਾਅਦ ਹਾਲਾਤ ਬਦਲ ਚੁੱਕੇ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਹਾਲੇ ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਭਾਈ ਹਵਾਰਾ ਦੀ ਚਿੱਠੀ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਬਾਰੇ ਪੁੱਛਣ 'ਤੇ ਮਹਿੰਦਰਪਾਲ ਸਿੰਘ ਨੇ ਕਿਹਾ ਇਸ ਸਮੇਂ ਉਹ ਇਹ ਹੀ ਦੱਸ ਸਕਦੇ ਹਨ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ ਹੈ। ਮਾਨ ਦਲ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਚਿੱਠੀ ਬਾਰੇ ਨਹੀਂ ਪਤਾ ਕਿਉਂਕਿ ਉਹ ਪੰਜਾਬ ਤੋਂ ਬਾਹਰ ਸਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਹਾਲੇ ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਭਾਈ ਹਵਾਰਾ ਦੀ ਚਿੱਠੀ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਬਾਰੇ ਪੁੱਛਣ 'ਤੇ ਮਹਿੰਦਰਪਾਲ ਸਿੰਘ ਨੇ ਕਿਹਾ ਇਸ ਸਮੇਂ ਉਹ ਇਹ ਹੀ ਦੱਸ ਸਕਦੇ ਹਨ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ ਹੈ। ਮਾਨ ਦਲ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਚਿੱਠੀ ਬਾਰੇ ਨਹੀਂ ਪਤਾ ਕਿਉਂਕਿ ਉਹ ਪੰਜਾਬ ਤੋਂ ਬਾਹਰ ਸਨ।
ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਲਿਖੇ ਪੱਤਰ 'ਚ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਖੰਡ ਕੀਰਤਨੀ ਜੱਥੇ ਦੇ ਭਾਈ ਆਰ.ਪੀ. ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਚੱਲ ਰਹੀ ਚਿੱਠੀ ਸਹੀ ਹੈ।
Next Page »