ਅਖਬਾਰਾਂ ਵਿਚ ਬੀਤੇ ਦਿਨਾਂ ਤੋਂ ਨਸ਼ਰ ਹੋ ਰਹੀਆਂ ਰਿਪੋਰਟਾਂ ਅਨੁਸਾਰ ਜਥੇਦਾਰਾਂ ਦੇ ਮਾਮਲੇ ਨੂੰ ਲੈ ਕੇ ਸਿੱਖ ਧਿਰਾਂ ਵਿਚ ਟਕਰਾਅ ਭਖਣ ਦੇ ਅਸਾਰ ਹਨ, ਕਿਉਕਿ 10 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਨਵੇਂ ਜਥੇਦਾਰਾਂ ਨੇ ਸਰਗਰਮੀ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਥਾਪੇ ਗਏ ਜਥੇਦਾਰ ਅਜੇ ਤੱਕ ਵੀ ਨਹੀਂ ਹਟਾਏ ਗਏ।
ਪਿਛਲੇ ਸਮੇਂ ਤੋਂ ਜੇਲ ਵਿੱਚ ਬੰਦ ਭਾਈ ਧਿਆਨ ਸਿੰਘ ਮੰਡ ਨੂੰ ਅੱਜ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚੋਂ ਰਿਹਾਅ ਕਰ ਦਿੱਤਾ ਗਿਆ, ਜਿਨ੍ਹਾਂ ਦੀ ਰਿਹਾਈ ਉਪਰੰਤ ਜੇਲ੍ਹ ਵਿਚੋਂ ਬਾਹਰ ਆਉਣ ਸਮੇਂ ਇਕੱਤਰ ਸੰਗਤ ਵੱਲੋਂ ਭਾਈ ਮੰਡ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ।
ਅੱਜ ਜਸਟਿਸ ਐਚ.ਐਸ. ਗਰੇਵਾਲ ਦੀ ਫਿਰੋਜ਼ਪੁਰ ਦੀ ਅਦਾਲਤ ਨੇ ਭਾਈ ਧਿਆਨ ਸਿੰਘ ਮੰਡ ਦੀ ਜ਼ਮਾਨਤ ਮਨਜੂਰ ਕਰ ਲਈ ਹੈ । ਇਸ ਕੇਸ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਸ੍ਰੀ ਬਸੰਤ ਲਾਲ ਮਲਹੋਤਰਾ ਨੇ ਬਾਦਲੀਲ ਢੰਗ ਰਾਹੀ ਬਹਿਸ ਕਰਦੇ ਹੋਏ ਅਦਾਲਤ ਨੂੰ ਜ਼ਮਾਨਤ ਦੇਣ ਲਈ ਰਜਾਮੰਦ ਕਰ ਲਿਆ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿਚ ਭਾਈ ਧਿਆਨ ਸਿੰਘ ਮੰਡ ਐਕਟਿੰਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜ਼ਮਾਨਤ ਹੋ ਜਾਵੇਗੀ ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਯੂਨਾਈਟਿਡ ਅਤੇ ਹੋਰ ਜੱਥੇਬੰਦੀਆਂ ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਕਾਨਫਰੰਸ਼ ਮੌਕੇ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿਖੇ ਸੱਦੇ ਸਰਬੱਤ ਖਾਲਸਾ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਸਰਬੱਤ ਖਾਲਸਾ ਸੱਦਣ ਦਾ ਅਧਿਕਾਰ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਕੋਲ ਹੈ। ਤਖ਼ਤ ਦਮਦਮਾ ਸਾਹਿਬ ਵਿਖੇ ਕੋਈ ਅਜਿਹਾ ਇਕੱਠ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ, ਜੋ ਸਿਧਾਂਤਾਂ ਦੀ ਉਲੰਘਣਾ ਕਰਕੇ ਕੀਤਾ ਜਾ ਰਿਹਾ ਹੋਵੇ।
