Tag Archive "sarbat-khalsa2015"

ਅਖੰਡ ਕੀਰਤਨੀ ਜਥੇ ਨੇ ‘ਜਥੇਦਾਰ’ ਦੇ ਤੌਰ ’ਤੇ ਭਾਈ ਅਮਰੀਕ ਸਿੰਘ ਅਜਨਾਲਾ ਤੋਂ ਹਮਾਇਤ ਵਾਪਸ ਲਈ

ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ (ਰਜਿ:) ਨੇ ਇਹ ਐਲਾਨ ਕੀਤਾ ਹੈ ਕਿ ਉਹ ਦਮਦਮੀ ਟਕਸਾਲ (ਅਜਨਾਲਾ ਧੜਾ) ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਜਥੇਦਾਰ ਦੇ ਤੌਰ ’ਤੇ ਨਿਯੁਕਤੀ ਤੋਂ ਆਪਣੀ ਹਮਾਇਤ ਵਾਪਸ ਲੈਂਦੇ ਹਨ। ਜ਼ਿਕਰਯੋਗ ਹੈ ਕਿ ਭਾਈ ਅਮਰੀਕ ਸਿੰਘ ਅਜਨਾਲਾ ਨੂੰ 10 ਨਵੰਬਰ 2015 ਨੂੰ ਪਿੰਡ ਚੱਬਾ, ਤਰਨਤਾਰਨ ਵਿਖੇ ਹੋਏ ਪੰਥਕ ਇਕੱਠ ਵਿਚ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਐਲਾਨਣ ਮੌਕੇ ਅਖੰਡ ਕੀਰਤਨੀ ਜਥੇ ਨੇ ਹਮਾਇਤ ਦਿੱਤੀ ਸੀ।

ਭਾਈ ਧਿਆਨ ਸਿੰਘ ਮੰਡ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਵੀਰਵਾਰ ਦੇਰ ਸ਼ਾਮ ਪੁਲਿਸ ਵੱਲੋਂ ਹਿਰਾਸਤ 'ਚ ਲੈ ਲੈਣ ਦੀ ਖ਼ਬਰ ਹੈ। ਦੱਸਣਯੋਗ ਹੈ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਸ਼ਾਮਿਲ ਹੋ ਕੇ ਭਾਈ ਧਿਆਨ ਸਿੰਘ ਮੰਡ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤੇ ਜਾਣ ਦਾ ਪ੍ਰੋਗਰਾਮ ਸੀ।

ਨਿਤੀਸ਼ ਕੁਮਾਰ 2017 ਦੀਆਂ ਚੋਣਾਂ ਦੇ ਸਬੰਧ ਵਿਚ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਨੂੰ ਮਿਲਣ ਪੰਜਾਬ ਆ ਰਹੇ ਹਨ

ਦ ਟ੍ਰਿਬਿਊਨ ’ਚ ਛਪੀ ਖ਼ਬਾਰ ਮੁਤਾਬਕ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਜੂਨ ਮਹੀਨੇ ਮੀਟਿੰਗ ਕਰਨ ਜਾ ਰਹੇ ਹਨ। ਅੰਗ੍ਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਸਰਬੱਤ ਖ਼ਾਲਸਾ ਦਾ ਇਕ ਨੁਮਾਇੰਦਾ ਗਰੁੱਪ, ਜਿਸ ਵਿਚ ਯੂਨਾਇਟਿਡ ਅਕਾਲੀ ਦਲ ਦੇ ਮੈਂਬਰ ਵੀ ਸਨ, ਪਟਨਾ ਸਾਹਿਬ ਦੀ ਯਾਤਰਾ ਵੇਲੇ ਨਿਤੀਸ਼ ਕੁਮਾਰ ਨੂੰ ਮਿਲਿਆ ਸੀ।

“ਕਾਰਜਕਾਰੀ ਜਥੇਦਾਰ” ਦਰਬਾਰ ਸਾਹਿਬ ਨਤਮਸਤਕ ਹੋਏ; ਕਿਹਾ ਫੈਸਲੇ ਕੌਮੀ ਭਾਵਨਾਵਾਂ ਅਨੁਸਾਰ ਹੋਣਗੇ

ਅੰਮ੍ਰਿਤਸਰ: 10 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ “ਸਰਬੱਤ ਖਾਲਸਾ 2015” ਦੇ ਪ੍ਰਬੰਧਕਾਂ ਵੱਲੋਂ ਐਲਾਨੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ...

ਕਾਰਜਕਾਰੀ ਜਥੇਦਾਰਾਂ ਦਾ ਸਨਮਾਨ, ਸਰਨਾ ਭਰਾਵਾਂ ਦੇ ਦੋ ਬੇੜੀਆਂ ’ਚ ਪੈਰ: ਦਿੱਲੀ ਕਮੇਟੀ

ਸਰਨਾ ਵਲੋਂ ਜਥੇਦਾਰਾਂ ਦਾ ਸਨਮਾਨ ਆਪਣੇ ਗ੍ਰਹਿ ਵਿਖੇ ਕਰਨ ਅਤੇ ਪੰਥਕ ਸੇਵਾ ਦਲ ਦੇ ਕੁਝ ਚੋਣਵੇਂ ਆਗੂਆਂ ਵਲੋਂ ਹਵਾਈ ਅੱਡੇ ’ਤੇ ਜਾ ਕੇ ਕੀਤੇ ਗਏ ਸਵਾਗਤ ’ਤੇ ਦਿੱਲੀ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।

ਸਮਰਥਕਾਂ ਦੇ ਟਾਵਰ ’ਤੇ ਚੜ੍ਹਨ ਤੋਂ ਬਾਅਦ ਭਾਈ ਧਿਆਨ ਸਿੰਘ ਮੰਡ ਰਿਹਾਅ

ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਯੂਨਾਇਟਿਡ ਅਕਾਲੀ ਦਲ ਦੇ ਮੁਖੀ ਮੋਹਕਮ ਸਿੰਘ ਅਤੇ ਦੋ ਹੋਰਾਂ ਨੂੰ ਬੀਤੀ ਸ਼ਾਮ ਸਮਰਥਕਾਂ ਦੇ ਟਾਵਰ ’ਤੇ ਚੜ੍ਹਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਕੇ ਬਾਦਲ ਨੇ ਔਰੰਗਜ਼ੇਬ, ਜ਼ਕਰੀਆ ਨੂੰ ਵੀ ਮਾਤ ਪਾਈ-ਸਰਨਾ ਭਰਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਹਨਾਂ ਆਗੂਆਂ ਨੂੰ ਰਿਹਾਅ ਕਰਾਉਣ ਲਈ ਹਰ ਪ੍ਰਕਾਰ ਦੀ ਮਦਦ ਕਰੇਗਾ ਅਤੇ ਬਾਦਲ ਪਰਿਵਾਰ ਦਾ ਪੰਜਾਬ ਵਿੱਚ ਗਲਬਾ ਖਤਮ ਕਰਕੇ ਇੱਕ ਲੋਕਤਾਂਤਰਿਕ ਸਰਕਾਰ ਕਾਇਮ ਕਰਨ ਲਈ ਹਰ ਪ੍ਰਕਾਰ ਦਾ ਯਤਨ ਕਰੇਗਾ।

ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਰਕੇ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਾਂਗੇ: ਸ਼੍ਰੋ. ਅਕਾਲੀ ਦਲ (ਮਾਨ)

ਆਗੂਆਂ ਨੇ ਪੰਜਾਬ ਸਰਕਾਰ ਨੂੰ ਖ਼ਬਰਦਾਰ ਕਰਦੇ ਹੋਏ ਇਹ ਵੀ ਮੰਗ ਕੀਤੀ ਕਿ ਪੰਜਾਬ ਦਾ ਮਾਹੌਲ ਹੋਰ ਵਿਸਫੋਟਕ ਬਣੇ, ਉਸ ਤੋ ਪਹਿਲੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਭਾਈ ਧਿਆਨ ਸਿੰਘ ਮੰਡ ਐਕਟਿੰਗ ਜਥੇਦਾਰ ਅਕਾਲ ਤਖ਼ਤ ਸਾਹਿਬ, ਭਾਈ ਮੋਹਕਮ ਸਿੰਘ, ਜਰਨੈਲ ਸਿੰਘ ਸਖੀਰਾ, ਪਰਮਜੀਤ ਸਿੰਘ ਜੇਜੀਆਣੀ, ਮਨਪ੍ਰੀਤ ਸਿੰਘ ਨੂੰ ਬਿਨ੍ਹਾ ਸਰਤ ਤੁਰੰਤ ਰਿਹਾਅ ਕਰਕੇ ਪੰਜਾਬ ਦੇ ਮਾਹੌਲ ਨੂੰ ਸ਼ਾਂਤ ਰੱਖੇ ਤਾਂ ਬਿਹਤਰ ਹੋਵੇਗਾ।

ਭਾਈ ਧਿਆਨ ਸਿੰਘ ਮੰਡ ਨੂੰ ਨਾਭਾ ਜੇਲ੍ਹ ਭੇਜਿਆ

ਪਿਛਲੇ ਸਾਲ 10 ਨਵੰਬਰ ਨੂੰ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਵਲੋਂ ਭਾਈ ਧਿਆਨ ਸਿੰਘ ਮੰਡ ਨੂੰ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਚੁਣਿਆ ਗਿਆ ਸੀ। ਉਨ੍ਹਾਂ ਨੂੰ ਅੱਜ ਪੰਜਾਬ ਹਰਿਆਣਾ ਸਰਹੱਦ ’ਤੇ ਸ਼ੰਭੂ ਬੈਰੀਅਰ ਕੋਲ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

ਤਾਜ਼ਾ ਖ਼ਬਰ:ਭਾਈ ਧਿਆਨ ਸਿੰਘ ਮੰਡ ਸ਼ੰਭੂ ਬਾਰਡਰ ’ਤੇ ਗ੍ਰਿਫਤਾਰ, ਗੁਰਦੀਪ ਸਿੰਘ ਬਠਿੰਡਾ ਦੇ ਘਰ ਛਾਪੇਮਾਰੀ

ਭਾਈ ਧਿਆਨ ਸਿੰਘ ਮੰਡ, ਜਿਨ੍ਹਾਂ ਨੂੰ 10 ਨਵੰਬਰ 2015 ਨੂੰ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਵਲੋਂ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਚੁਣਿਆ ਗਿਆ ਸੀ, ਨੂੰ ਪਟਿਆਲਾ ਪੁਲਿਸ ਨੇ ਬੀਤੀ ਰਾਤ ਦਿੱਲੀ ਤੋਂ ਵਾਪਸ ਪਰਤਦਿਆਂ ਪੰਜਾਬ ਹਰਿਆਣਾ ਦੇ ਬਾਰਡਰ ਸੰਭੂ ਬੈਰੀਅਰ ’ਤੇ ਗ੍ਰਿਫਤਾਰ ਕਰ ਲਿਆ।

« Previous PageNext Page »