ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ 10 ਨਵੰਬਰ ਨੂੰ ਬੁਲਾਏ ਗਏ "ਸਰਬੱਤ ਖ਼ਾਲਸਾ" ਦੀਆਂ ਤਿਆਰੀਆਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਸਮਾਗਮਾਂ ਵਿੱਚ ਸ਼ਮੂਲੀਅਤ ਦਾ ਸੱਦਾ ਦੇਣ ਲਈ ਭਾਈ ਮੰਡ, ਭਾਈ ਅਜਨਾਲਾ, ਭਾਈ ਦਾਦੂਵਾਲ 17 ਤੋਂ 19 ਅਕਤੂਬਰ ਤੱਕ ਸਮੁੱਚੇ ਪੰਜਾਬ ਵਿੱਚ ਜਾ ਕੇ ਸਿੱਖ ਜਥੇਬੰਦੀਆਂ ਨਾਲ ਮੀਟਿੰਗਾਂ ਕਰਨਗੇ।
ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਮੇਜਰ ਸਿੰਘ ਅਤੇ ਭਾਈ ਤਰਲੋਕ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 28-ਏ 'ਚ ਅੱਜ ਪ੍ਰੈਸ ਕਾਨਫਰੰਸ ਕੀਤੀ। ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਇਸ ਮੌਕੇ ਮੀਡੀਆ ਨੂੰ ਇਕ ਹੱਥ ਲਿਖਤ ਪ੍ਰੈਸ ਬਿਆਨ ਜਾਰੀ ਕੀਤਾ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਬਿਆਨ ਜਾਰੀ ਕਰਕੇ ਉਨ੍ਹਾਂ ਸਿਆਸੀ ਦਲਾਂ ਦੀ ਨਿਖੇਧੀ ਕੀਤੀ ਹੈ ਜਿਹੜੀਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਆਪਣੇ ਸਿਆਸੀ ਹਿਤ ਲਈ ਵਰਤਣਾ ਚਾਹੁੰਦੀਆਂ ਹਨ। ਉਨ੍ਹਾਂ ਬਿਆਨ 'ਚ ਕਿਹਾ ਕਿ ਬਾਦਲ ਦਲ ਵਲੋਂ ਸ਼ੁਰੂ ਹੋਈ ਇਸ ਮਾੜੀ ਰਵਾਇਤ ਹੁਣ ਭਾਈ ਹਵਾਰਾ ਨੂੰ ਵਰਤਣ ਤਕ ਪੁੱਜ ਗਈ ਹੈ।
5 ਅਕਤੂਬਰ ਨੂੰ ਬਠਿੰਡਾ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਇਟਿਡ ਅਕਾਲੀ ਦਲ ਅਤੇ ਕਾਰਜਕਾਰੀ ਜਥੇਦਾਰਾਂ ਦੀ ਮੀਟਿੰਗ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਦਿੱਤੀ ਗਈ ਸਲਾਹ, ਕਿ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਅੰਮ੍ਰਿਤ ਸੰਚਾਰ 'ਚ ਉਨ੍ਹਾਂ ਦੇ ਸਾਥੀ ਸਿੰਘ (ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ) 10 ਨਵੰਬਰ, 2016 ਨੂੰ ਹੋਣ ਵਾਲੇ 'ਸਰਬੱਤ ਖ਼ਾਲਸਾ' ਦੀ ਅਗਵਾਈ ਕਰਨਗੇ, ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 10 ਨਵੰਬਰ ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ 'ਚ ਹੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਚੁਣਿਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਿਆਨ ਜਾਰੀ ਕਰਕੇ ਕਿਹਾ, “ਅਖ਼ਬਾਰਾਂ ਅਤੇ ਮੀਡੀਏ ਵਿਚ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਜੋ ਵਿਚਾਰ ਪੜ੍ਹਨ ਸੁਣਨ ਨੂੰ ਮਿਲ ਰਹੇ ਹਨ ਉਨ੍ਹਾਂ ਬਾਰੇ ਸੰਗਤਾਂ 'ਚ ਭੰਬਲਭੂਸਾ ਹੈ ਕਿ ਉਹਨਾਂ ਦੇ ਹਨ ਜਾਂ ਉਨ੍ਹਾਂ ਦੇ ਨਾਮ ਦੀ ਦੁਰਵਰਤੋਂ ਹੋ ਰਹੀ ਹੈ ਕਿਉਂਕਿ ਭਾਈ ਸਾਹਿਬ ਖੁਦ ਹਿੰਦੂ ਹੁਕਮਰਾਨਾਂ ਦੀ ਜੇਲ੍ਹ ਵਿਚ ਬੰਦ ਹਨ।" ਜਾਰੀ ਬਿਆਨ ਵਿਚ ਸ. ਮਾਨ ਨੇ ਕਿਹਾ, "ਹੋ ਸਕਦਾ ਹੈ ਕਿ ਭਾਈ ਹਵਾਰਾ ਨੂੰ ਖ਼ਾਲਸਾ ਪੰਥ ਅਤੇ ਪੰਜਾਬ ਪ੍ਰਤੀ ਸਹੀ ਜਾਣਕਾਰੀ ਨਾ ਮਿਲਦੀ ਹੋਵੇ। ਜਿਨ੍ਹਾਂ ਸਾਧਨਾਂ ਰਾਹੀਂ ਉਹਨਾਂ ਨੂੰ ਜਾਣਕਾਰੀ ਮਿਲ ਰਹੀ ਹੈ, ਉਹਨਾਂ ਸਾਧਨਾਂ ਦੇ ਆਪਣੇ ਨਿੱਜੀ ਜਾਂ ਹਕੂਮਤ ਪੱਖੀ ਸੋਚ ਹੋਣ ਤੋਂ ਇੰਨਕਾਰ ਨਹੀਂ ਕੀਤਾ ਜਾ ਸਕਦਾ। ਫਿਰ ਸਮੁੱਚੇ ਖ਼ਾਲਸਾ ਪੰਥ ਨੂੰ ਇਹ ਵੀ ਜਾਣਕਾਰੀ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਆਪ ਉੱਚੀ-ਸੁੱਚੀ ਪੰਥਕ ਅਤੇ ਇਨਕਲਾਬੀ ਸੋਚ ਦੇ ਮਾਲਕ ਹਨ।
ਪਿੰਡ ਦਾਦੂ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਭਾਗ ਲੈਣ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਪਿੰਡ ਵਿੱਚ ਦਾਖ਼ਲ ਹੋਣ ਵੇਲੇ ਸਿੱਖ ਸੰਗਤ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ ਅਤੇ ਗੱਡੀ ’ਤੇ ਗਲੇ-ਸੜੇ ਟਮਾਟਰ ਵੀ ਸੁੱਟੇ ਗਏ। ਵਿਰੋਧ ਕਰ ਰਹੀ ਸਿੱਖ ਸੰਗਤ ਦਾ ਕਹਿਣਾ ਸੀ ਕਿ ਇਨ੍ਹਾਂ ਜਥੇਦਾਰਾਂ ਨੂੰ ਚੱਬਾ ਵਿਖੇ ਹੋਏ ਪੰਥਕ ਇਕੱਠ ਨੇ ਰੱਦ ਕੀਤਾ ਹੈ ਅਤੇ ਇਹ ਸਰਕਾਰ ਦੇ ਬਣਾਏ ਗਏ ਜਥੇਦਾਰ ਹਨ।
ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਐਲਾਨ ਕੀਤਾ ਹੈ ਕਿ "ਨਸ਼ੇ ਭਜਾਓ, ਪੰਜਾਬ ਬਚਾਓ" ਮਾਰਚ 16 ਅਗਸਤ ਤੋਂ 15 ਸਤੰਬਰ ਤਕ ਕੱਢੇ ਜਾਣਗੇ।
ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਐਲਾਨ ਕੀਤਾ ਹੈ ਕਿ "ਨਸ਼ੇ ਭਜਾਓ, ਪੰਜਾਬ ਬਚਾਓ" ਮਾਰਚ 16 ਅਗਸਤ ਤੋਂ 15 ਸਤੰਬਰ ਤਕ ਕੱਢੇ ਜਾਣਗੇ।
10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇ.ਪੀ.ਐਸ. ਗਿੱਲ ਅਤੇ ਭਾਰਤੀ ਫੌਜ ਦੇ ਸਾਬਕਾ ਅਫਸਰ ਕੁਲਦੀਪ ਬਰਾੜ ਨੂੰ ਪੰਥ ਵਿਚੋਂ "ਛੇਕਣ" ਦਾ ਐਲਾਨ ਕੀਤਾ ਹੈ। ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਜਗਮੀਤ ਸਿੰਘ ਅਤੇ ਭਾਈ ਮੇਜਰ ਸਿੰਘ ਦੇ ਦਸਤਖਤਾਂ ਹੇਠ "ਹੁਕਮਨਾਮਾ" ਜਾਰੀ ਕਰਕੇ ਕੇ.ਪੀ.ਐਸ. ਗਿੱਲ ਅਤੇ ਕੁਲਦੀਪ ਬਰਾੜ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ੀ ਮੰਨਿਆ ਗਿਆ।
ਮਿਲੀਆਂ ਰਿਪੋਰਟਾਂ ਮੁਤਾਬਕ 10 ਨਵੰਬਰ 2015 ਦੇ ਪੰਥਕ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਨੇ ਛਾਪੇਮਾਰੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੁਨਾਇਟਿਡ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਫੜ੍ਹਨ ਲਈ ਵੀ ਛਾਪੇਮਾਰੀ ਕੀਤੀ ਗਈ ਹੈ।
« Previous Page — Next Page »