ਅੱਜ ਇੱਥੇ ਖਾਲਸਾ ਸਾਜ਼ਨਾ ਦਿਹਾੜੇ ਮੌਕੇ ਹੋਈ ਸਿਆਸੀ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ (ਸਾਂਝਾ) ਅਤੇ ਹੋਰ ਸਹਿਯੋਗੀ ਜੱਥੇਬੰਦੀਆਂ ਨੇ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਸੱਦਣ ਦਾ ਐਾਲਨ ਕੀਤਾ।
ਸਰਬੱਤ ਖ਼ਾਲਸਾ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਅਮਰੀਕ ਸਿੰਘ ਅਜਨਾਲਾ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰ ਕੇ ਦੱਸਿਆ ਕਿ 13 ਅਪਰੈਲ ਨੂੰ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਦੀ ਥਾਂ ਪੰਥਕ ਕਾਨਫ਼ਰੰਸ ਕੀਤੀ ਜਾਵੇਗੀ ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕੀਤੇ ਜਾਣ ਕਾਰਨ ਸਰਬੱਤ ਖ਼ਾਲਸਾ ਦੀ ਤਿਆਰੀ ਲਈ ਸਮਾਂ ਥੋੜਾ ਹੈ।
ਫਿਰੋਜ਼ਪੁਰ: ਬੀਤੇ ਕੱਲ੍ਹ ਦੇਸ਼ ਧ੍ਰੋਹ ਦੇ ਕੇਸ ਵਿੱਚੋਂ ਜਮਾਨਤ ਮਿਲਣ ਤੇ ਨਾਭਾ ਜੇਲ ਤੋਂ ਬਾਹਰ ਆਏ ਅਤੇ ਰਿਹਾਈ ਸਮੇਂ ਹੀ ਦੁਬਾਰਾ ਫੇਰ ਇੱਕ ਹੋਰ ਕੇਸ ਵਿੱਚ ਜੀਰਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਏ ਗਏ ਸਰਬੱਤ ਖਾਲਸਾ ਸਮਾਗਮ ਦੁਆਰਾ ਚੁਣੇ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਅੱਜ ਫੇਰ 12 ਅਪ੍ਰੈਲ ਤੱਕ ਨਿਆਇਕ ਹਿਰਾਸਤ ਵਿੱਚ ਨਾਭਾ ਜੇਲ ਭੇਜ ਦਿੱਤਾ ਗਿਆ ਹੈ।
ਦੇਸ਼ ਧਰੋਹ ਦੇ ਕੇਸ ਵਿੱਚ ਪੰਜਾਬ ਦੀ ਨਾਭਾ ਮਾਡਲ ਜੇਲ ਵਿੱਚ ਬੰਦ ਭਾਈ ਧਿਆਨ ਸਿੰਘ ਨੂੰ ਰਿਹਾਅ ਹੋਣ ਉਪਰੰਤ ਫਿਰ ਗ੍ਰਿਫਤਾਰ ਕਰ ਲਿਆ ਗਿਆ।
ਪੰਜਾਬ ਦੀ ਬਾਦਲ ਸਰਕਾਰ ਨੇ ਸਾਂਝਾ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਬੱਤ ਖਾਲਸਾ 2015 ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਭਾਈ ਮੋਹਕਮ ਸਿੰਘ ਨੂੰ ਮਿਲੀ ਜ਼ਮਾਨਤ ਵਿਰੁੱਧ ਭਾਰਤੀ ਸੁਪਰੀਮ ਕੋਰਟ ਵਿੱਚ ਅਪੀਲ ਦਾਖਲ ਕੀਤੀ ਹੈ।
ਚੰਡੀਗੜ੍ਹ: ਕੱਲ੍ਹ 15 ਫਰਵਰੀ 2016 ਨੂੰ ਹਾਈਕੋਰਟ ਵਿੱਚ ਭਾਈ ਗੁਰਦੀਪ ਸਿੰਘ ਬਠਿੰਡਾ ਦੀ ਪੱਕੀ ਜਮਾਨਤ ਦੀ ਤਰੀਕ ਸੀ। ਭਾਈ ਬਠਿੰਡਾ ਦੇ ਵਕੀਲ ਗਗਨਪ੍ਰਦੀਪ ਸਿੰਘ ਬੱਲ ਨੇ ਦੱਸਿਆ ਕੀ ਹਾਈਕੋਰਟ ਵਿੱਚ ਜਸਟਿਸ ਅੈਮ ਅੈਸ ਬੇਦੀ ਦੀ ਅਦਾਲਤ ਨੇ ਦੋਹਾ ਧਿਰਾ ਦੀ ਬਹਿਸ ਸੁਣਨ ਤੋਂ ਬਾਅਦ ਭਾਈ ਗੁਰਦੀਪ ਸਿੰਘ ਬਠਿੰਡਾ ਦੀ ਪੱਕੀ ਜਮਾਨਤ ਦੀ ਅਰਜੀ ਮਨਜੂਰ ਕਰ ਦਿੱਤੀ।
« Previous Page — Next Page »